ਬੀ.ਐਲ. ਓ ਨਾਲ ਦੁਰਵਿਹਾਰ ਕਰਨ ਵਾਲਿਆਂ ਨੇ ਮਾਫੀ ਮੰਗ ਕੇ ਗਲਤੀ ਦਾ ਅਹਿਸਾਸ ਕੀਤਾ

Spread the love
ਕਪੂਰਥਲਾ, 10 ਜੁਲਾਈ ( ਕੌੜਾ )- ਚੋਣ ਕਮਿਸ਼ਨ ਵੱਲੋਂ ਚੱਲ ਰਹੇ ਐਸ ਆਈ ਆਰ ਦੇ ਕੰਮ ਵਿੱਚ ਜਿੱਥੇ ਪੂਰੀ ਸ਼ਿੱਦਤ ਤੇ ਮਿਹਨਤ ਨਾਲ ਬੀ ਐਲ ਓ ਕੰਮ ਕਰ ਰਹੇ ਹਨ। ਉਥੇ ਹੀ ਬੀਤੀ ਕੱਲ ਬੂਥ ਨੰਬਰ 68 ਤਲਵੰਡੀ ਚੌਧਰੀਆਂ ਦੇ ਬੀ.ਐਲ. ਓ.ਸਰਬਜੀਤ ਸਿੰਘ ਨਾਲ ਲਖਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਪੁੱਤਰ ਸੁਖਦੇਵ ਸਿੰਘ ਦੇ ਪਰਿਵਾਰ ਵੱਲੋਂ ਦੁਰਵਿਹਾਰ ਕੀਤਾ ਗਿਆ।  ਇਸਦੇ ਨਾਲ ਹੀ ਆਪਣਾ ਪਾਲਤੂ ਕੁੱਤਾ ਬੀ ਐਲ ਓ ਸਰਬਜੀਤ ਦੇ ਮਗਰ ਛੱਡਿਆ ਗਿਆ। ਇਸ ਸਾਰੀ ਘਟਨਾ ਦੀ ਜਿੱਥੇ ਅਧਿਆਪਕ ਜਥੇਬੰਦੀ ਗੋਰਮਿੰਟ ਟੀਚਰਜ਼ ਯੂਨੀਅਨ ਕਪੂਰਥਲਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉੱਥੇ ਹੀ ਜਸਜੀਤ ਸਿੰਘ ਐਸ ਡੀ ਐਮ ਸੁਲਤਾਨਪੁਰ ਲੋਧੀ ਕੋਲੋਂ  ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਜਿਸ ਦੇ ਤਹਿਤ ਐਸ. ਡੀ.ਐਮ ਸੁਲਤਾਨਪੁਰ ਲੋਧੀ ਸ੍ਰੀ ਜਸਜੀਤ ਸਿੰਘ ਵਲੋਂ ਡੀ ਐਸ ਪੀ ਸੁਲਤਾਨਪੁਰ ਲੋਧੀ ਨੂੰ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ। ਇਸ ਉਪਰੰਤਥਾਣਾ ਤਲਵੰਡੀ ਚੌਧਰੀਆਂ ਦੇ ਐਸ.ਐਚ.ਓ. ਮੈਡਮ ਸੋਨਮਪ੍ਰੀਤ ਕੌਰ  ਨੇ ਲਖਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਪੁੱਤਰ ਸੁਖਦੇਵ ਸਿੰਘ ਨੂੰ ਗੌਰਮੈਂਟ ਟੀਚਰ ਯੂਨੀਅਨ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਤੇ ਸਮੂਹ ਅਧਿਆਪਕ ਜਥੇਬੰਦੀ ਦੇ ਆਗੂਆਂ ਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਸਰਪੰਚਾਂ ਦੀ ਹਾਜ਼ਰੀ ਵਿੱਚ ਥਾਣੇ ਵਿੱਚ ਬੁਲਾਇਆ ਗਿਆ। ਜਿਸ  ਦੌਰਾਨ  ਲਖਬੀਰ ਸਿੰਘ  ਤੇ ਸੁਖਦੇਵ ਸਿੰਘ ਨਿਵਾਸੀ ਤਲਵੰਡੀ ਚੌਧਰੀਆਂ ਨੇ ਪੁਲਿਸ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕੇ ਦੇ ਜਿੰਮੇਵਾਰ ਆਗੂਆਂ ਦੀ ਹਾਜ਼ਰੀ ਵਿੱਚ ਆਪਣੀ ਗਲਤੀ ਮੰਨਦੇ ਹੋਏ ਮਾਫੀ ਮੰਗੀ ਤੇ ਭਵਿੱਖ ਵਿੱਚ ਅਜਿਹਾ ਨਾ ਕਰਨ ਦਾ ਇਕਰਾਰਨਾਮਾ ਵੀ ਕੀਤਾ ਨਾਲ ਦੇ ਨਾਲ ਐਸ ਆਈ.ਆਰ ਦੇ ਕੰਮ ਵਿੱਚ ਬੀਐਲ ਓ ਸਰਬਜੀਤ ਸਿੰਘ ਨੂੰ ਪੂਰਨ ਸਹਿਯੋਗ ਦੇਣ ਗੱਲ ਮੰਨੀ। ਜਿਸ ਤੇ ਬੀ.ਐਲ.ਓ. ਸਰਬਜੀਤ ਸਿੰਘ ਵੱਲੋਂ ਦੋਸ਼ੀਆਂ ਖਿਲਾਫ ਆਪਣੀ ਦਰਖਾਸਤ ਵਾਪਸ ਲੈਣ ਤੇ ਉਹਨਾਂ ਨੂੰ ਪੁਲਿਸ ਵੱਲੋਂ ਚਿਤਾਵਨੀ ਦੇਕੇ ਛੱਡ ਦਿੱਤਾ ਗਿਆ ਸ। ਇਸ ਮੌਕੇ ਤੇ ਐਸ ਐਚ ਓ ਸੋਨਮਪ੍ਰੀਤ ਕੌਰ ਨੇ ਚੇਤਾਵਨੀ ਦਿੱਤੀ ਕਿ ਐਸ ਆਈ ਆਰ ਦੇ ਕੰਮ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਜੇਕਰ ਕਿਸੇ ਮੁਲਾਜ਼ਮ ਨਾਲ ਦੁਰ ਵਿਹਾਰ ਕੀਤਾ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਇਸ ਮੌਕੇ ਤੇ ਰਛਪਾਲ ਸਿੰਘ ਵੜੈਚ ਮੀਤ ਪ੍ਰਧਾਨ ਗੌਰਮੈਂਟ ਟੀਚਰਜ਼ ਯੂਨੀਅਨ ਪੰਜਾਬ,  ਸੁਖਚੈਨ ਬਧਨ ਪ੍ਰਧਾਨ ਗੌਰਮੈਂਟ ਟੀਚਰ ਯੂਨੀਅਨ ਕਪੂਰਥਲਾ, ਭਜਨ ਸਿੰਘ ਮਾਨ ਮੀਤ ਪ੍ਰਧਾਨ ਅਧਿਆਪਕ ਦਲ,ਸਰਪੰਚ ਤਲਵੰਡੀ ਚੌਧਰੀਆਂ  ਬਲਵਿੰਦਰ ਸਿੰਘ ਲੱਡੂ, ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਥਿੰਦ, ਸਰਪੰਚ ਰੰਗੀਲਪੁਰ ਬਸਤੀ ਕਾਲਰੂ ਜੀ ਟੀ ਯੂ,ਸੁਖਵਿੰਦਰ ਸਿੰਘ,ਜਸਵਿੰਦਰ ਸਿੰਘ,ਮਨਜਿੰਦਰ ਸਿੰਘ, ਰੇਸ਼ਮ ਸਿੰਘ, ਯਾਦਵਿੰਦਰ ਸਿੰਘ ਪੰਡੋਰੀ ਆਦਿ ਹਾਜਰ ਸਨ। ਕੈਪਸ਼ਨ- ਬੀ.ਐਲ. ਓ ਸਰਬਜੀਤ ਸਿੰਘ ਨਾਲ ਦੁਰਵਿਹਾਰ ਕਰਨ ਦੇ ਮਾਮਲੇ ਨੂੰ ਲੈ ਕੇ ਥਾਣਾ ਤਲਵੰਡੀ ਚੌਧਰੀਆਂ ਵਿਚ ਇਕੱਠ ਦੌਰਾਨ  ਅਧਿਆਪਕ ਜਥੇਬੰਦੀ ਜੀ ਟੀ ਯੂ ਦੇ ਸੂਬਾਈ ਆਗੂ ਰਸਪਾਲ ਸਿੰਘ ਵੜੈਚ, ਅਧਿਆਪਕ ਦਲ ਦੇ ਮੀਤ ਪ੍ਰਧਾਨ ਭਜਨ ਸਿੰਘ ਮਾਨ ਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚ ਤੇ ਪੰਚ ਤੇ ਹੋਰ

 

  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *