ਬੂਟਿਆਂ ’ਚ ਬੀਜਿਆ ਭਵਿੱਖ, ਜੋਏ ਐਂਡ ਜੋਸ਼ ਨੇ ਚਲਾਈ ਹਰਿਆਵਲ ਦੀ ਮੁਹਿੰਮ : ਜਸਵੰਤ ਮਸੀਹ  ਰੁੱਖਾਂ ਦੀ ਸੰਭਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ ਦਾ ਵਾਅਦਾ : ਡਿਮੋਥੀ ਜੱਸ

Spread the love
ਜੈਤੋ, 12 ਅਗਸਤ (ਮਨਜੀਤ ਸਿੰਘ ਢੱਲਾ) : ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜੋਏ ਐਂਡ ਜੋਸ਼ ਫਾਊਂਡੇਸ਼ਨ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਫਾਊਂਡੇਸ਼ਨ ਦੇ ਡਾਇਰੈਕਟਰ ਡਿਮੋਥੀ ਜੱਸ ਦੀ ਅਗਵਾਈ ਹੇਠ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਖੁਦ ਪੌਦੇ ਲਗਾ ਕੇ ਉਨ੍ਹਾਂ ਦੀ ਨਿਰੰਤਰ ਸੰਭਾਲ ਕਰਨ ਦਾ ਸੰਕਲਪ ਲਿਆ।ਡਿਮੋਥੀ ਜੱਸ ਨੇ ਕਿਹਾ ਕਿ ਰੁੱਖ ਕੁਦਰਤ ਦੀ ਉਹ ਅਨਮੋਲ ਦਾਤ ਹਨ, ਜੋ ਮਨੁੱਖ ਨੂੰ ਸਾਹ, ਪੰਛੀਆਂ ਨੂੰ ਆਸਰਾ ਅਤੇ ਧਰਤੀ ਨੂੰ ਹਰਿਆਵਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਲਾਇਆ ਗਿਆ ਇੱਕ ਪੌਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਛਾਂ ਅਤੇ ਸਾਫ਼ ਹਵਾ ਦਾ ਵਿਰਸਾ ਬਣ ਸਕਦਾ ਹੈ। ਇਸ ਲਈ ਵਾਤਾਵਰਣ ਦੀ ਸੰਭਾਲ ਲਈ ਸਿਰਫ਼ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਰੁੱਖ ਬਣਨ ਤੱਕ ਸੰਭਾਲਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਗਲੀਆਂ, ਖਾਲੀ ਥਾਵਾਂ ਅਤੇ ਜਨਤਕ ਸਥਾਨਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਇੱਕ ਪੌਦਾ ਲਗਾ ਕੇ ਉਸ ਨੂੰ ਰੁੱਖ ਬਣਾਉਣ ਦਾ ਸੰਕਲਪ ਲਵੇ ਤਾਂ ਸਮਾਜ ਵਿੱਚ ਹਰਿਆਵਲ ਵਧਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਵੱਡਾ ਲਾਭ ਮਿਲ ਸਕਦਾ ਹੈ।ਪੌਦੇ ਲਗਾਉਣ ਦੀ ਇਸ ਮੁਹਿੰਮ ਵਿੱਚ ਫਾਊਂਡੇਸ਼ਨ ਨਾਲ ਜੁੜੇ ਮੈਂਬਰ ਜਸਵੰਤ ਸਿੰਘ, ਜਸਪ੍ਰੀਤ ਸਿੰਘ, ਸੰਦੀਪ ਕੁਮਾਰ, ਰਾਜ ਕੁਮਾਰ, ਅਜਮੇਰ ਸਿੰਘ, ਮੁਬਾਰਕ ਸਿੰਘ, ਗਗਨਦੀਪ ਸਿੰਘ, ਮਿੱਠੂ ਸਿੰਘ, ਗਰਜੰਟ ਸਿੰਘ, ਮਹੇਸ਼ ਕੁਮਾਰ, ਸਨੀ ਕੁਮਾਰ, ਰੋਏ ਮਸੀਹ, ਬੂਟਾ ਸਿੰਘ, ਸ਼ਨੀ ਕੁਮਾਰ, ਜੋਨ ਮਸੀਹ, ਪ੍ਰਿੰਸ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸਹਿਯੋਗੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਮੈਂਬਰਾਂ ਨੇ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਵੀ ਦਿੱਤਾ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *