*​ਬਲਾਚੌਰ ਦੇ ਪਿੰਡਾਂ ‘ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ ‘ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ* *​ਲੋਕਾਂ ਨੇ ਲਗਾਏ ‘ਭਗਵੰਤ ਮਾਨ ਦੁਬਾਰਾ’ ਦੇ ਨਾਅਰੇ; ਪੰਚਾਇਤਾਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਸਨਮਾਨ*

Spread the love
​ਬਲਾਚੌਰ, 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ  ਘਮੌਰ, ਖੰਡੂਪੁਰ ,ਕਰੀਮਪੁਰ ਧਿਆਨੀ, ਬਕਾਪੁਰ ਵਿਖੇ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਪਿੰਡ ਵਾਸੀਆਂ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਖ ਵਿੱਚ “ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ” ਦੇ ਜੋਸ਼ੀਲੇ ਨਾਅਰੇ ਲਗਾਏ।​ਲੋਕ ਮਿਲਣੀ’ ਦੌਰਾਨ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡ ਤੋੜ ਲੋਕ ਭਲਾਈ ਦੇ ਕੰਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ, ਰੋਜ਼ਾਨਾ ਦੀਆਂ ਲੋੜਾਂ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਅਹਿਮ ਸੁਝਾਅ ਪੇਸ਼ ਕੀਤੇ, ਜਿਨ੍ਹਾਂ ਨੂੰ ਹਲਕਾ ਵਿਧਾਇਕਾ ਨੇ ਬਹੁਤ ਧਿਆਨ ਨਾਲ ਸੁਣਿਆ ਅਤੇ ਪਹਿਲ ਦੇ ਅਧਾਰ ‘ਤੇ ਜਲਦੀ ਹੱਲ ਕਰਨ ਦਾ ਪੱਕਾ ਭਰੋਸਾ ਦਿੱਤਾ।ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਹੀ ਸਾਡੀ ਮੁੱਖ ਤਰਜੀਹ ਹੈ।”​ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਨੇ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਆਮ ਆਦਮੀ ਕਲੀਨਿਕ, ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਅਤੇ ਘਰ-ਘਰ ਆਟਾ-ਦਾਲ ਸਕੀਮ ਵਰਗੇ ਸਾਰੇ ਚੋਣ ਵਾਅਦਿਆਂ ਨੂੰ ਹਕੀਕਤ ਵਿੱਚ ਬਦਲ ਕੇ ਦਿਖਾਇਆ ਹੈ, ਜਿਸ ਕਾਰਨ ਅੱਜ ਜਨਤਾ ਵਿੱਚ ਭਾਰੀ ਉਤਸ਼ਾਹ ਹੈ।​ਇਸ ਦੌਰਾਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਮੋਹਤਬਰਾਂ ਵੱਲੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪਹੁੰਚੇ ਹੋਏ ਪ੍ਰਮੁੱਖ ਆਗੂਆਂ ਦਾ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *