ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ , 11 ਸਕੂਲੀ ਬੱਸਾਂ ਦੇ ਕੱਟੇ ਚਲਾਨ

Spread the love

ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ (ਆਈ ਏ ਐਸ) ਅਤੇ ਸੀਨੀਅਰ ਕਪਤਾਨ ਪੁਲਿਸ ਡਾ : ਅਖਿਲ ਚੋਧਰੀ  (ਆਈ ਪੀ ਐਸ) ਦੇ ਸਾਂਝੇ ਉਪਰਾਲੇ ਅਧੀਨ ਸੇਫ ਸਕੂਲ ਵਾਹਨ ਪਾਲਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਆਕਾਲ ਅਕੈਡਮੀ ਸਕੂਲ ਅਤੇ ਡੀ.ਏ.ਵੀ ਪਬਲਿਕ ਸਕੂਲ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 11 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।ਇਸ ਦੌਰਾਨ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਿਚਤ ਕਰਨ ਲਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸਾਰੇ ਸਕੂਲ ਵੈਨਾਂ ਦੇ ਡਰਾਇਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ ਅਤੇ ਨਾਲ ਹੀ ਹਦਾਇਤ ਵੀ ਕੀਤੀ ਗਈ ਜੋ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਨੂੰ ਪੂਰਾ ਨਹੀਂ ਕਰਨਗੇ, ਉਹਨਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਟੀਮ ਵੱਲੋਂ ਸਕੂਲੀ ਵੈਨਾਂ ਦੇ ਡਰਾਇਵਰਾਂ ਨੂੰ ਦੱਸਿਆ ਗਿਆ ਕਿ ਇਸ ਪਾਲਿਸੀ ਤਾਹਿਤ ਬੱਸ ਦੇ ਪਿੱਛੇ ਅਤੇ ਅੱਗੇ “ਸਕੂਲ ਬੱਸ” ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਇਹ ਕਿਰਾਏ ‘ਤੇ ਲਈ ਗਈ ਬੱਸ ਹੈ, ਤਾਂ “ਔਨ ਸਕੂਲ ਡਿਊਟੀ ਸਪਸ਼ਟ ਤੌਰ ‘ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ-ਏਡ-ਬਾਕਸ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਸੀ.ਸੀ.ਟੀ.ਵੀ. ਕੈਮਰਾ ਹੋਣਾ ਲਾਜ਼ਮੀ ਹੈ। ਬੱਸ ਦੀਆਂ ਖਿੜਕੀਆਂ ਨੂੰ ਹੋਰੀਜ਼ੈਂਟਲ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਲਾਜ਼ਮੀ ਹੈ। ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਬੱਸ ‘ਤੇ ਸਕੂਲ ਦਾ ਨਾਮ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਥਾਰਟੀ ਦਾ ਫ਼ੋਨ ਨੰਬਰ ਵੀ ਲਾਜ਼ਮੀ  ਹੋਣਾ ਚਾਹੀਦਾ ਹੈ। ਬੱਸ ਦੇ ਦਰਵਾਜ਼ੇ ਭਰੋਸੇਯੋਗ ਤਾਲੇ ਨਾਲ ਫਿੱਟ ਕੀਤੇ ਜਾਣੇ ਲਾਜ਼ਮੀ ਹੈ। ਸਕੂਲ ਬੱਸ ਵਿੱਚ ਸਪੀਡ ਗਵਰਨਰ ਲਗਾਇਆ ਜਾਣਾ ਲਾਜ਼ਮੀ ਹੈ। ਸਕੂਲ ਬੱਸ ਦੀ ਬਾਡੀ ਪੀਲੇ ਰੰਗ ਦੀ ਹੋਣੀ ਲਾਜ਼ਮੀ ਹੈ। ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ, ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਹੋਣੀ ਲਾਜ਼ਮੀ ਹੈ। ਵਾਹਨ ਸੜਕ ਦੇ ਯੋਗ ਹੋਣਾ ਚਾਹੀਦਾ ਹੈ ਅਤੇ ਇੱਕ ਸਾਲਾਨਾ ਫਿਟਨੈਸ ਸਰਟੀਫਿਕੇਟ ਲੈ ਕੇ ਜਾਣਾ ਲਾਜ਼ਮੀ ਹੈ।  ਸਕੂਲੀ ਬੱਸਾਂ ਦਾ ਬੀਮਾ  ਲਾਜ਼ਮੀ ਹੈ। ਸਕੂਲ ਬੱਸ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਲਾਜ਼ਮੀ ਹੈ। ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹਰ ਵਾਹਨ, ਬੱਸ, ਵੈਨ ਜਾਂ ਆਵਾਜਾਈ ਦੇ ਅਜਿਹੇ ਹੋਰ ਸਾਧਨਾਂ ਕੋਲ ਉਚਿਤ ਪਰਮਿਟ/ਇਜਾਜ਼ਤ ਹੋਣੀ   ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ HMV-ਟਰਾਂਸਪੋਰਟ ਵਾਹਨ ਚਲਾਉਣ ਲਈ ਇੱਕ ਵੈਧ ਲਾਇਸੰਸ ਹੋਣਾ ਅਤੇ ਘੱਟੋ-ਘੱਟ 05 ਸਾਲ ਦਾ ਤਜਰਬਾ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ ਅਤੇ ਉਸਦਾ ਟ੍ਰੈਫਿਕ ਅਪਰਾਧਾਂ ਦਾ ਕੋਈ ਪਿਛਲਾ  ਰਿਕਾਰਡ ਨਹੀਂ ਹੋਣਾ ਚਾਹੀਦਾ। ਸਕੂਲ ਬੱਸ ਦੇ ਡਰਾਈਵਰ ਅਤੇ ਕੰਡਕਟਰ/ਅਟੈਂਡੈਂਟ ਨੂੰ ਸਹੀ ਵਰਦੀ ਪਹਿਨਣੀ ਚਾਹੀਦੀ ਹੈ। ਜਿਸ ਤੇ  ਡਰਾਈਵਰ  ਅਤੇ ਕੰਡਕਟਰ ਦਾ ਲਾਇਸੈਂਸ ਨੰਬਰ ਲਿਖਿਆ ਹੋਣਾ ਲਾਜ਼ਮੀ ਹੈ। ਵਾਹਨ ਦੇ ਡਰਾਈਵਰਾਂ ਦਾ ਮੈਡੀਕਲ ਫਿਟਨੈਸ ਅਤੇ ਡੋਪ ਟੈਸਟ ਜ਼ਿਲ੍ਹੇ ਦੇ ਸਿਵਲ ਸਰਜਨ ਦੁਆਰਾ ਕੀਤਾ ਜਾਵੇਗਾ। ਹਰ ਬੱਸ ਲਈ ਜਿਸ ਵਿੱਚ ਲੜਕੀਆਂ ਹੋਣ ਔਰਤ ਸੇਵਾਦਾਰ ਲਾਜ਼ਮੀ ਹੈ। ਬੱਸ ਡਰਾਈਵਰ ਨੂੰ ਸਕੂਲ ਬੱਸ ਵਿੱਚ ਲਿਜਾਏ ਜਾ ਰਹੇ ਬੱਚਿਆਂ ਦੇ ਨਾਵਾਂ ਦੀ ਇੱਕ ਪੂਰੀ ਸੂਚੀ ਆਪਣੇ ਨਾਲ ਰੱਖਣੀ ਲਾਜ਼ਮੀ ਹੈ, ਜਿਸ ਵਿੱਚ ਨਾਮ ਤੋਂ ਇਲਾਵਾ ਕਲਾਸ, ਰਿਹਾਇਸ਼ੀ ਪਤਾ, ਬਲੱਡ ਗਰੁੱਪ ਅਤੇ ਰੁਕਣ ਦੇ ਬਿੰਦੂ, ਰੂਟ ਪਲਾਨ, ਆਦਿ ਜਰੂਰ ਹੋਵੇ। ਹਰੇਕ ਬੱਸ ਵਿੱਚ ਹਾਜ਼ਰੀ ਰਜਿਸਟਰ ਲਾਜ਼ਮੀ ਹੈ ਜਿੱਥੇ ਕੰਡਕਟਰ ਬੱਚੇ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕਰੇਗਾ। ਸਕੂਲ ਬੱਸ ਦਾ ਐਮਰਜੈਂਸੀ ਐਗਜ਼ਿਟ ਹੋਣਾ ਚਾਹੀਦਾ ਹੈ (ਸੱਜੇ ਪਾਸੇ ਅਤੇ ਪਿੱਛੇ )। ਸਕੂਲ ਕੋਲ ਸਕੂਲੀ ਵੈਨਾਂ ਦੀ ਪਾਰਕਿੰਗ ਸਬੰਧੀ ਆਪਣੀ ਜਗ੍ਹਾ ਹੋਣੀ ਲਾਜ਼ਮੀ ਹੈ। ਸਕੂਲ ਵਿੱਚ ਬੱਸ ਤੋਂ ਚੜਨ ਅਤੇ ਉਤਰਨ ਸਮੇਂ ਬੱਚੇ ਵੱਲੋਂ ਕਿਸੇ ਵੀ ਸੂਰਤ ਵਿੱਚ ਰੋਡ ਕਰਾਸ ਨਹੀ ਕਰਵਾਇਆ ਜਾਵੇਗਾ।  ਇਸ ਮੌਕੇ ਐਸ.ਐੱਚ.ਓ. ਪੁਲਿਸ ਥਾਣਾ ਸਦਰ ਸ੍ਰੀ ਮਲਕੀਤ ਸਿੰਘ, ਜਿਲ੍ਹਾ ਟਰੈਫਿਕ ਇੰਨਚਾਰਜ ਐਸ.ਆਈ ਸੁਖਦੇਵ ਸਿੰਘ, ਸਿਟੀ ਟਰੈਫਿਕ ਇੰਨਚਾਰਜ ਏ. ਐਸ .ਆਈ ,ਤਰਸੇਮ ਸਿੰਘ , ਸ੍ਰੀ ਸੌਰਵ ਚਾਵਲਾ ਲੀਗਲ ਕਮ ਪ੍ਰੋਬੇਸ਼ਨ ਅਫਸਰ ਜਿਲ੍ਹਾ ਬਾਲ ਸੁਰੱਖਿਆ  ਯੂਨਿਟ, ਗੁਰਜੋਤ ਸਿੰਘ ਸੁਪਰਵਾਇਜਰ ਅਤੇ ਟਰੈਫਿਕ ਟੀਮ ਮੌਜੂਦ ਸਨ।

  • Related Posts

    ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

    Spread the love

    Spread the loveਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ…

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    Leave a Reply

    Your email address will not be published. Required fields are marked *