ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

Spread the love
ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ ਰਾਜ ਅਧਿਆਪਕ ਪੁਰਸਕਾਰ ਪ੍ਰਾਪਤ ਕਰਨ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਹਲਕਾ ਵਿਧਾਇਕ ਦਿਨੇਸ਼ ਚੱਢਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਿਧਾਇਕ ਚੱਢਾ ਨੇ ਮਾਸਟਰ ਪ੍ਰਭਜੀਤ ਸਿੰਘ ਦੀਆਂ ਅਧਿਆਪਨ ਖੇਤਰ ਵਿੱਚ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਰਪਿਤ ਅਤੇ ਨਵੀਨ ਸੋਚ ਵਾਲੇ ਅਧਿਆਪਕ ਸਮਾਜ ਦੀ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪ੍ਰਭਜੀਤ ਸਿੰਘ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਹੋਰ ਉਪਲਬਧੀਆਂ ਹਾਸਲ ਕਰਨ ਦੀ ਕਾਮਨਾ ਕੀਤੀ।ਸ੍ਰੀ ਪ੍ਰਭਜੀਤ ਸਿੰਘ ਦੀਆਂ ਪ੍ਰਮੁੱਖ ਪ੍ਰਾਪਤੀਆਂ ਵਿੱਚ ਰਾਜ ਅਧਿਆਪਕ ਪੁਰਸਕਾਰ ਤੋਂ ਇਲਾਵਾ ਅਧਿਆਪਕ ਮੇਲੇ ਦੀ ਸਿੱਖਿਆ ਐਪ ਸ਼੍ਰੇਣੀ ਵਿੱਚ ਸੂਬਾਈ ਜੇਤੂ ਰਹਿਣਾ ਵੀ ਸ਼ਾਮਲ ਹੈ।ਉਨ੍ਹਾਂ ਦੀ ਅਗਵਾਈ ਅਤੇ ਸਕੂਲ ਦੀ ਸਮੁੱਚੀ ਟੀਮ ਦੇ ਸਾਂਝੇ ਯਤਨਾਂ ਸਦਕਾ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਨੂੰ ਸਰਵੋਤਮ ਸਕੂਲ ਪੁਰਸਕਾਰ ਅਤੇ ਕੌਮੀ ਹਰਾ ਸਕੂਲ ਪੁਰਸਕਾਰ ਵਰਗੇ ਵੱਕਾਰੀ ਸਨਮਾਨ ਵੀ ਪ੍ਰਾਪਤ ਹੋ ਚੁੱਕੇ ਹਨ। ਪ੍ਰਭਜੀਤ ਸਿੰਘ ਅਧਿਆਪਨ ਦੇ ਨਾਲ-ਨਾਲ ਖੋਜ ਕਾਰਜਾਂ ਵਿੱਚ ਵੀ ਸਰਗਰਮ ਹਨ ਅਤੇ ਉਨ੍ਹਾਂ ਦੇ ਕਈ ਖੋਜ ਪੱਤਰ ਅੰਤਰਰਾਸ਼ਟਰੀ ਰਸਾਲਿਆਂ ਵਿੱਚ ਪ੍ਰਕਾਸ਼ਿਤ ਹੋ ਚੁੱਕੇ ਹਨ।ਵਿਭਾਗੀ ਪੱਧਰ ’ਤੇ ਵੀ ਉਨ੍ਹਾਂ ਨੂੰ ਕਈ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਹ ਜ਼ਿਲਾ ਮਾਰਗਦਰਸ਼ਨ ਸਲਾਹਕਾਰ, ਜ਼ਿਲਾ ਨੋਡਲ ਅਫ਼ਸਰ–ਬਿਜ਼ਨਸ ਬਲਾਸਟਰ, ਜ਼ਿਲਾ ਨੋਡਲ ਅਫ਼ਸਰ–ਐੱਸ.ਪੀ.ਸੀ. ਜ਼ਿਲਾ ਨੋਡਲ ਅਫ਼ਸਰ–ਐੱਸ.ਟੀ.ਈ.ਐੱਮ. ਅਤੇ ਜ਼ਿਲਾ ਨੋਡਲ ਅਫ਼ਸਰ–ਐੱਸ.ਐੱਲ.ਪੀ. ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਦੇ ਅਹੁਦੇਦਾਰਾਂ ਨੇ ਕਿਹਾ ਕਿ ਮਾਸਟਰ ਪ੍ਰਭਜੀਤ ਸਿੰਘ ਵਰਗੇ ਸਮਰਪਿਤ, ਮਿਹਨਤੀ ਅਤੇ ਨਵੀਨ ਸੋਚ ਵਾਲੇ ਅਧਿਆਪਕ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਇਸ ਮੌਕੇ ਦੇਸਰਾਜ ਸੈਣੀ, ਜਰਨੈਲ ਸਿੰਘ ਲਾਲੀ, ਦੀਪਕ ਪੁਰੀ ਤੋਂ ਇਲਾਵਾ ਸੰਸਥਾ ਦੇ ਸਾਬਕਾ ਪ੍ਰਧਾਨ ਸੰਜੀਵ ਭੰਡਾਰੀ, ਪ੍ਰਿੰਸੀਪਲ ਬਰਿੰਦਰ ਸ਼ਰਮਾ, ਸ਼ਸ਼ੀਕਾਂਤ ਚੰਦਨ, ਸੁਰਜੀਤ ਖੱਟੜਾ, ਸੰਜੀਵ ਭਾਰਦਵਾਜ, ਰਾਜੀਵ ਮਾਲੀਆ, ਅਸ਼ੋਕ ਚੌਧਰੀ, ਸ਼ਸ਼ੀਕਾਂਤ ਚੰਦਨ, ਡਾ. ਰਾਕੇਸ਼ ਰਾਣਾ, ਨੀਰਜ ਬਜਰੂੜ ਸਹਿਤ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ। ਅਧਿਆਪਕ ਪ੍ਰਭਜੀਤ ਸਿੰਘ ਦਾ ਸਨਮਾਨ ਕਰਦੇ ਵਿਧਾਇਕ ਚੱਢਾ ਤੇ ਸੰਸਥਾ ਦੇ ਨੁਮਾਇੰਦੇ।
  • Related Posts

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    Leave a Reply

    Your email address will not be published. Required fields are marked *