ਫਰੀਦਕੋਟ ਪੁਲਿਸ ਵੱਲੋਂ ਭਗੌੜੇ ਵਿਅਕਤੀਆਂ ਖਿਲਾਫ ਲਗਾਤਾਰ ਸਖਤ ਕਾਰਵਾਈ, ਚੋਰੀ ਦੇ ਕੇਸ ਵਿੱਚ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਕਾਬੂ।*

Spread the love

 ਫਰੀਦਕੋਟ, 10 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਜਿਸਦੇ ਤਹਿਤ ਸ਼੍ਰੀ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਅਤੇ ਸ਼੍ਰੀ ਸੰਜੀਵ ਕੁਮਾਰ ਡੀ.ਐਸ.ਪੀ(ਡੀ) ਫਰੀਦਕੋਟ ਜੀ ਦੀ ਅਗਵਾਈ ਹੇਠ ਪੀ.ਓ ਸਟਾਫ ਫਰੀਦਕੋਟ ਵੱਲੋਂ ਮੁੱਕਦਮਾ ਨੰਬਰ 59 ਮਿਤੀ 22.05.2023 ਅ/ਧ 379/411 ਆਈ.ਪੀ.ਸੀ ਥਾਣਾ ਸਦਰ ਕੋਟਕਪੂਰਾ ਵਿੱਚ ਭਗੌੜੇ ਚੱਲ ਰਹੇ ਵਿਅਕਤੀ ਅਮਨਦੀਪ ਸਿੰਘ ਉਰਫ ਮੋਟੂ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਵਾਦਰ ਜਟਾਣਾ, ਜਿਲਾ ਫਰੀਦਕੋਟ ਨੂੰ ਮਿਤੀ 10.12.2024 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋ ਇਲਾਵਾ ਉਕਤ ਵਿਅਕਤੀ ਦੇ ਖਿਲਾਫ ਹੇਠ

ਲਿਖਿਆ ਮੁਕੱਦਮਾ ਦਰਜ ਰਜਿਸਟਰ ਹੈ:

ਲੜੀ ਨੰ. ਦੋਸ਼ੀ ਦਾ ਵੇਰਵਾ ਪਹਿਲਾ ਦਰਜ ਮੁਕੱਦਮਾ

   1)  ਅਮਨਦੀਪ ਸਿੰਘ ਉਰਫ ਮੋਟੂ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਵਾਦਰ ਜਟਾਣਾ ਮੁਕੱਦਮਾ ਨੰਬਰ 95 ਮਿਤੀ 15.05.2024 ਅ/ਧ 379/411 ਆਈ.ਪੀ.ਸੀ ਥਾਣਾ ਸਿਟੀ ਕੋਟਕਪੂਰਾ

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *