ਬਰਨਾਲਾ ਲਾਠੀਚਾਰਜ ਮਾਮਲੇ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ : ਹਰਜੀ ਮਾਨ * ਕਿਹਾ – ਐਸ.ਸੀ. ਸਮਾਜ ’ਤੇ ਹੋ ਰਹੇ ਅੱਤਿਆਚਾਰ ਚਿੰਤਾ ਦਾ ਵਿਸ਼ਾ, ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਜਰੂਰੀ

Spread the love
ਫਗਵਾੜਾ 25 ਜੁਲਾਈ (   ਪ੍ਰੀਤ ਕੌਰ ਪ੍ਰੀਤੀ    ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਫਗਵਾੜਾ ਦੇ ਸਾਬਕਾ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਨੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ (ਐਸ.ਸੀ.) ਸਮਾਜ ਲਈ ਇਹ ਬਹੁਤ ਵੱਡੀ ਤ੍ਰਾਸਦੀ ਹੈ ਕਿ ਸਦੀਆਂ ਤੋਂ ਉਨ੍ਹਾਂ ਨੂੰ ਸਮਾਜਿਕ ਵਿਤਕਰੇ ਅਤੇ ਗੈਰ-ਮਨੁੱਖੀ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਰਾਹੀਂ ਐਸ.ਸੀ. ਸਮਾਜ ਨੂੰ ਬਰਾਬਰੀ ਦੇ ਅਧਿਕਾਰ ਦਿੱਤੇ ਹਨ, ਪਰ ਅੱਜ ਵੀ ਸਮਾਜ ਦੇ ਕੁਝ ਉੱਚੇ ਅਖਵਾਉਣ ਵਾਲੇ ਵਰਗ ਦੀ ਸੋਚ ਵਿੱਚ ਪੂਰੀ ਤਰ੍ਹਾਂ ਬਦਲਾਅ ਨਹੀਂ ਆਇਆ। ਹਰਜੀ ਮਾਨ ਨੇ ਕਿਹਾ ਕਿ ਬਰਨਾਲਾ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾ ਰਹੇ ਗਰੀਬ ਸਫਾਈ ਕਰਮਚਾਰੀਆਂ ’ਤੇ ਜਿਸ ਤਰ੍ਹਾਂ ਪੁਲਿਸ ਵੱਲੋਂ ਲਾਠੀਆਂ ਵਰ੍ਹਾਈਆਂ ਗਈਆਂ, ਉਹ ਕਿਸੇ ਵੀ ਲੋਕਤੰਤਰੀ ਅਤੇ ਸੰਵੇਦਨਸ਼ੀਲ ਸਮਾਜ ਲਈ ਸ਼ੋਭਾਯੋਗ ਨਹੀਂ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਰਜੋਰ ਅਪੀਲ ਕੀਤੀ ਕਿ ਲਾਠੀਚਾਰਜ ਦੇ ਹੁਕਮ ਜਾਰੀ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਉਸ ਡੀ.ਐਸ.ਪੀ. ਸਮੇਤ ਸਾਰੇ ਪੁਲਿਸ ਕਰਮਚਾਰੀਆਂ ਨੂੰ, ਜਿਨ੍ਹਾਂ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ, ਤੁਰੰਤ ਨੌਕਰੀ ਤੋਂ ਬਰਖਾਸਤ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਸ਼ਾਂਤਮਈ ਢੰਗ ਨਾਲ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਇਸ ਤਰ੍ਹਾਂ ਬਲ ਪ੍ਰਯੋਗ ਕਰਕੇ ਆਵਾਜ਼ ਨੂੰ ਦਬਾਉਣਾ ਕਦੇ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਘਟਨਾ ਤੋਂ ਸਬਕ ਲੈਂਦਿਆਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਕਿਸੇ ਵੀ ਮਜ਼ਦੂਰ, ਕਰਮਚਾਰੀ ਜਾਂ ਕਮਜ਼ੋਰ ਵਰਗ ਨਾਲ ਅਜਿਹਾ ਸਲੂਕ ਨਾ ਹੋਵੇ। ਹਰਜੀ ਮਾਨ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਹਰ ਹਾਲਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ। ਅਜਿਹੇ ਮਿਹਨਤੀ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਲਾਠੀਚਾਰਜ ਜਾਂ ਧੱਕੇਸ਼ਾਹੀ ਰਾਹੀਂ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੀ ਪੀੜਤਾਂ ਨੂੰ ਇਨਸਾਫ਼ ਦਿਵਾ ਸਕਦੀ ਹੈ ਅਤੇ ਲੋਕਾਂ ਦਾ ਪ੍ਰਸ਼ਾਸਨ ’ਤੇ ਭਰੋਸਾ ਬਰਕਰਾਰ ਰੱਖ ਸਕਦੀ ਹੈ।
ਤਸਵੀਰ – ਹਰਨੂਰ ਸਿੰਘ ਹਰਜੀ ਮਾਨ।
  • Related Posts

    ਬਾਈ ਵਿੱਕੀ ਮਿੱਡੂਖੇੜਾ ਜੀ ਦੇ ਜਨਮ ਦਿਨ ਮੌਕੇ ਹਰਿਆਲੀ ਨੂੰ ਸਮਰਪਿਤ ਹੋਵੇਗਾ ਵਿਸ਼ੇਸ਼ ਉਪਰਾਲਾ ਸੀਪਾ ਅਸਪਾਲ ਕਲਾਂ 

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 25 ਜੁਲਾਈ — 2026 =ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਈ ਵਿੱਕੀ ਮਿੱਡੂਖੇੜਾ ਜੀ ਦੇ ਜਨਮ ਦਿਨ ਮੌਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ…

    ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜਖਮੀ  ਜਾਨੀ ਨੁਕਸਾਨ ਦਾ ਬਚਾਅ 

    Spread the love

    Spread the loveਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਟੌਂਸਾ ਟੋਪਾਨ ਦੇ ਸਾਹਮਣੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਇਸ ਸਬੰਧੀ…

    Leave a Reply

    Your email address will not be published. Required fields are marked *