ਭਾਰਤੀ ਜਨਤਾ ਪਾਰਟੀ ਵੱਲੋਂ ਸ. ਮੋਮੀ ਦੀ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਵੱਜੋਂ ਨਿਯੁਕਤੀ 

Spread the love
ਨਿਊ ਚੰਡੀਗੜ੍ਹ, 3 ਅਗਸਤ (ਬਜੀਦਪੁਰ) – ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ (ਰਜਿ.) ਚੰਡੀਗੜ੍ਹ ਦੇ ਸੀਨੀਅਰ ਵਾਇਸ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਲਖਵਿੰਦਰ ਸਿੰਘ ਮੋਮੀ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਕਿਸਾਨ ਮੋਰਚਾ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਜਾਰੀ ਹੋਣ ਤੋਂ ਬਾਅਦ ਲਖਵਿੰਦਰ ਸਿੰਘ ਮੋਮੀ  ਦਾ ਨਾਂ ਇਸ ਅਹੁਦੇ ਲਈ ਜਨਤਕ ਹੁੰਦਿਆਂ ਹੀ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਸਮਰਥਕਾਂ ਸਮੇਤ ਸਥਾਨਿਕ ਭਾਜਪਾ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾਂ ਕੀਤਾ। ਇਸ ਦੌਰਾਨ ਸ਼ਹੀਦ ਊਧਮ ਸਿੰਘ ਭਵਨ ਚੰਡੀਗੜ੍ਹ ਵਿਖੇ ਪਹੁੰਚਣ ‘ਤੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਵੱਲੋਂ ਇਹ ਜਾਣਕਾਰੀ ਸ੍ਰੀਮਤੀ ਸ਼ਲਿੰਦਰ ਕੌਰ ਚੰਨੀ ਦੀ ਅਗਵਾਈ ‘ਚ ਨਵ- ਨਿਯੁਕਤ ਪ੍ਰਧਾਨ ਲਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸਟੇਟ ਪ੍ਰਧਾਨ ਕਿਰਪਾ ਸਿੰਘ ਦਾ ਫੁੱਲਾਂ ਦੇ ਹਾਰ ਪਾਕੇ ਸਵਾਗਤ ਕੀਤਾ ਗਿਆ। ਸ. ਮੋਮੀ ਨੇ ਆਪਣੀ ਇਸ ਨਿਯੁਕਤੀ ਤੇ ਭਾਜਪਾ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਗਤੀਵਿਧੀਆਂ ਰਾਹੀਂ ਪਾਰਟੀ ਨੂੰ ਹੋਰ ਅੱਗੇ ਲਿਜਾਣ ਲਈ ਪੂਰੀ ਲਗਨ ਨਾਲ ਯੋਗਦਾਨ ਪਾਉਣਗੇ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *