ਮਾਨ ਸਰਕਾਰ ਨੌਜਵਾਨਾਂ ਦੀ ਸਿਹਤਯਾਬੀ ਲਈ ਲਗਾਤਾਰ ਯਤਨਸ਼ੀਲ*ਵਿਧਾਇਕ ਲਾਭ ਸਿੰਘ ਉਗੋਕੇ

Spread the love

ਤਪਾ, 10 ਜੁਲਾਈ( ਗੋਲਡੀ ਵਿਆਸ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ।ਇਹ ਪ੍ਰਗਟਾਵਾਂ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਹਿਲੇ ਪੜਾਅ ਵਿੱਚ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਭਦੌੜ ਦੇ ਕਰੀਬ ਦਰਜਨ ਪਿੰਡ ਸ਼ਾਮਲ ਹਨ। ਓਹਨਾਂ ਦੱਸਿਆ ਕਿ ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੇਂਡੂ ਜਿਮ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਸਿਹਤਮੰਦ ਰੱਖਣ ਦਾ ਉਪਰਾਲਾ ਹੈ। ਇਸ ਮੌਕੇ ਪਿੰਡ ਵਾਸੀ ਅਤੇ ਮੋਹਤਬਰ ਹਾਜ਼ਰ ਸਨ।

  • Related Posts

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    ਸੇਵਾ ਨਾਲ ਮਹਿਕਿਆ ਬਿਰਧ ਆਸ਼ਰਮ ਜੈਤੋ  ਲਾਇਨ ਕਲੱਬ ਨੇ ਵੰਡਿਆ ਪਿਆਰ ਦਾ ਪ੍ਰਸ਼ਾਦ : ਪ੍ਰਦੀਪ ਸਿੰਗਲਾ 

    Spread the love

    Spread the love ਜੈਤੋ, 10 ਜੁਲਾਈ (ਮਨਜੀਤ ਢੱਲਾ) : ਗੰਲਾਇਨ ਕਲੱਬ ਜੈਤੋ ਗਸਰ ਵੱਲੋਂ ਕਲੱਬ ਦੇ ਜੌਇੰਟ ਸੈਕਟਰੀ ਐਮ.ਜੇ.ਐਫ. ਲਾਇਨ ਆਸ਼ੂ ਮਿੱਤਲ ਦੇ ਜਨਮਦਿਨ ਮੌਕੇ ਬਿਰਧ ਆਸ਼ਰਮ “ਖੁਸ਼ੀਆਂ ਦਾ ਵੇਹੜਾ”, ਜੈਤੋ…

    Leave a Reply

    Your email address will not be published. Required fields are marked *