ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 22 ਨੂੰ : ਮੈਨੇਜਰ ਸੁਖਰਾਜ ਸਿੰਘ 

Spread the love

 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ : ਭਾਈ ਸੁਖਰਾਜ ਸਿੰਘ

ਜੈਤੋ, 17 ਦਸੰਬਰ (ਮਨਜੀਤ ਸਿੰਘ ਢੱਲਾ)- ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ (ਜੈਤੋ) ਦੇ ਮੈਨੇਜਰ ਭਾਈ ਸਾਹਿਬ ਭਾਈ ਸੁਖਰਾਜ ਸਿੰਘ ਦੋਦਾ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆ ਮਹਾਨ ਗੁਰਮਤਿ ਸਮਾਗਮ ਸਥਾਨ ਸ਼ਹੀਦ ਗੰਜ ਗੁਰਦੁਆਰਾ ਟਿੱਬੀ ਸਾਹਿਬ ਜੈਤੋ ਵਿਖੇ ਮਿਤੀ 20 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਅਤੇ 22 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ ਕਥਾ ਵੀਚਾਰਾ ਹੋਣਗੀਆਂ ਅਤੇ 11 ਵਜੇ ਤੱਕ ਦੀਵਾਨ ਸਜਾਏ ਜਾਣਗੇ । ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।  ਮੈਨੇਜਰ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਨੇ ਅੱਗੇ ਗਲਬਾਤ ਜਾਰੀ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਭਾਈ ਸਾਹਿਬ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਰਹੇ ਹਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *