ਬਿਜਲੀ ਦੇ ਅਣਐਲਾਨੇ ਕੱਟਾਂ ਤੋ ਕਿਸਾਨ ਅਤੇ ਆਮ ਵਰਗ ਦੇ ਲੋਕ ਦੁੱਖੀ । 

Spread the love
ਮਮਦੋਟ 13 ਸਤੰਬਰ (ਸ਼ਰਮਾਂ)ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋ ਸਤਾ ਵਿੱਚ ਆਉਣ ਤੋ ਪਹਿਲਾ ਲੋਕਾਂ ਨਾਲ ਵੱਡੇ ਵੱਡੇ ਦਾਅਵੇ ਅਤੇ ਵਾਅਦੇ ਕਰਦਿਆਂ ਇੱਕ ਬਦਲਾਅ ਲਿਆਉਣ ਦਾ ਸੁਪਨਾ ਦਿਖਾਇਆ ਗਿਆ ਸੀ, ਪਰ ਸਰਕਾਰ ਦੇ ਕਾਰਜਕਾਲ ਦੇ ਸਾਢੇ 4 ਸਾਲ ਦਾ ਸਮਾ ਬੀਤ ਜਾਣ ਤੇ ਵੀ ਇਹ ਦਾਅਵੇ ਅਤੇ ਵਾਅਦੇ ਪੂਰੇ ਹੁੰਦੇ ਦਿਖਾਈ ਨਹੀ ਦੇ ਰਹੇ , ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਨਪ੍ਰੀਤ ਸਿੰਘ ਸੰਧੂ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਪੱਤਰਕਾਰਾਂ ਨਾਲ ਕੀਤਾ । ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਸ਼ਹਿਰੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਜਮੀਨੀ ਹਕੀਕਤ ਨਾਲ ਮੇਲ ਨਹੀ ਖਾਂਦੇ , ਉਹਨਾਂ ਕਿਹਾ ਕਿ ਬਿਜਲੀ ਦੀ ਸਪਲਾਈ ਦੀ ਸਥਿਤੀ ਬਦ ਤੋ ਬਦਤਰ ਹੁੰਦੀ ਜਾ ਰਹੀ ਹੈ । ਸਰਕਾਰ ਦੇ ਕਾਰਜਕਾਲ ਦੇ ਸਾਢੇ 4 ਸਾਲ ਬੀਤ ਜਾਣ ਤੇ ਵੀ ਲਗਾਤਾਰ ਅਣ ਐਲਾਨੇ ਕੱਟ ਲੱਗ ਰਹੇ ਹਨ । ਮਨਪ੍ਰੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਲਈ ਖੇਤੀਬਾੜੀ ਸੈਕਟਰ ਵਿੱਚ ਬਿਜਲੀ ਬਹੁਤ ਹੀ ਮਹੱਤਵਪੂਰਨ ਹੈ, ਕਿਉਕਿ ਫਸਲਾਂ ਦੀ ਸ਼ਿੰਚਾਈ ਸਿੱਧੇ ਤੌਰ ਤੇ ਬਿਜਲੀ ਤੇ ਨਿਰਭਰ ਕਰਦੀ ਹੈ । ਉਹਨਾਂ ਨੇ ਕਿਹਾ ਕਿ ਬਿਜਲੀ ਦ ਅਣ ਐਲਾਨੇ ਕੱਟਾਂ ਕਾਰਨ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਸ਼ਿੰਚਾਈ ਕਰਨ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ । ਉਹਨਾਂ ਕਿਹਾ ਕਿ ਕਈ ਵਾਰ ਰਾਤ ਦੇ ਸਮੇ ਬਿਜਲੀ ਆਉਣ ਕਾਰਨ ਉਹਨਾਂ ਨੂੰ ਆਪਣੀ ਫਸਲਾਂ ਦੀ ਰਾਖੀ ਅਤੇ ਸਿੰਚਾਈ ਲਈ ਮੁਸ਼ਕਲ ਹਲਾਤਾਂ ਦਾ ਸਾਹਮਣਾ ਕਰਨਾ ਪੈਦਾ ਹੈ । ਸ਼੍ਰੀ ਸੰਧੂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਮਹਿੰਗੇ ਡੀਜ਼ਲ , ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਬੋਝ ਹੇਠ ਦੱਬਿਆ ਹੋਇਆ ਹੈ, ਜੇਕਰ ਕਿਸਾਨ ਨੂੰ ਬਿਜਲੀ ਸਪਲਾਈ ਵੀ ਸਮੇ ਸਿਰ ਨਾ ਮਿਲੀ ਤਾਂ ਫਸਲਾਂ ਦੇ ਝਾੜ ਘੱਟ ਹੋਣ ਕਾਰਨ ਉਹ ਹੋਰ ਆਰਥਿਕ ਬੋਝ ਦੇ ਥੱਲੇ ਆ ਜਾਵੇਗਾ । ਉਹਨਾਂ ਕਿਹਾ ਕਿ ਵਾਰ ਵਾਰ ਬਿਜਲੀ ਬੰਦ ਹੋਣ ਨਾਲ ਘੱਟ ਵੋਲਟੇਜ਼ ਅਤੇ ਫਾਲਟਾਂ ਕਾਰਨ ਦੁਕਾਨਦਾਰਾਂ , ਵਪਾਰੀਆਂ ਅਤੇ ਛੋਟੇ ਉਦਯੋਗਾਂ ਅਤੇ ਆਮ ਘਰੈਲੂ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਦੀ ਹੈ। ਉਹਨਾਂ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਲੋਕਾਂ ਅਤੇ ਕਿਸਾਨਾਂ ਦੀ ਮੁਸ਼ਕਲਾਂ ਨੂੰ ਵੇਖਦੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *