ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਰਾਮਪੁਰ ਕੁਟੀਆ ਵਿਖੇ ਨਤਮਸਤਕ ਹੋ ਕੇ ਲਿਆ ਆਸ਼ੀਰਵਾਦ ਬੰਦੀ ਛੋੜ ਸਾਹਿਬ ਜੀ ਦੇ ਪੂਰਨ ਸਵਰੂਪ, ਸ੍ਰੀ ਸਤਿਗੁਰੂ ਬ੍ਰਹਮ ਸਾਗਰ ਜੀ ਮਹਾਰਾਜ ਭੂਰੀ ਵਾਲਿਆਂ ਦੇ ਅਵਤਾਰ ਦਿਵਸ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ

Spread the love
ਬਲਾਚੌਰ, 4 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ) : ਭਾਜਪਾ ਦੇ ਸੀਨੀਅਰ ਆਗੂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਅੱਜ ਪਵਿੱਤਰ ਦਿਹਾੜੇ ਮੌਕੇ ਰਾਮਪੁਰ ਕੁਟੀਆ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਬੰਦੀ ਛੋੜ ਸਾਹਿਬ ਜੀ ਦੇ ਪੂਰਨ ਸਵਰੂਪ, ਸ੍ਰੀ ਸਤਿਗੁਰੂ ਬ੍ਰਹਮ ਸਾਗਰ ਜੀ ਮਹਾਰਾਜ ਭੂਰੀ ਵਾਲਿਆਂ ਦੇ ਅਵਤਾਰ ਦਿਵਸ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।ਇਸ ਮੌਕੇ ਗੱਲਬਾਤ ਕਰਦਿਆਂ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੇ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਧਾਰਮਿਕ ਆਸਥਾ, ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਸੰਤਾਂ, ਗੁਰੂ ਸਾਹਿਬਾਨ ਅਤੇ ਧਾਰਮਿਕ ਪਰੰਪਰਾਵਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।ਰਾਮਪੁਰ ਕੁਟੀਆ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਨੇ ਪਰਮਾਤਮਾ ਅੱਗੇ ਬਲਾਚੌਰ ਹਲਕੇ ਦੇ ਸਮੂਹ ਵਾਸੀਆਂ ਦੀ ਤੰਦਰੁਸਤੀ, ਖੁਸ਼ਹਾਲੀ, ਸੁੱਖ-ਸ਼ਾਂਤੀ ਅਤੇ ਤਰੱਕੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਹਰ ਪਰਿਵਾਰ ਵਿੱਚ ਖੁਸ਼ੀਆਂ ਵੱਸਣ ਅਤੇ ਇਲਾਕਾ ਦਿਨੋ-ਦਿਨ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇ।ਇਸ ਦੌਰਾਨ ਉਨ੍ਹਾਂ ਨੇ ਕੁਟੀਆ ਵਿਖੇ ਚੱਲ ਰਹੀਆਂ ਧਾਰਮਿਕ ਰਸਮਾਂ ਵਿੱਚ ਸ਼ਰਧਾ ਨਾਲ ਸ਼ਮੂਲੀਅਤ ਕੀਤੀ ਅਤੇ ਸੰਤ-ਮਹਾਂਪੁਰਖਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਾਨੂੰ ਸੇਵਾ, ਨਿਮਰਤਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਦੀ ਪ੍ਰੇਰਣਾ ਦਿੰਦੇ ਹਨ ਅਤੇ ਅਜਿਹੇ ਪਵਿੱਤਰ ਮੌਕੇ ਸਮਾਜ ਵਿੱਚ ਆਪਸੀ ਪਿਆਰ ਤੇ ਏਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਸੰਗਤਾਂ ਨੇ ਵੀ ਪਵਿੱਤਰ ਦਿਹਾੜੇ ਦੀਆਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *