ਮਾਂ ਨੈਣਾ ਦੇ ਦਰਬਾਰ ਵਿਖੇ ਲੱਗਣ ਵਾਲੇ ਲੰਗਰ ਲਈ ਰਸਦ ਦੇ ਟਰੱਕ ਰਵਾਨਾ

Spread the love
ਕੁਰਾਲੀ, 11 ਅਗਸਤ (ਜਗਦੇਵ ਸਿੰਘ ) : ਸਥਾਨਕ ਸ਼ਹਿਰ ਦੀ ਨਿਊ ਜੈ ਮਾਂ ਨੈਣਾ ਦੇਵੀ ਲੰਗਰ ਕਮੇਟੀ ਵੱਲੋਂ ਸਾਵਣ ਮਹੀਨੇ ਦੇ ਸਬੰਧ ਵਿੱਚ ਮਾਂ ਨੈਣਾ ਦੇਵੀ ਦੇ ਦਰਬਾਰ ਨੇੜੇ ਲਗਾਏ ਜਾ ਰਹੇ ਲੰਗਰ ਲਈ ਰਸਦ ਨਾਲ ਭਰੇ ਟਰੱਕ ਅੱਜ ਰਵਾਨਾ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੀ ਨਗਰ ਕੌਂਸਲ ਦੀ ਟੀਮ ਅਤੇ ਸ਼ਹਿਰ ਵਾਸੀਆਂ ਵੱਲੋਂ ਮਾਂ ਦੇ ਜੈਕਾਰਿਆਂ ਨਾਲ ਰਸਦ ਦੇ ਟਰੱਕਾਂ ਨੂੰ ਰਵਾਨਾ ਕੀਤਾ ਗਿਆ। ਪ੍ਰਧਾਨ ਰਾਜੇਸ਼ ਰਾਠੌਰ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓਕੇ, ਕੌਂਸਲਰ ਡਾ. ਅਸ਼ਵਨੀ ਕੁਮਾਰ, ਕੌਂਸਲਰ ਭਾਰਤ ਭੂਸ਼ਣ, ਹੈੱਪੀ ਧੀਮਾਨ, ਵਿਨੀਤ ਕਾਲੀਆ, ਕੌਂਸਲਰ ਪਰਮਜੀਤ ਸਿੰਘ ਪੰਮੀ, ਆਸ਼ੂ ਰਾਣਾ ਅਤੇ ਯਾਦਵਿੰਦਰ ਗੌੜ , ਹੈਪ੍ਪੀ ਵਰਮਾ  ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਸਭ ਤੋਂ ਪਹਿਲਾਂ ਮਾਂ ਨੈਣਾ ਦੇਵੀ ਦੀ ਪ੍ਰਤਿਮਾ ਅੱਗੇ ਜੋਤ ਜਗਾਈ। ਇਸ ਉਪਰੰਤ ਮਾਂ ਦੇ ਜੈਕਾਰਿਆਂ ਨਾਲ ਰਸਦ ਨਾਲ ਭਰੇ ਟਰੱਕ ਲੰਗਰ ਸਥਾਨ ਲਈ ਰਵਾਨਾ ਕੀਤੇ ਗਏ।  ਕਮੇਟੀ ਦੇ ਪ੍ਰਧਾਨ ਰਾਜੇਸ਼ ਰਾਠੌਰ ਨੇ ਦੱਸਿਆ ਕਿ ਇਸ ਵਾਰ ਮਾਂ ਨੈਣਾ ਦੇਵੀ ਦੇ ਦਰਬਾਰ ਵਿਖੇ ਸ਼ੇਰਾ ਵਾਲਾ ਗੇਟ, ਨੰਗਲ ਚੌਕ ਨੇੜੇ ਲੰਗਰ ਲਗਾਇਆ ਜਾ ਰਿਹਾ ਹੈ, ਜੋ 13 ਅਗਸਤ ਤੋਂ 21 ਅਗਸਤ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਲੰਗਰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ । ਇਸ ਮੌਕੇ ਅਜੈ ਰਾਠੌਰ, ਅਸ਼ਵਨੀ ਗੌੜ ਵੀ ਹਾਜਰ ਸੀ  ।    ਇਸ ਮੌਕੇ ਪਤਵੰਤੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *