ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਨੇ ਅਗਾਂਹਵਧੂ ਕਿਸਾਨਾਂ ਨੂੰ ਵਿਭਾਗੀ ਸਕੀਮਾਂ ਬਾਰੇ ਕੀਤਾ ਜਾਗਰੂਕ

Spread the love

ਫਰੀਦਕੋਟ, 13 ਦਸੰਬਰ ( ਗੁਰਦੀਪ ਸਿੰਘ ਢਿੱਲੋਂ)   ਬੀਤੀ ਸ਼ਾਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਦੀਆਂ ਸੰਭਾਵਨਾਵਾਂ ਸਬੰਧੀ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋਂ ਬਾਗਬਾਨੀ ਨਾਲ ਸਬੰਧਤ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਜਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨਾਲ ਡਿਪਟੀ ਡਾਇਰੈਕਟਰ ਬਾਗਬਾਨੀ ਫਰੀਦਕੋਟ ਦੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਨਵਦੀਪ ਸਿੰਘ ਬਰਾੜ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਚਾਨਣਾਂ ਪਾਇਆ ਗਿਆ। ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਤੋਂ ਪਹੁੰਚੇ ਸੀਨੀਅਰ ਇੰਡਸਟ੍ਰੀਅਲ ਪ੍ਰਮੋਸ਼ਨ ਅਫਸਰ ਸ੍ਰੀ ਤੇਜਿੰਦਰ ਸਿੰਘ ਅਤੇ ਮੈਡਮ ਮਨਪ੍ਰੀਤ ਕੌਰ ਵੱਲੋਂ ਹਾਜ਼ਰ ਕਿਸਾਨਾਂ ਨੂੰ ਮਾਈਕਰੋ ਐਂਡ ਸਮਾਲ ਇੰਟਰਪ੍ਰਾਜਿਸ ਸੀ.ਡੀ.ਪੀ ਤਹਿਤ ਰਜਿਸਟ੍ਰੇਸ਼ਨ ਕਰਵਾ ਕੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਬਾਗਬਾਨੀ ਵਿਕਾਸ ਅਫਸਰਾਂ ਸ੍ਰੀ ਗੁਰਪ੍ਰੀਤ ਸਿੰਘ ਸੇਠੀ, ਮੈਡਮ ਮਨਪ੍ਰੀਤ, ਮੈਡਮ ਦਲਜੀਤ ਕੌਰ ਅਤੇ ਸ੍ਰੀ ਕੁਲਦੀਪ ਸਿੰਘ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ। ਇਸ ਮੌਕੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਬਲਧੀਰ ਸਿੰਘ ਬਸਤੀ ਨਾਨਕਸਰ, ਗੁਰਪ੍ਰੀਤ ਸਿੰਘ ਭੋਲੂਵਾਲਾ, ਜਗਤਾਰ ਸਿੰਘ ਅਰਾਈਆਂ ਵਾਲਾ, ਗੁਰਭੇਜ ਸਿੰਘ ਸਰਾਵਾਂ, ਬਲਦੇਵ ਸਿੰਘ ਸਰਾਵਾਂ, ਪਰਮਜੀਤ ਸਿੰਘ ਬਾਹਮਣਵਾਲਾ, ਬਹਾਦਰ

ਸਿੰਘ ਲਾਲੇਆਣਾ, ਮਨਜੀਤ ਸਿੰਘ ਕੋਟਕਪੂਰਾ, ਇਕਬਾਲ ਸਿੰਘ ਹਰੀਨੌ, ਗੁਰਸੇਵਕ ਸਿੰਘ ਗੋਲੇਵਾਲਾ, ਰਘਬੀਰ ਸਿੰਘ ਝੋਟੀਵਾਲਾ ਆਦਿ ਕਿਸਾਨਾਂ ਨੇ ਆਪਣੇ ਵਿਚਾਰ ਅਧਿਕਾਰੀਆਂ ਸਾਹਮਣੇ ਰੱਖੇ ਜਿੰਨਾ ਦਾ ਮੌਕੇ ਤੇ ਅਧਿਕਾਰੀਆਂ ਵੱਲੋਂ ਜਵਾਬ ਦਿੱਤਾ ਗਿਆ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *