ਬਰਤਾਨੀਆ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਪੰਜਾਬ ਦੇ ਹਿੱਤ ਵਿੱਚ : ਮੋਹਨ ਸਿੰਘ ਸਾਂਈ * ਕਿਹਾ- ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਅਤੇ ਪੰਜਾਬ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਸਮੇਂ ਦੀ ਮੁੱਖ ਲੋੜ

Spread the love
ਫਗਵਾੜਾ 12 ਅਗਸਤ ( ਪ੍ਰੀਤ ਕੌਰ ਪ੍ਰੀਤੀ         ) ਧਾਰਮਿਕ ਤੇ ਸਮਾਜਿਕ ਆਗੂ ਮੋਹਨ ਸਿੰਘ ਸਾਂਈ ਨੇ ਬਰਤਾਨੀਆ ਦੇ ਸਿੱਖ ਐਮ.ਪੀ. ਤਨਮਨਜੀਤ ਸਿੰਘ ਢੇਸੀ ਵੱਲੋਂ ਪੰਜਾਬ ਫੇਰੀ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਨੂੰ ਪੰਜਾਬ ਦੇ ਹਿੱਤ ਵਿੱਚ ਲਾਹੇਵੰਦ ਕਰਾਰ ਦਿੱਤਾ ਹੈ। ਉਨ੍ਹਾਂ ਅੱਜ ਇੱਥੇ ਗੱਲਬਾਤ ਦੌਰਾਨ ਦੋਵਾਂ ਆਗੂਆਂ ਦੀ ਮੁਲਾਕਾਤ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਪੱਖੀ ਅਤੇ ਉਸਾਰੂ ਕਦਮ ਦੱਸਿਆ। ਮੋਹਨ ਸਿੰਘ ਸਾਂਈ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਪੰਜਾਬ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਤਨਮਨਜੀਤ ਸਿੰਘ ਢੇਸੀ ਲੰਮੇ ਸਮੇਂ ਤੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਦੇ ਆ ਰਹੇ ਹਨ। ਅਜਿਹੇ ਵਿੱਚ ਉਨ੍ਹਾਂ ਵੱਲੋਂ ਪੰਜਾਬ ਦੌਰੇ ਦੌਰਾਨ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਪੰਜਾਬ ਅਤੇ ਪ੍ਰਵਾਸੀ ਪੰਜਾਬੀਆਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਰੋਜ਼ਗਾਰ, ਸਿੱਖਿਆ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੇ ਨੁਮਾਇੰਦਿਆਂ ਵਿਚਕਾਰ ਨਿਰੰਤਰ ਸੰਵਾਦ ਹੋਣਾ ਜ਼ਰੂਰੀ ਹੈ। ਇਸ ਨਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਸਕਦੇ ਹਨ। ਮੋਹਨ ਸਿੰਘ ਸਾਂਈ ਨੇ ਕਿਹਾ ਕਿ ਪੰਜਾਬ ਦੇ ਵਿਕਾਸ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਸਮੇਤ ਹੋਰ ਅਹਿਮ ਮੁੱਦਿਆਂ ’ਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਤਨਮਨਜੀਤ ਸਿੰਘ ਢੇਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਹੋਈ ਇਹ ਮੁਲਾਕਾਤ ਪੰਜਾਬ ਅਤੇ ਬਰਤਾਨੀਆ ਹੀ ਨਹੀਂ ਸਗੋਂ ਹੋਰ ਦੇਸ਼ਾਂ ‘ਚ ਵੱਸਦੇ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਲਈ ਵੀ ਸਾਰਥਕ ਨਤੀਜੇ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਵਿੱਚ ਹੋਣ ਵਾਲੇ ਹਰ ਉਸਾਰੂ ਯਤਨ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ।
ਤਸਵੀਰ – ਸ. ਮੋਹਨ ਸਿੰਘ ਸਾਂਈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *