ਬਰਨਾਲਾ ਨਗਰ ਨਿਗਮ ਵਿਖੇ ਮੇਅਰ ਦੇ ਨਵੇਂ ਦਫ਼ਤਰ ਅਤੇ ਹੈਲਪਡੈਸਕ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਮੀਤ ਹੇਅਰ ਜੀ ਵੱਲੋਂ ਕੀਤਾ ਗਿਆ 

Spread the love
ਬਲਵੰਤ ਸਿੰਘ ਸਿੱਧੂ, ਬਰਨਾਲਾ | 16 ਅਗਸਤ 2026 ਬਰਨਾਲਾ ਵਾਸੀਆਂ ਨੂੰ ਹੁਣ ਨਗਰ ਨਿਗਮ ਨਾਲ ਸਬੰਧਤ ਕੰਮਾਂ ਲਈ ਨਹੀਂ ਖਾਣੇ ਪੈਣਗੇ ਧੱਕੇ — ਇੱਕੋ ਛੱਤ ਹੇਠ ਮਿਲਣਗੀਆਂ ਵੱਖ-ਵੱਖ ਸੇਵਾਵਾਂ ਮੇਅਰ ਭਾਰਤਵਾਜ  ਬਰਨਾਲਾ ਵਾਸੀਆਂ ਨੂੰ ਨਗਰ ਨਿਗਮ ਨਾਲ ਸਬੰਧਤ ਵੱਖ-ਵੱਖ ਕੰਮਾਂ ਅਤੇ ਸੇਵਾਵਾਂ ਲਈ ਹੁਣ ਇੱਧਰ-ਉੱਧਰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਬਰਨਾਲਾ ਨਗਰ ਨਿਗਮ ਵਿਖੇ ਮੇਅਰ ਦੇ ਨਵੇਂ ਦਫ਼ਤਰ ਅਤੇ ਹੈਲਪਡੈਸਕ (ਸਹਾਇਤਾ ਕੇਂਦਰ) ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਮੀਤ ਹੇਅਰ ਵੱਲੋਂ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਹੈਲਪਡੈਸਕ ਰਾਹੀਂ ਲੋਕਾਂ ਨੂੰ ਨਗਰ ਨਿਗਮ ਨਾਲ ਸਬੰਧਤ ਵੱਖ-ਵੱਖ ਸੇਵਾਵਾਂ, ਸਹੂਲਤਾਂ ਅਤੇ ਆਪਣੇ ਕੰਮਾਂ ਸਬੰਧੀ ਜਾਣਕਾਰੀ ਇੱਕੋ ਛੱਤ ਹੇਠ ਪ੍ਰਾਪਤ ਹੋ ਸਕੇਗੀ।ਉਨ੍ਹਾਂ ਕਿਹਾ ਕਿ ਬਰਨਾਲਾ ਸ਼ਹਿਰ ਨੂੰ ਹੋਰ ਬਿਹਤਰ, ਸੁੰਦਰ, ਸਾਫ਼-ਸੁਥਰਾ ਅਤੇ ਸੁਵਿਧਾਜਨਕ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਘਟਾਉਣਾ ਅਤੇ ਉਨ੍ਹਾਂ ਦੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣਾ ਨਗਰ ਨਿਗਮ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ।ਨਵੇਂ ਹੈਲਪਡੈਸਕ ਦੀ ਸ਼ੁਰੂਆਤ ਨਾਲ ਸ਼ਹਿਰ ਵਾਸੀਆਂ ਨੂੰ ਆਪਣੇ ਕੰਮਾਂ ਲਈ ਸਹੀ ਜਾਣਕਾਰੀ ਅਤੇ ਸਹਾਇਤਾ ਇੱਕੋ ਥਾਂ ਤੋਂ ਮਿਲਣ ਦੀ ਉਮੀਦ ਹੈ। ਇਸ ਨਾਲ ਲੋਕਾਂ ਦਾ ਸਮਾਂ ਵੀ ਬਚੇਗਾ ਅਤੇ ਨਗਰ ਨਿਗਮ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।ਇਸ ਮੌਕੇ ਮੇਅਰ ਹਸਨ ਭਾਰਦਵਾਜ, ਸਮੂਹ ਕੌਂਸਲਰ ਸਾਹਿਬਾਨ, ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ, ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਵੀ ਮੌਜੂਦ ਸਨ।ਸ਼ਹਿਰ ਵਾਸੀਆਂ ਵੱਲੋਂ ਵੀ ਨਗਰ ਨਿਗਮ ਵਿਖੇ ਸ਼ੁਰੂ ਕੀਤੀ ਗਈ ਇਸ ਸਹਾਇਤਾ ਕੇਂਦਰ ਦੀ ਸਹੂਲਤ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਗਈ ਕਿ ਇਸ ਰਾਹੀਂ ਲੋਕਾਂ ਦੇ ਕੰਮ ਹੋਰ ਆਸਾਨੀ ਅਤੇ ਪਾਰਦਰਸ਼ੀ ਢੰਗ ਨਾਲ ਹੋ ਸਕਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *