ਬਲਾਚੌਰ ਹਲਕੇ ਦੀਆਂ ਵੇਰਕਾ ਸੁਸਾਇਟੀਆਂ ਦੇ ਮੈਂਬਰਾਂ ਦੀਆਂ ਜਲਦ ਬਣਨਗੀਆਂ ਵੋਟਾਂ: ਐਡਵੋਕੇਟ ਸੰਜੀਵ ਚੌਧਰੀ ਚੇਚੀ

Spread the love

ਹਲਕੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਵੋਟ ਰਾਹੀਂ ਆਪਣਾ ਡਾਇਰੈਕਟਰ ਚੁਣ ਸਕਣਗੇ ਦੁੱਧ ਉਤਪਾਦਕ, ਸਰਕਾਰੀ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਨਵਾਂਸ਼ਹਿਰ , 10 ਜੂਨ (ਜਤਿੰਦਰ ਪਾਲ ਸਿੰਘ ਕਲੇਰ):ਬਲਾਚੌਰ ਹਲਕੇ ਵਿੱਚ ਦੁੱਧ ਅਤੇ ਡੇਅਰੀ ਫਾਰਮਿੰਗ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਅਤੇ ਵੋਟ ਦੇ ਅਧਿਕਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਯੁਵਕ ਸੇਵਾਵਾਂ ਬੋਰਡ ਦੇ ਡਾਇਰੈਕਟਰ ਐਡਵੋਕੇਟ ਸੰਜੀਵ ਚੌਧਰੀ (ਚੇਚੀ) ਵੱਲੋਂ ਇੱਕ ਬਹੁਤ ਹੀ ਅਹਿਮ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਕਿਹਾ ਕਿ ਬਲਾਚੌਰ ਇਲਾਕੇ ਤੋਂ ਰੋਜ਼ਾਨਾ ਸਵਾ ਲੱਖ ਤੋਂ ਲੈ ਕੇ ਡੇਢ ਲੱਖ ਲੀਟਰ ਦੇ ਕਰੀਬ ਦੁੱਧ ਵੇਰਕਾ ਵੱਲ ਜਾਂਦਾ ਹੈ। ਹਲਕੇ ਵਿੱਚ 150 ਤੋਂ ਵੱਧ ਵੇਰਕਾ ਸੁਸਾਇਟੀਆਂ ਸਰਗਰਮ ਹਨ, ਪਰ ਇਹ ਬੜੀ ਮੰਦਭਾਗੀ ਗੱਲ ਅਤੇ ਇੱਕ ਵੱਡੀ ਤਰਾਸਦੀ ਰਹੀ ਹੈ ਕਿ ਇੱਥੋਂ ਦੇ ਮਿਹਨਤੀ ਲੋਕਾਂ ਦੀ ਅੱਜ ਤੱਕ ਕਦੇ ਵੋਟ ਹੀ ਨਹੀਂ ਬਣੀ। ਇਸੇ ਕਾਰਨ ਸੁਸਾਇਟੀਆਂ ਦੇ ਮੈਂਬਰ ਵੋਟ ਰਾਹੀਂ ਆਪਣਾ ਕੋਈ ਨੁਮਾਇੰਦਾ ਨਹੀਂ ਚੁਣ ਸਕਦੇ ਸਨ, ਜਦਕਿ ਮਿਲਕ ਪਲਾਂਟ ਦੇ ਫ਼ੈਸਲੇ ਲੈਣ ਅਤੇ ਡਿਸੀਜ਼ਨ ਮੇਕਿੰਗ ਪ੍ਰਕਿਰਿਆ ਵਿੱਚ ਡਾਇਰੈਕਟਰ ਦਾ ਬਹੁਤ ਵੱਡਾ ਰੋਲ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਗੰਭੀਰ ਮਸਲੇ ਦੇ ਹੱਲ ਲਈ ਪਿਛਲੇ ਹਫ਼ਤੇ ਹੀ ਉਨ੍ਹਾਂ ਦੀ ਸਰਕਾਰ ਦੇ ਉੱਚ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਹੋਈ ਹੈ। ਇਸ ਮੀਟਿੰਗ ਦੇ ਸਾਰਥਕ ਨਤੀਜੇ ਵਜੋਂ ਆਉਣ ਵਾਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਸੁਸਾਇਟੀਆਂ ਦੇ ਮੈਂਬਰਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਕਰਵਾ ਦਿੱਤੀ ਜਾਵੇਗੀ। ਇਸ ਫੈਸਲੇ ਤੋਂ ਬਾਅਦ ਆਉਣ ਵਾਲੀਆਂ ਚੋਣਾਂ ਦੇ ਵਿੱਚ ਹਲਕੇ ਦੇ ਜਿੰਨੇ ਵੀ ਬੀ.ਐੱਮ.ਸੀ. ਧਾਰਕ ਹਨ ਅਤੇ ਜਿਨ੍ਹਾਂ ਦੀਆਂ ਸੁਸਾਇਟੀਆਂ ਹਨ, ਉਹ ਸਾਰੇ ਵੋਟ ਪਾ ਕੇ ਆਪਣਾ ਡਾਇਰੈਕਟਰ ਖੁਦ ਚੁਣ ਸਕਣਗੇ। ਉਨ੍ਹਾਂ ਦਾਅਵਾ ਕੀਤਾ ਕਿ ਬਲਾਚੌਰ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਕਿਸਾਨਾਂ ਨੂੰ ਆਪਣੀ ਵੋਟ ਦਾ ਅਧਿਕਾਰ ਮਿਲੇਗਾ। ਐਡਵੋਕੇਟ ਚੇਚੀ ਨੇ ਜ਼ੋਰ ਦੇ ਕੇ ਕਿਹਾ ਕਿ ਡਾਇਰੈਕਟਰ ਦੀ ਮਜ਼ਬੂਤ ਨੁਮਾਇੰਦਗੀ ਹੋਣ ਨਾਲ ਦੁੱਧ ਦੇ ਰੇਟਾਂ ਦੇ ਵਾਧੇ, ਸੁਸਾਇਟੀਆਂ ਵਿੱਚ ਨਵੀਆਂ ਆਧੁਨਿਕ ਮਸ਼ੀਨਾਂ ਲਿਆਉਣ, ਡੇਅਰੀ ਵਿਕਾਸ ਯੋਜਨਾਵਾਂ ਦਾ ਲਾਭ ਪਹੁੰਚਾਉਣ, ਕਿਸਾਨਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਹੋਰ ਸਾਰੇ ਅਹਿਮ ਮਸਲਿਆਂ ‘ਤੇ ਇਲਾਕੇ ਦੀ ਆਵਾਜ਼ ਨੂੰ ਮਿਲਕ ਪਲਾਂਟ ਦੇ ਬੋਰਡ ਵਿੱਚ ਮਜ਼ਬੂਤੀ ਨਾਲ ਚੁੱਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਿੰਗ ਨਾਲ ਜੁੜੇ ਹਰ ਇੱਕ ਕਿਸਾਨ ਦੇ ਹੱਕ ਅਤੇਿ ਸਹੀ ਨੁਮਾਇੰਦਗੀ ਲਈ ਉਹ ਹਮੇਸ਼ਾ ਡਟ ਕੇ ਕੰਮ ਕਰਦੇ ਰਹਿਣਗੇ ਤਾਂ ਜੋ ਮਿਹਨਤਕਸ਼ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਇਆ ਜਾ ਸਕੇ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *