ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਦੀ ਮੀਟਿੰਗ- ਕੇਂਦਰ ਤੇ ਪੰਜਾਬ ਸਰਕਾਰ ਅੱਗੇ ਚੁੱਕੀਆਂ ਅਹਿਮ ਮੰਗਾਂ

Spread the love

ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਭਾਰਤ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਭਾਈ ਮਹਾਂ ਸਿੰਘ ਹਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਥੇਬੰਦੀ ਨੇ ਕੇਂਦਰ ਸਰਕਾਰ ਤੋਂ ਅਮਰੀਕਾ ਨਾਲ ਹੋਏ ਵਪਾਰ ਸਮਝੌਤੇ ਰੱਦ ਕਰਨ, ਸਵਾਮੀਨਾਥਨ ਰਿਪੋਰਟ ਲਾਗੂ ਕਰਨ, ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦੇਣ, ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਬਿਜਲੀ ਸਮਝੌਤੇ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਦੇ ਨਾਂ ’ਤੇ ਜ਼ਮੀਨਾਂ ਅਕਵਾਇਰ ਕਰਨ ਦੇ ਕਥਿਤ ਫ਼ੈਸਲੇ ਦੀ ਨਿਖੇਧੀ ਕਰਦਿਆਂ ਆਊਟਸੋਰਸਿੰਗ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਟੋਲ ਪਲਾਜ਼ਿਆਂ ਸਬੰਧੀ ਸਰਕਾਰ ਦੇ ਫ਼ੈਸਲੇ ’ਤੇ ਵੀ ਇਤਰਾਜ਼ ਜਤਾਇਆ ਗਿਆ। ਮੀਟਿੰਗ ਵਿੱਚ ਜਨਰਲ ਸਕੱਤਰ ਨੇਕ ਮਾਨ ਕੋਟਭਾਈ, ਸੀਨੀਅਰ ਮੀਤ ਪ੍ਰਧਾਨ ਮੰਗਲ ਸਿੰਘ ਸੰਧੂ, ਬਲਦੇਵ ਸਿੰਘ ਸ਼ਾਮਖੇੜਾ, ਭਗਤ ਸਿੰਘ, ਸੇਵਕ ਸਿੰਘ ਕੋਹਰਿਆਂਵਾਲੀ, ਜਗਜੀਤ ਸਿੰਘ ਬੁੱਢਾਮੱਲ ਸਮੇਤ ਵੱਖ-ਵੱਖ ਜ਼ਿਲਿ੍ਹਆਂ ਅਤੇ ਬਲਾਕਾਂ ਦੇ ਆਗੂ ਹਾਜ਼ਰ ਸਨ।

  • Related Posts

    ਅਧਿਆਤਮਿਕ ਯੁਵਾ ਵਿਕਾਸ ਕੈਂਪ ਵਿੱਚ ਬੱਚਿਆਂ ਨੂੰ ਸਨਮਾਨਿਤ ਕੀਤਾ  ਇਸ ਸਮਾਗਮ ਵਿੱਚ ਨੌਜਵਾਨਾਂ ਨੇ ਸ਼ਾਨਦਾਰ ਉਤਸ਼ਾਹ ਦਿਖਾਇਆ

    Spread the love

    Spread the love ਅੰਮ੍ਰਿਤਸਰ, 6 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਚੌਕ ਪਾਸੀਆਂ ਵਿੱਚ ਸਥਿਤ ਅਧਿਆਤਮਿਕ ਕੇਂਦਰ, ਮੰਦਿਰ ਜੈ ਕ੍ਰਿਸ਼ਨੀਅ ਵਿਖੇ ਅਧਿਆਤਮਿਕ ਯੁਵਾ ਵਿਕਾਸ ਕੈਂਪ ਵਿੱਚ ਇੱਕ ਪੁਰਸਕਾਰ ਸਮਾਰੋਹ ਆਯੋਜਿਤ…

    ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਨਗਰ ਕੌਂਸ਼ਲ ਜੈਤੋ ਦੇ ਨਿਰਮਲਾ ਦੇਵੀ ਪ੍ਰਧਾਨ ਚੁਣੇ ਗਏ 

    Spread the love

    Spread the loveਜੈਤੋ, 6 ਜੁਲਾਈ (ਹਰਵਿੰਦਰਪਾਲ ਸ਼ਰਮਾ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ…

    Leave a Reply

    Your email address will not be published. Required fields are marked *