ਭਾਜਪਾ ਵੱਲੋਂ ਜ਼ਿਲ੍ਹਾ ਜਗਰਾਉਂ ਵਿੱਚ ਦੋ ਰੋਜ਼ਾ ਸਫਾਈ ਮੁਹਿੰਮ ਦੀ ਸ਼ੁਰੂਆਤ

Spread the love
ਜਗਰਾਉਂ, 16 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਗਰਾਉਂ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਦੀ ਅਗਵਾਈ ਹੇਠ ਦੋ ਰੋਜ਼ਾ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਮੰਡਲਾਂ ਵਿੱਚ ਧਾਰਮਿਕ ਅਤੇ ਜਨਤਕ ਥਾਵਾਂ ਦੀ ਸਫਾਈ ਕਰਕੇ ਸਵੱਛਤਾ ਦਾ ਸੰਦੇਸ਼ ਦਿੱਤਾ ਗਿਆ। ਡਾ. ਰਜਿੰਦਰ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਮੱਦੇਨਜ਼ਰ ਸਵੱਛਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮੰਡਲ ਵਿੱਚ ਪੰਜ ਥਾਵਾਂ ‘ਤੇ ਸਫਾਈ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇਹ ਮੁਹਿੰਮ ਦੋ ਦਿਨ ਤੱਕ ਜਾਰੀ ਰਹੇਗੀ। ਪਹਿਲੇ ਦਿਨ ਰਾਏਕੋਟ, ਜਗਰਾਉਂ, ਮੁੱਲਾਂਪੁਰ, ਸੁਧਾਰ ਅਤੇ ਕਾਉਂਕੇ ਮੰਡਲਾਂ ਵਿੱਚ ਪਾਰਟੀ ਵਰਕਰਾਂ ਨੇ ਸਫਾਈ ਮੁਹਿੰਮ ਚਲਾਈ। ਜਗਰਾਉਂ ਵਿਖੇ ਡਾ. ਰਜਿੰਦਰ ਸ਼ਰਮਾ ਨੇ ਖੁਦ ਮੁਹਿੰਮ ਵਿੱਚ ਹਿੱਸਾ ਲਿਆ। ਸੁਧਾਰ ਵਿਖੇ ਬਾਲ ਕ੍ਰਿਸ਼ਨ ਗਰਗ, ਪਰਮਜੀਤ ਸਿੰਘ ਟੂਸੇ, ਧਰਮਿੰਦਰ ਸਿੰਘ, ਮਨੋਜ ਗੋਇਲ, ਯਸ਼ਪਾਲ ਸ਼ਰਮਾ ਅਤੇ ਅਵਤਾਰ ਸਿੰਘ ਸਮੇਤ ਕਈ ਵਰਕਰਾਂ ਨੇ ਸੇਵਾ ਨਿਭਾਈ। ਜਗਰਾਉਂ ਵਿਖੇ ਡਾ. ਨਿਰਮਲ ਭੁੱਲਰ, ਅਜੀਤ ਸਿੰਘ ਅਖਾੜਾ, ਰਵੀ ਅਰੋੜਾ, ਟੋਨੀ ਵਰਮਾ, ਅਨਿਲ ਕੁਮਾਰ, ਸ਼ੈਂਟੀ ਚੋਪੜਾ, ਗੌਰਵ ਗੁਪਤਾ, ਲਲਿਤ ਜੈਨ, ਸੁਸ਼ੀਲ ਪੱਪੂ ਗੋਇਲ, ਸੌਰਵ ਗਰਗ ਅਤੇ ਸੋਮਨਾਥ ਯੋਧਾ ਹਾਜ਼ਰ ਸਨ। ਮੁੱਲਾਂਪੁਰ ਵਿਖੇ ਹਰਮਿੰਦਰ ਸਿੰਘ, ਸ਼ੁਭਮ ਮੁੱਲਾਂਪੁਰ ਅਤੇ ਸੁਖਮਿੰਦਰ ਸਿੰਘ ਸਮੇਤ ਹੋਰ ਵਰਕਰਾਂ ਨੇ ਵੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *