ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿੱਚੋਂ ਖੇਤੀ ਤੇ ਡੇਅਰੀ ਉਤਪਾਦਾਂ ਨੂੰ ਬਾਹਰ ਰੱਖਿਆ ਜਾਵੇ : ਸੇਠੀ ਸਰਪੰਚ ਥੋਪੀਆ 

Spread the love
ਬਲਾਚੌਰ 16 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਯਤਨਸ਼ੀਲ ਅਤੇ ਪੰਜਾਬ ਦੇ ਕਿਸਾਨਾਂ ਨਾਲ ਹਰੇਕ ਮੋਰਚੇ ‘ਤੇ ਡੱਟਕੇ ਖਲੋਣ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੇ ਸੀਨੀਅਰ ਆਗੂ ਸੇਠੀ ਸਰਪੰਚ ਥੋਪੀਆ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਪ੍ਰਸਤਾਵਿਤ ਵਪਾਰਕ ਸਮਝੌਤੇ ਵਿੱਚ ਖੇਤੀਬਾੜੀ ਅਤੇ ਡੇਅਰੀ ਉਤਪਾਦਾਂ ਨੂੰ ਸ਼ਾਮਲ ਕਰਨ ਦੇ ਮੁੱਦੇ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਜੇਕਰ ਇਸ ਸਮਝੌਤੇ ਵਿੱਚ ਖੇਤੀ ਅਤੇ ਡੇਅਰੀ ਖੇਤਰ ਨੂੰ ਸ਼ਾਮਲ ਕੀਤਾ ਗਿਆ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਕਿਸਾਨਾਂ, ਡੇਅਰੀ ਪਾਲਕਾਂ ਅਤੇ ਖੇਤ ਮਜ਼ਦੂਰਾਂ ਨੂੰ ਝੱਲਣਾ ਪਵੇਗਾ। ਸੇਠੀ ਸਰਪੰਚ ਥੋਪੀਆ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਮੁੱਖ ਆਧਾਰ ਖੇਤੀਬਾੜੀ ਅਤੇ ਡੇਅਰੀ ਖੇਤਰ ਹੈ। ਵਿਦੇਸ਼ੀ ਉਤਪਾਦਾਂ ਨੂੰ ਖੁੱਲ੍ਹੀ ਪਹੁੰਚ ਮਿਲਣ ਨਾਲ ਸਥਾਨਕ ਕਿਸਾਨਾਂ ਦੀ ਆਮਦਨ ਪ੍ਰਭਾਵਿਤ ਹੋਵੇਗੀ ਅਤੇ ਪੇਂਡੂ ਆਰਥਿਕਤਾ ‘ਤੇ ਵੀ ਨਕਾਰਾਤਮਕ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬੇ ਦੀਆਂ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਇਸ ਫੈਸਲੇ ਦਾ ਲੋਕਤੰਤਰੀ ਢੰਗ ਨਾਲ ਡੱਟ ਕੇ ਵਿਰੋਧ ਕਰੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਲੋੜ ਪੈਣ ‘ਤੇ ਵੱਡਾ ਜਨ ਅੰਦੋਲਨ ਵੀ ਸ਼ੁਰੂ ਕੀਤਾ ਜਾਵੇਗਾ। ਸੇਠੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤੇ ਵਿੱਚੋਂ ਖੇਤੀਬਾੜੀ ਅਤੇ ਡੇਅਰੀ ਉਤਪਾਦਾਂ ਨੂੰ ਤੁਰੰਤ ਬਾਹਰ ਰੱਖਿਆ ਜਾਵੇ, ਤਾਂ ਜੋ ਪੰਜਾਬ ਦੇ ਕਿਸਾਨਾਂ, ਡੇਅਰੀ ਪਾਲਕਾਂ ਅਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹੱਕਾਂ ਲਈ ਹਰ ਸੰਘਰਸ਼ ਲੜਿਆ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *