ਭੈਣ ਦੇ ਕਤਲ ਨੂੰ ਹਾਦਸਾ ਦਿਖਾਉਣ ਦੇ ਦੋਸ਼ ਹੇਠ 2 ਖ਼ਿਲਾਫ਼ ਕੇਸ ਦਰਜ-

Spread the love
ਸ੍ਰੀ  ਮੁਕਤਸਰ ਸਾਹਿਬ, 17 ਅਗਸਤ (ਮਨਜੀਤ ਸਿੱਧੂ)- ਥਾਣਾ ਕੋਟਭਾਈ ਪੁਲਿਸ ਨੇ ਇੱਕ ਔਰਤ ਦੀ ਮੌਤ ਨੂੰ ਕਥਿਤ ਤੌਰ ’ਤੇ ਹਾਦਸੇ ਦਾ ਰੂਪ ਦੇ ਕੇ ਸਬੂਤ ਨਸ਼ਟ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਸੁਖਦੀਪ ਸਿੰਘ ਵਾਸੀ ਪਿੰਡ ਮਹਾਂਬੱਧਰ ਨੇ ਦੋਸ਼ ਲਗਾਇਆ ਕਿ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਾਹਮਣਵਾਲਾ, ਜ਼ਿਲ੍ਹਾ ਫਰੀਦਕੋਟ ਅਤੇ ਜਗਮੀਤ ਸਿੰਘ ਵਾਸੀ ਪਿੰਡ ਦੋਦਾ ਨੇ ਕਥਿਤ ਤੌਰ ’ਤੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਦੀ ਭੈਣ ਮਨਪ੍ਰੀਤ ਕੌਰ ਦਾ ਕਤਲ ਕੀਤਾ ਅਤੇ ਸਬੂਤ ਨਸ਼ਟ ਕਰਨ ਲਈ ਮਾਮਲੇ ਨੂੰ ਹਾਦਸੇ ਦਾ ਰੂਪ ਦੇ ਦਿੱਤਾ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਬੀਐਨਐਸ ਦੀਆਂ ਧਾਰਾਵਾਂ 103 ਅਤੇ 238 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *