ਬਲਾਕ ਵੇਰਕਾ ਦੇ ਕਰੀਬ 50 ਪਿੰਡਾਂ ਨੂੰ 2.5 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਵੰਡੇ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਸਾਡੀ ਪਹਿਲ: ਵਿਧਾਇਕ ਜਸਵਿੰਦਰ ਸਿੰਘ ਰਮਦਾਸ

Spread the love
ਅੰਮ੍ਰਿਤਸਰ, 18 ਅਗਸਤ ( ਮਨਜੀਤ ਸਿੰਘ ਸ਼ੇਰਗਿੱਲ )  ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦਿੰਦਿਆਂ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ੍ਰੀ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਬਲਾਕ ਵੇਰਕਾ ਦੇ ਕਰੀਬ 50 ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਲਗਭਗ 2.5 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ।ਇਸ ਮੌਕੇ ਵਿਧਾਇਕ ਸ੍ਰੀ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸਥਾਨਕ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ, ਸੜਕਾਂ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ, ਸਫਾਈ ਅਤੇ ਹੋਰ ਜ਼ਰੂਰੀ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਪਿੰਡਾਂ ਦੀਆਂ ਲੋੜਾਂ ਅਨੁਸਾਰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨਾ ਹੈ।ਵਿਧਾਇਕ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਪਹਿਲ ਹੈ ਅਤੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ।ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦੇ, ਪੰਚਾਇਤੀ ਨੁਮਾਇੰਦੇ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *