ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

Spread the love
ਨਵਾਂਸ਼ਹਿਰ , 27 ਸਤੰਬਰ (ਜਤਿੰਦਰਪਾਲ ਪਾਲ ਸਿੰਘ ਕਲੇਰ ) : ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੰਡੀਗੜ੍ਹ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਗੁਲਦਸਤਾ ਭੇਂਟ ਕੀਤਾ।ਇਸ ਮੌਕੇ ਦੋਵਾਂ ਆਗੂਆਂ ਵਿਚਾਲੇ ਸੂਬੇ ਦੇ ਸਿਆਸੀ ਹਾਲਾਤ, ਜਥੇਬੰਦਕ ਮਾਮਲਿਆਂ ਅਤੇ ਆਉਣ ਵਾਲੇ ਸਮੇਂ ਦੀਆਂ ਰਣਨੀਤੀਆਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਹੋਇਆ। ਅਸ਼ੋਕ ਨਾਨੋਵਾਲ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਪਾਰਟੀ ਦੀਆਂ ਗਤੀਵਿਧੀਆਂ ਅਤੇ ਪੰਜਾਬ ਵਿੱਚ ਭਾਜਪਾ ਦੇ ਵਧ ਰਹੇ ਜਨ-ਅਧਾਰ ਬਾਰੇ ਵੀ ਜਾਣੂ ਕਰਵਾਇਆ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਸ਼ੋਕ ਨਾਨੋਵਾਲ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਰਗੇ ਸਮਰਪਿਤ ਵਰਕਰਾਂ ਕਰਕੇ ਹੀ ਭਾਜਪਾ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਵਿੱਚ ਭਾਜਪਾ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਆਮ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ। ਇਸ ਮੌਕੇ ਅਸ਼ੋਕ ਨਾਨੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਹਰਿਆਣਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਉਨ੍ਹਾਂ ਦੀ ਸਾਦਗੀ ਤੇ ਮਿਲਣਸਾਰ ਸੁਭਾਅ ਹੀ ਉਨ੍ਹਾਂ ਨੂੰ ਲੋਕਾਂ ਵਿੱਚ ਹਰਮਨ ਪਿਆਰਾ ਬਣਾਉਂਦਾ ਹੈ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *