ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ  (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

Spread the love
ਅੰਮ੍ਰਿਤਸਰ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ ‘ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਲਈ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ।ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 03 ਅਗਸਤ, 2026 ਤੱਕ ਕੀਤੀ ਜਾਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ ਜਾਂ ਇਤਰਾਜ਼ ਹੋਵੇ ਤਾਂ ਉਹ ਨਿਰਧਾਰਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ. ਰਾਹੀਂ ਜ਼ਰੂਰ ਦਰਜ ਕਰਵਾਉਣ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ, ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੀ ਸੋਧੇ ਹੋਏ ਸ਼ਡਿਊਲ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕੀਤੀ ਜਾ ਸਕੇ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *