ਬੱਸ ਦੇ ਦਰਵਾਜ਼ੇ ਭਰੋਸੇਯੋਗ ਤਾਲੇ ਨਾਲ ਫਿੱਟ ਕੀਤੇ ਜਾਣੇ ਲਾਜ਼ਮੀ ਹੈ। ਸਕੂਲ ਬੱਸ ਵਿੱਚ ਸਪੀਡ ਗਵਰਨਰ ਲਗਾਇਆ ਜਾਣਾ ਲਾਜ਼ਮੀ ਹੈ। ਸਕੂਲ ਬੱਸ ਦੀ ਬਾਡੀ ਪੀਲੇ ਰੰਗ ਦੀ ਹੋਣੀ ਲਾਜ਼ਮੀ ਹੈ। ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ, ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਹੋਣੀ ਲਾਜ਼ਮੀ ਹੈ। ਵਾਹਨ ਸੜਕ ਦੇ ਯੋਗ ਹੋਣਾ ਚਾਹੀਦਾ ਹੈ ਅਤੇ ਇੱਕ ਸਾਲਾਨਾ ਫਿਟਨੈਸ ਸਰਟੀਫਿਕੇਟ ਲੈ ਕੇ ਜਾਣਾ ਲਾਜ਼ਮੀ ਹੈ। ਸਕੂਲੀ ਬੱਸਾਂ ਦਾ ਬੀਮਾ ਲਾਜ਼ਮੀ ਹੈ। ਸਕੂਲ ਬੱਸ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਲਾਜ਼ਮੀ ਹੈ। ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹਰ ਵਾਹਨ, ਬੱਸ, ਵੈਨ ਜਾਂ ਆਵਾਜਾਈ ਦੇ ਅਜਿਹੇ ਹੋਰ ਸਾਧਨਾਂ ਕੋਲ ਉਚਿਤ ਪਰਮਿਟ/ਇਜਾਜ਼ਤ ਹੋਣੀ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ HMV-ਟਰਾਂਸਪੋਰਟ ਵਾਹਨ ਚਲਾਉਣ ਲਈ ਇੱਕ ਵੈਧ ਲਾਇਸੰਸ ਹੋਣਾ ਅਤੇ ਘੱਟੋ-ਘੱਟ 05 ਸਾਲ ਦਾ ਤਜਰਬਾ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ ਅਤੇ ਉਸਦਾ ਟ੍ਰੈਫਿਕ ਅਪਰਾਧਾਂ ਦਾ ਕੋਈ ਪਿਛਲਾ ਰਿਕਾਰਡ ਨਹੀਂ ਹੋਣਾ ਚਾਹੀਦਾ। ਸਕੂਲ ਬੱਸ ਦੇ ਡਰਾਈਵਰ ਅਤੇ ਕੰਡਕਟਰ/ਅਟੈਂਡੈਂਟ ਨੂੰ ਸਹੀ ਵਰਦੀ ਪਹਿਨਣੀ ਚਾਹੀਦੀ ਹੈ। ਜਿਸ ਤੇ ਡਰਾਈਵਰ ਅਤੇ ਕੰਡਕਟਰ ਦਾ ਲਾਇਸੈਂਸ ਨੰਬਰ ਲਿਖਿਆ ਹੋਣਾ ਲਾਜ਼ਮੀ ਹੈ। ਵਾਹਨ ਦੇ ਡਰਾਈਵਰਾਂ ਦਾ ਮੈਡੀਕਲ ਫਿਟਨੈਸ ਅਤੇ ਡੋਪ ਟੈਸਟ ਜ਼ਿਲ੍ਹੇ ਦੇ ਸਿਵਲ ਸਰਜਨ ਦੁਆਰਾ ਕੀਤਾ ਜਾਵੇਗਾ। ਹਰ ਬੱਸ ਲਈ ਜਿਸ ਵਿੱਚ ਲੜਕੀਆਂ ਹੋਣ ਔਰਤ ਸੇਵਾਦਾਰ ਲਾਜ਼ਮੀ ਹੈ। ਬੱਸ ਡਰਾਈਵਰ ਨੂੰ ਸਕੂਲ ਬੱਸ ਵਿੱਚ ਲਿਜਾਏ ਜਾ ਰਹੇ ਬੱਚਿਆਂ ਦੇ ਨਾਵਾਂ ਦੀ ਇੱਕ ਪੂਰੀ ਸੂਚੀ ਆਪਣੇ ਨਾਲ ਰੱਖਣੀ ਲਾਜ਼ਮੀ ਹੈ, ਜਿਸ ਵਿੱਚ ਨਾਮ ਤੋਂ ਇਲਾਵਾ ਕਲਾਸ, ਰਿਹਾਇਸ਼ੀ ਪਤਾ, ਬਲੱਡ ਗਰੁੱਪ ਅਤੇ ਰੁਕਣ ਦੇ ਬਿੰਦੂ, ਰੂਟ ਪਲਾਨ, ਆਦਿ ਜਰੂਰ ਹੋਵੇ। ਹਰੇਕ ਬੱਸ ਵਿੱਚ ਹਾਜ਼ਰੀ ਰਜਿਸਟਰ ਲਾਜ਼ਮੀ ਹੈ ਜਿੱਥੇ ਕੰਡਕਟਰ ਬੱਚੇ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕਰੇਗਾ। ਸਕੂਲ ਬੱਸ ਦਾ ਐਮਰਜੈਂਸੀ ਐਗਜ਼ਿਟ ਹੋਣਾ ਚਾਹੀਦਾ ਹੈ (ਸੱਜੇ ਪਾਸੇ ਅਤੇ ਪਿੱਛੇ )। ਸਕੂਲ ਕੋਲ ਸਕੂਲੀ ਵੈਨਾਂ ਦੀ ਪਾਰਕਿੰਗ ਸਬੰਧੀ ਆਪਣੀ ਜਗ੍ਹਾ ਹੋਣੀ ਲਾਜ਼ਮੀ ਹੈ। ਸਕੂਲ ਵਿੱਚ ਬੱਸ ਤੋਂ ਚੜਨ ਅਤੇ ਉਤਰਨ ਸਮੇਂ ਬੱਚੇ ਵੱਲੋਂ ਕਿਸੇ ਵੀ ਸੂਰਤ ਵਿੱਚ ਰੋਡ ਕਰਾਸ ਨਹੀ ਕਰਵਾਇਆ ਜਾਵੇਗਾ। ਇਸ ਮੌਕੇ ਐਸ.ਐੱਚ.ਓ. ਪੁਲਿਸ ਥਾਣਾ ਸਦਰ ਸ੍ਰੀ ਮਲਕੀਤ ਸਿੰਘ, ਜਿਲ੍ਹਾ ਟਰੈਫਿਕ ਇੰਨਚਾਰਜ ਐਸ.ਆਈ ਸੁਖਦੇਵ ਸਿੰਘ, ਸਿਟੀ ਟਰੈਫਿਕ ਇੰਨਚਾਰਜ ਏ. ਐਸ .ਆਈ ,ਤਰਸੇਮ ਸਿੰਘ , ਸ੍ਰੀ ਸੌਰਵ ਚਾਵਲਾ ਲੀਗਲ ਕਮ ਪ੍ਰੋਬੇਸ਼ਨ ਅਫਸਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਜੋਤ ਸਿੰਘ ਸੁਪਰਵਾਇਜਰ ਅਤੇ ਟਰੈਫਿਕ ਟੀਮ ਮੌਜੂਦ ਸਨ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…