ਬਾਬਾ ਸ੍ਰੀ ਚੰਦ ਦੇ ਜਨਮ ਦਿਨ ਦੀਆਂ ਤਿਆਰੀਆਂ ਦਾ ਮੈਂਬਰ ਜੱਸਲ ਨੇ ਸਾਥੀਆਂ ਸਮੇਤ ਲਿਆ ਜਾਇਜ਼ਾ  ਸਲਾਨਾ ਜੋੜ ਮੇਲੇ ਨੂੰ  ਲੈਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ: ਦੌਲਤਪੁਰ

Spread the love
 ਚੌਂਕ ਮਹਿਤਾ ੦੭ ਸਤੰਬਰ (  ਰਾਜਵਿੰਦਰ ਸਿੰਘ ਰੰਧਾਵਾ )=ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ 20 ਸਤੰਬਰ ਨੂੰ ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਲੈਕੇ ਸਲਾਨਾ ਜੋੜ ਮੇਲੇ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਸਲਾਨਾ ਜੋੜ ਮੇਲੇ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਦੀ ਸੁਚੱਜੀ ਤੇ ਯੋਗ ਅਗਵਾਈ ਤੇ ਸ: ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਹੇਠ ਸ: ਕਵਲਪ੍ਰੀਤ ਸਿੰਘ ਦੌਲਤਪੁਰ ਮੈਨੇਜਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਲੋਂ ਨਾਨਕ ਨਾਮ ਲੇਵਾ ਸੰਗਤਾਂ, ਸਭਾ ਸੁਸਾਇਟੀਆ,ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਤਿਆਰੀਆਂ ਵੱਡੇ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ।ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਨੇ ਜਨਮ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ  ਸ੍ਰ: ਸੁਰਿੰਦਰ ਸਿੰਘ ਕੰਵਰ ਮਿੰਟਾ ਇੰਚਾਰਜ ਤੇ ਜਿਲ੍ਹਾ ਪ੍ਰਧਾਨ ਪਠਾਨਕੋਟ, ਸ੍ਰ:ਹਰਪ੍ਰੀਤ ਸਿੰਘ ਰਾਜਾ ਮੈਂਬਰ ਪੀ ਏ ਸੀ ਸ਼੍ਰੋਮਣੀ ਅਕਾਲੀ ਦੱਲ ਬਾਦਲ, ਸ੍ਰ:ਕੁਲਵਿੰਦਰ ਸਿੰਘ ਲਾਡੀ ਜੱਸਲ, ਹਰਵਿੰਦਰ ਸਿੰਘ ਜ਼ੱਫਰਵਾਲ ਨਾਲ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਹੁੰਚ ਕੇ ਮੈਨੇਜਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਸ: ਕਵਲਪ੍ਰੀਤ ਸਿੰਘ ਦੌਲਤਪੁਰ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਕੀਤਾ। ਜ: ਜੱਸਲ ਨੇ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਮੋਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਨੂੰ ਲੈਕੇ ਸਫਾਈ ਲਾਈਟ,ਰਿਹਾਇਸ਼, ਲੰਗਰ,ਟਰਾਫਿਕ, ਪਾਰਕਿੰਗ ਦੇ ਯੋਗ ਪ੍ਰਬੰਧ ਕੀਤੇ ਗਏ ਹਨ ਤੇ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂਕਿ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਵੇ।ਉਨ੍ਹਾਂ ਸੰਗਤਾਂ ਨੂੰ ਮਹਾਨ ਗੁਰਮਤਿ ਸਮਾਗਮਾਂ ਮੌਕੇ ਹਾਜ਼ਰੀ ਭਰ ਕੇ ਜੀਵਨ ਸਫ਼ਲ ਕਰਨ ਦੀ ਅਪੀਲ ਕੀਤੀ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *