ਫਗਵਾੜਾ 27 ਜੁਲਾਈ ( ਪ੍ਰੀਤ ਕੌਰ ਪ੍ਰੀਤੀ ) ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਭਾਣੋਕੀ ਵਿਖੇ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਓ ਮੁਹਿੰਮ ਸਕੂਲ ਪਿ੍ਰੰਸੀਪਲ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਆਰੰਭੀ ਗਈ। ਇਸ ਦੌਰਾਨ ਸਕੂਲ ਦੇ ਵਿਹੜੇ ਅਤੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਪਿ੍ਰੰਸੀਪਲ ਕੁਲਵਿੰਦਰ ਕੌਰ ਨੇ ਦੱਸਿਆ ਕਿ ਪਿੱਪਲ, ਨਿੱਮ ਤੋਂ ਇਲਾਵਾ ਕਈ ਤਰ੍ਹਾਂ ਦੇ ਫੁੱਲਾਂ ਵਾਲੇ ਤੇ ਫੱਲਦਾਰ ਬੂਟੇ ਲਗਾਏ ਗਏ ਹਨ। ਉਹਨਾਂ ਨੇੇ ਵਿਦਿਆਰਥਣਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਨਮੋਲ ਆਧਾਰ ਹਨ ਅਤੇ ਸ਼ੁੱਧ ਹਵਾ, ਸਾਫ਼ ਵਾਤਾਵਰਨ ਅਤੇ ਕੁਦਰਤੀ ਸੰਤੁਲਨ ਬਣਾਈ ਰੱਖਣ ਲਈ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਸਕੂਲ ਪ੍ਰਬੰਧਕ ਕਮੇਟੀ, ਵਾਈਸ ਚੇਅਰਮੈਨ ਕੇ.ਕੇ. ਸਰਦਾਨਾ, ਪ੍ਰਧਾਨ ਸੁਦਾਗਰ ਸਿੰਘ ਅਤੇ ਸਕੱਤਰ ਅਵਤਾਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਾਤਾਵਰਨ ਸੁਰੱਖਿਆ ਨੂੰ ਸਮਰਪਿਤ ਅਜਿਹੇ ਪ੍ਰੋਗਰਾਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥਣਾਂ ਹਾਜਰ ਸਨ।
ਤਸਵੀਰ ਕੈਪਸ਼ਨ : ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਵਿਖੇ ਬੂਟੇ ਲਗਾਉਂਦੇ ਹੋਏ ਵਿਦਿਆਰਥਣਾਂ ਦੇ ਨਾਲ ਸਕੂਲ ਸਟਾਫ।
ਤਸਵੀਰ ਕੈਪਸ਼ਨ : ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਵਿਖੇ ਬੂਟੇ ਲਗਾਉਂਦੇ ਹੋਏ ਵਿਦਿਆਰਥਣਾਂ ਦੇ ਨਾਲ ਸਕੂਲ ਸਟਾਫ।



