ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਕਰਵਾਇਆ ਗੁਰਮਤਿ ਸਮਾਗਮ

Spread the love
  ਭਾਈ ਅਮਨਦੀਪ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਕਾਰਜ ਕੀਤੇ ਸ਼ਲਾਂਗਾਯੋਗ-ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 26 ਨਵੰਬਰ (ਦਿਨੇਸ਼ ਸੋਨੀ)ਬਾਬਾ ਦੀਪ ਸਿੰਘ ਚੈਰੀਟੇਬਲ ਦੇ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਵੱਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਝਬਾਲ, ਸ਼੍ਰੀ ਅੰਮ੍ਰਿਤਸਰ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਕੀਰਤਨ – ਕਥਾ ਦਾ ਆਨੰਦ ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ।ਜਿਸ ਵਿੱਚ ਸਿੱਖ ਪੰਥ ਦੀ ਮਹਾਨ ਸ਼ਖਸ਼ੀਅਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ  ਜਥੇਦਾਰ ਸ਼੍ਰੀ ਦਮਦਮਾ ਸਾਹਿਬ ਨੇ ਹਾਜਰੀ ਭਰੀ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਨਿਸ਼ਾਨ ਸਿੰਘ ਜੀ ਨੇ ਹੁਕਮਨਾਮਾ ਲੈ ਕੇ ਕੀਤੀ। ਉਪਰੰਤ ਭਾਈ ਗੁਰਇਕਬਾਲ ਸਿੰਘ ਜੀ,ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਵਾਲਿਆਂ ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲਿਆਂ ,ਭਾਈ ਵਰਿੰਦਰ ਸਿੰਘ ਕੰਗ ਲੁਧਿਆਣੇ ਵਾਲੇ, ਭਾਈ ਗੁਰਚਰਨ , ਭਾਈ ਦਵਿੰਦਰ ਸਿੰਘ ਨਿਰਮਾਣ ਦੇ ਕੀਰਤਨੀ ਜਥਿਆਂ ਨੇ ਕਥਾ-ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਅਮਨਦੀਪ ਸਿੰਘ ਜੀ ਨੇ ਗੁਰਬਾਣੀ ਸਿਧਾਂਤ ਨਾਲ ਜੁੜਨ ਲਈ ਪ੍ਰੇਰਨਾ ਦਿੱਤੀ ।ਇਸ ਮੌਕੇ ਭਾਈ ਅਮਨਦੀਪ ਸਿੰਘ ਜੀ ਨੇ ਮੈਨੇਜਰ ਸ ਸਰਬਦਿਆਲ ਸਿੰਘ ਅਤੇ ਸ ਗੁਰਜੀਤ ਸਿੰਘ ਦਾ ਸਮੁੱਚੇ ਪ੍ਰਬੰਧ ਲਈ ਧੰਨਵਾਦ
ਕੀਤਾ।ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਦੇਸ਼ਾਂ ਵਿਦੇਸ਼ਾਂ ਤੋਂ ਆ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਭਾਈ ਸਾਹਿਬ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਅਮਤੇਸ਼ਵਰ ਸਿੰਘ, ਭਾਈ ਮਨਮੀਤ ਸਿੰਘ ,ਭਾਈ ਸਿਮਰਨਜੀਤ ਸਿੰਘ ਭਾਈ ਅਵਤਾਰ ਸਿੰਘ, ਭਾਈ ਗੁਰਪ੍ਰੀਤ ਸਿੰਘ ,ਭਾਈ ਜਸਬੀਰ ਸਿੰਘ, ਭਾਈ ਸ਼ਮਸ਼ੇਰ ਸਿੰਘ ,ਭਾਈ ਜਸਵਿੰਦਰ ਸਿੰਘ ਆਦਿ ਸੰਗਤਾਂ ਵਿੱਚ ਮੌਜੂਦ ਸਨ।

More News Youtube Facebook Whatsapp Home

 

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *