ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਵਿੱਚ ਤਿੰਨ ਅਹਿਮ ਮਤੇ ਪਾਸ

Spread the love
ਮਾਜਰੀ, 20 ਜੁਲਾਈ (ਜਗਦੇਵ ਸਿੰਘ ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਮਾਜਰੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਗੜੀ ਭਰੋਖਾ ਸਾਹਿਬ ਵਿਖੇ ਰੂਪਨਗਰ ਇਕਾਈ ਦੇ ਪ੍ਰਧਾਨ ਸਰਦਾਰ ਰੇਸ਼ਮ ਸਿੰਘ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਖੇਤਰ ਨਾਲ ਜੁੜੇ ਅਹਿਮ ਮੁੱਦਿਆਂ ਅਤੇ ਕਿਸਾਨ ਹਿੱਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਮੀਟਿੰਗ ਦੌਰਾਨ ਤਿੰਨ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਪਹਿਲੇ ਮਤੇ ਤਹਿਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੜੌਦੀ ਟੋਲ ਪਲਾਜ਼ਾ ਮੁਫ਼ਤ ਕਰਵਾਉਣ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਯੂਨੀਅਨ ਲੈਂਡ ਪੂਲਿੰਗ ਨੀਤੀ ਦਾ ਡਟ ਕੇ ਵਿਰੋਧ ਕਰੇਗੀ।ਦੂਜੇ ਮਤੇ ਵਿੱਚ ਖਿਜਰਾਬਾਦ ਅਧੀਨ ਆਉਂਦੇ ਬਿਜਲੀ ਗ੍ਰਿਡ ਦੀ ਸਪਲਾਈ ਇੱਕ ਨਿੱਜੀ ਕੰਪਨੀ ਨੂੰ ਸੌਂਪਣ ਦੇ ਪ੍ਰਸਤਾਵ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਇਸ ਨਾਲ ਗ੍ਰਿਡ ਨਾਲ ਜੁੜੇ ਕਰੀਬ 18 ਪਿੰਡਾਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ ਅਤੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।ਤੀਜੇ ਮਤੇ ਵਿੱਚ ਕੁਰਾਲੀ ਮਾਸਟਰ ਪਲਾਨ ਤਹਿਤ ਪਿੰਡ ਵਜੀਦਪੁਰ, ਸ਼ਾਮੀਪੁਰ, ਟੱਪਰੀਆਂ ਸਮੇਤ ਹੋਰ ਪਿੰਡਾਂ ਨੂੰ ਗ੍ਰੀਨ ਬੈਲਟ ਵਿੱਚ ਸ਼ਾਮਲ ਕਰਨ ਦਾ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਇਲਾਕੇ ਦੇ ਕਿਸਾਨਾਂ ਵਿੱਚ ਭਾਰੀ ਰੋਸ ਹੈ ਅਤੇ ਸਰਕਾਰ ਨੂੰ ਇਹ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਖਿਜਰਾਬਾਦ ਗ੍ਰਿਡ ਦੀ ਬਿਜਲੀ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਅਤੇ ਕੁਰਾਲੀ ਮਾਸਟਰ ਪਲਾਨ ਵਿੱਚ ਗ੍ਰੀਨ ਬੈਲਟ ਸਬੰਧੀ ਫ਼ੈਸਲਾ ਵਾਪਸ ਨਾ ਲਿਆ, ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।ਮੀਟਿੰਗ ਵਿੱਚ ਰੂਪਨਗਰ ਦੇ ਪ੍ਰਧਾਨ ਸਰਦਾਰ ਰੇਸ਼ਮ ਸਿੰਘ, ਬਲਾਕ ਮਾਜਰੀ ਦੇ ਪ੍ਰਧਾਨ ਸੱਜਣ ਸਿੰਘ ਸਰਪੰਚ, ਮੀਤ ਪ੍ਰਧਾਨ ਗੁਰਦੀਪ ਸਿੰਘ ਬੂਥਗੜ੍ਹ, ਮੀਤ ਪ੍ਰਧਾਨ ਪਰਮਜੀਤ ਸਿੰਘ ਮਾਵੀ, ਮੀਤ ਪ੍ਰਧਾਨ ਜਸਪਾਲ ਸਿੰਘ ਲੱਕੀ (ਵਜੀਦਪੁਰ), ਜਨਰਲ ਸਕੱਤਰ ਗੁਰਦੀਪ ਸਿੰਘ ਕੁਬਹੈੜੀ, ਗੁਰਮੀਤ ਸਿੰਘ ਟਕੋਰਾਂ, ਉਜਾਗਰ ਸਿੰਘ ਖਿਜਰਾਬਾਦ, ਸਾਬਕਾ ਸਰਪੰਚ ਗੁਰਮਖ ਸਿੰਘ, ਹਰਨੇਕ ਸਿੰਘ, ਸੋਹਣ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਰਹੇ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *