ਬਠਿੰਡਾ 17ਅਪ੍ਰੈਲ(ਐੱਸ ਐੱਸ ਰਾਹੀ):ਪੰਜਾਬ ਰੋਡਵੇਜ਼/ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ25/11 ਬ੍ਰਾਂਚ ਬਠਿੰਡਾ ਦੀ ਅਹਿਮ ਮੀਟਿੰਗ ਚੇਅਰਮੈਨ ਸਰਬਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ । ਮੀਟਿੰਗ ਵਿੱਚ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਗੱਲਬਾਤ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਆਪਸੀ ਗਿਲਾ ਸ਼ਿਕਵਾ ਦੂਰ ਕੀਤਾ ਗਿਆ ।ਡਿੱਪੂ ਦੇ ਪ੍ਰਧਾਨ ਰਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਬਠਿੰਡਾ ਬੱਸ ਸਟੈਂਡ ਬਾਹਰ ਲਿਜਾਣ ਦਾ ਹਰ ਪਾਸੇ ਵਿਰੋਧ ਹੋ ਰਿਹਾ ਜੇ ਸਰਕਾਰ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਲੇ ਕੇ ਜਾਂਦੀ ਹੈ ਤਾਂ ਪੀ ਆਰ ਟੀ ਸੀ ਦਾ ਬਹੁਤ ਮਾਲੀ ਨੁਕਸਾਨ ਹੋਵੇਗਾ ਅਤੇ ਆਮ ਲੋਕਾਂ ਨੂੰ ਬਹੁਤ ਖੱਜਲ ਖੁਆਰੀ ਹੋਵੇਗੀ ਸੈਕਟਰੀ ਹਰਤਾਰ ਸ਼ਰਮਾ ਨੇ ਕਿਹਾ ਕਿ ਜੇ ਸਰਕਾਰ ਨੇ ਬੱਸ ਸਟੈਂਡ ਬਨਾਉਣਾ ਹੈ ਤਾਂ ਪੁਰਾਣੇ ਬੱਸ ਸਟੈਂਡ ਦੀ ਜਗ੍ਹਾ ਨਵਾਂ ਬੱਸ ਸਟੈਂਡ ਬਣਾਇਆ ਜਾਵੇ । ਮੀਟਿੰਗ ਵਿੱਚ ਸ਼ਾਮਲ ਸਹਾਇਕ ਸੂਬਾ ਆਗੂ ਕੁਲਵੰਤ ਸਿੰਘ ਮਨੇਸ,ਚੇਅਰਮੈਨ ਸਰਬਜੀਤ ਸਿੰਘ ਭੁੱਲਰ,ਮੀਤ ਪ੍ਰਧਾਨ ਰਣਜੀਤ ਸਿੰਘ ਖਾਲਸਾ ਕੈਸ਼ੀਅਰ ਕੁਲਵਿੰਦਰ ਸਿੰਘ ਸਹਾਇਕ ਕੈਸ਼ੀਅਰ ਅੰਗਰੇਜ਼ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਕਾਰ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਬੱਸ ਸਟੈਂਡ ਬਾਹਰ ਜਾਂਦਾ ਹੈ ਤਾਂ ਆਮ ਲੋਕਾਂ ਨੂੰ ਕਾਫ਼ੀ ਮੁਸਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਤੇ ਜੋ ਸਰਕਾਰ ਆਮ ਲੋਕਾਂ ਦੀ ਹੋਣ ਦਾ ਝੂਠਾ ਦਾਅਵਾ ਕਰਦੀ ਸੀ ਉਹਨਾਂ ਦਾ ਦੋਗਲਾ ਚਿਹਰਾ ਆਮ ਲੋਕਾਂ ਸਾਮਣੇ ਆਵੇਗਾ।







