ਮਾਨ ਸਰਕਾਰ ਦੇ ਮਜ਼ਬੂਤ ਵਿੱਤੀ ਪ੍ਰਬੰਧਨ ਨਾਲ ਜੀਐਸਟੀ ਮਾਲੀਏ ‘ਚ ਰਿਕਾਰਡ 20% ਵਾਧਾ: ਬ੍ਰਿਗੇਡੀਅਰ ਰਾਜ ਕੁਮਾਰ ਵਿੱਤੀ ਵਰ੍ਹੇ 2026-27 ਦੇ ਪਹਿਲੇ 4 ਮਹੀਨਿਆਂ ‘ਚ ਠੋਕਿਆ ਸਫ਼ਲਤਾ ਦਾ ਝੰਡਾ; ₹8,708.48 ਕਰੋੜ ਦੇ ਮੁਕਾਬਲੇ ਇਕੱਠੇ ਕੀਤੇ ₹10,447.9 ਕਰੋੜ

Spread the love
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅਤੇ ਪਾਰਦਰਸ਼ੀ ਵਿੱਤੀ ਪ੍ਰਬੰਧਨ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੀਆਂ ਬਿਹਤਰੀਨ ਆਰਥਿਕ ਨੀਤੀਆਂ ਅਤੇ ਇਮਾਨਦਾਰ ਸ਼ਾਸਨ ਪ੍ਰਸ਼ਾਸਨ ਦੇ ਚਲਦਿਆਂ ਸੂਬੇ ਦੇ ਜੀ.ਐੱਸ.ਟੀ. ਮਾਲੀਏ ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ।- ਜੀ.ਐੱਸ.ਟੀ. ਮਾਲੀਏ ‘ਚ 20 ਫੀਸਦੀ ਦਾ ਵੱਡਾ ਉਛਾਲਬ੍ਰਿਗੇਡੀਅਰ ਰਾਜ ਕੁਮਾਰ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤੀ ਵਰ੍ਹੇ 2026-27 ਦੇ ਪਹਿਲੇ 4 ਮਹੀਨਿਆਂ ਦੌਰਾਨ ਬੀਤੇ ਸਾਲ ਦੇ ਮੁਕਾਬਲੇ ਜੀ.ਐੱਸ.ਟੀ. ਮਾਲੀਏ ਵਿੱਚ 20% ਫੀਸਦੀ ਦਾ ਵੱਡਾ ਵਾਧਾ ਹੋਇਆ ਹੈ, ਜੋ ਕਿ ਪੰਜਾਬ ਦੀ ਮਜ਼ਬੂਤ ਹੁੰਦੀ ਆਰਥਿਕਤਾ ਦਾ ਪ੍ਰਤੱਖ ਪ੍ਰਮਾਣ ਹੈ। – ₹10,447.9 ਕਰੋੜ ਦਾ ਮਾਲੀਆ ਜੁਟਾਇਆ ਉਨ੍ਹਾਂ ਦੱਸਿਆ ਕਿ ਜਿੱਥੇ ਬੀਤੇ ਸਾਲ ਇਸੇ ਸਮੇਂ ਦੌਰਾਨ ਕੁੱਲ ₹8,708.48 ਕਰੋੜ ਦਾ ਜੀ.ਐੱਸ.ਟੀ. ਮਾਲੀਆ ਇਕੱਠਾ ਹੋਇਆ ਸੀ, ਉੱਥੇ ਹੀ ਮਾਨ ਸਰਕਾਰ ਦੇ ਸੁਚੱਜੇ ਪ੍ਰਬੰਧਾਂ ਸਦਕਾ ਇਸ ਵਾਰ ਇਹ ਅੰਕੜਾ ਵਧ ਕੇ ₹10,447.9 ਕਰੋੜ ਤੱਕ ਪਹੁੰਚ ਗਿਆ ਹੈ। – ਪਾਰਦਰਸ਼ੀ ਵਿੱਤੀ ਪ੍ਰਬੰਧਨ ਦਾ ਨਤੀਜਾ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਇਹ ਇਤਿਹਾਸਕ ਵਾਧਾ ਦਰਸਾਉਂਦਾ ਹੈ ਕਿ ਮਾਨ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਅਤੇ ਸਰਕਾਰੀ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਕਦਮ ਪੂਰੀ ਤਰ੍ਹਾਂ ਸਫ਼ਲ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖਜ਼ਾਨੇ ‘ਚ ਹੋ ਰਹੇ ਇਸ ਵਾਧੇ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਵਿਕਾਸ ਕਾਰਜਾਂ ਅਤੇ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਹੋਰ ਵਧੇਰੇ ਤੇਜ਼ੀ ਨਾਲ ਲਾਗੂ ਕੀਤਾ ਜਾ ਸਕੇਗਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *