ਭਾਈ ਗੁਰਇੱਕਪ੍ਰੀਤ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ

Spread the love

ਬਰਨਾਲਾ ਬਲਵੰਤ ਸਿੰਘ ਸਿੱਧੂ 26 ਜੁਲਾਈ 2026 =ਮਹੰਤ ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੁੱਤਰ ਗੁਰਪ੍ਰੀਤ ਸਿੰਘ ਜੀ ਦੇ ਨੌਜਵਾਨ ਪੁੱਤਰ ਅਤੇ ਨਿਰਮਲ ਸੰਪਰਦਾਇ ਦੇ ਨੌਜਵਾਨ ਪ੍ਰਚਾਰਕ ਭਾਈ ਗੁਰਇੱਕਪ੍ਰੀਤ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ’ਤੇ ਮੈਂਬਰ ਪਾਰਲੀਮੈਂਟ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਭਾਈ ਗੁਰਇੱਕਪ੍ਰੀਤ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਨੇ ਸਮੂਹ ਸੰਗਤ ਅਤੇ ਇਲਾਕੇ ਨੂੰ ਗਹਿਰੇ ਸਦਮੇ ਵਿੱਚ ਡੁਬੋ ਦਿੱਤਾ ਹੈ। ਨਿਰਮਲ ਸੰਪਰਦਾਇ ਨਾਲ ਜੁੜੇ ਨੌਜਵਾਨ ਪ੍ਰਚਾਰਕ ਭਾਈ ਗੁਰਇੱਕਪ੍ਰੀਤ ਸਿੰਘ ਜੀ ਦਾ ਇਸ ਤਰ੍ਹਾਂ ਅਚਾਨਕ ਪਰਿਵਾਰ ਤੋਂ ਸਦਾ ਲਈ ਵਿਛੜ ਜਾਣਾ ਬੇਹੱਦ ਦੁਖਦਾਈ ਹੈ। ਇਸ ਦੁੱਖ ਦੀ ਘੜੀ ਵਿੱਚ ਮੈਂਬਰ ਪਾਰਲੀਮੈਂਟ ਸ. ਗੁਰਮੀਤ ਸਿੰਘ ਮੀਤ ਹੇਅਰ ਭਾਈ ਗੁਰਇੱਕਪ੍ਰੀਤ ਸਿੰਘ ਜੀ ਦੇ ਦਾਦਾ ਮਹੰਤ ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ ਅਤੇ ਉਨ੍ਹਾਂ ਦੇ ਪਿਤਾ ਗੁਰਪ੍ਰੀਤ ਸਿੰਘ ਜੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸ. ਮੀਤ ਹੇਅਰ ਨੇ ਕਿਹਾ ਕਿ ਜਵਾਨ ਪੁੱਤਰ ਦਾ ਵਿਛੋੜਾ ਪਰਿਵਾਰ ਲਈ ਬਹੁਤ ਹੀ ਅਸਹਿ ਅਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਾਈ ਗੁਰਇੱਕਪ੍ਰੀਤ ਸਿੰਘ ਜੀ ਧਾਰਮਿਕ ਖੇਤਰ ਵਿੱਚ ਨੌਜਵਾਨ ਪ੍ਰਚਾਰਕ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਉਨ੍ਹਾਂ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਪਰਿਵਾਰ ਦੇ ਨਾਲ-ਨਾਲ ਸਮੂਹ ਸੰਗਤ ਲਈ ਵੀ ਵੱਡਾ ਸਦਮਾ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਮਹੰਤ ਬਾਬਾ ਹਾਕਮ ਸਿੰਘ ਜੀ, ਗੁਰਪ੍ਰੀਤ ਸਿੰਘ ਜੀ ਅਤੇ ਸਮੂਹ ਪਰਿਵਾਰ ਨੂੰ ਇਹ ਅਸਹਿ ਵਿਛੋੜਾ ਸਹਿਣ ਦਾ ਬਲ ਬਖ਼ਸ਼ਣ

  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *