ਮਾਨ ਸਰਕਾਰ ਵੱਲੋਂ ਧੀਆਂ-ਭੈਣਾਂ ਨੂੰ ਰੱਖੜੀ ਦਾ ਵੱਡਾ ਤੋਹਫ਼ਾ; 35.5 ਲੱਖ ਔਰਤਾਂ ਦੇ ਖਾਤਿਆਂ ‘ਚ ਆਏ ₹3,000 ਅਤੇ ₹4,500 : ਵਿਧਾਇਕਾ ਸੰਤੋਸ਼ ਕਟਾਰੀਆ 1 ਅਗਸਤ ਦਾ ਦਿਨ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਭਾਗਾਂ ਭਰਿਆ ਦਿਨ, ਮੁੜ ਹੋਈ ਖੁਸ਼ੀਆਂ ਦੀ ‘ਟੂੰ-ਟੂੰ’

Spread the love
ਬਲਾਚੌਰ, 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ ਅਤੇ ਭੈਣਾਂ ਲਈ ਕੀਤੇ ਗਏ ਇਤਿਹਾਸਕ ਐਲਾਨ ਦਾ ਨਿੱਘਾ ਸਵਾਗਤ ਕਰਦਿਆਂ ਇਸ ਨੂੰ ਮਹਿਲਾ ਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਅਤੇ ਮੀਲ ਦਾ ਪੱਥਰ ਕਦਮ ਕਰਾਰ ਦਿੱਤਾ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਖਿਆ ਕਿ 1 ਅਗਸਤ ਦਾ ਦਿਨ ਸਮੁੱਚੇ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਅਤਿਅੰਤ ਭਾਗਾਂ ਭਰਿਆ ਦਿਨ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਪਵਿੱਤਰ ਤਿਉਹਾਰ ਰੱਖੜੀ ਦੇ ਸ਼ੁਭ ਅਵਸਰ ‘ਤੇ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਲਗਭਗ 35.5 ਲੱਖ ਮਾਵਾਂ-ਭੈਣਾਂ ਨੂੰ ਵਿਸ਼ੇਸ਼ ਤੋਹਫ਼ਾ ਦਿੰਦਿਆਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 3,000 ਰੁਪਏ ਅਤੇ 4,500 ਰੁਪਏ ਦੀ ਵਿੱਤੀ ਰਾਸ਼ੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਬੈਂਕ ਖਾਤਿਆਂ ਵਿੱਚ ਪੈਸੇ ਆਉਣ ਦੇ ਸੁਨੇਹੇ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਦੇ ਘਰਾਂ ਵਿੱਚ ਇੱਕ ਵਾਰ ਫਿਰ ਤੋਂ ‘ਖੁਸ਼ੀਆਂ ਦੀ ਟੂੰ-ਟੂੰ’ ਗੂੰਜ ਉੱਠੀ।ਸੰਤੋਸ਼ ਕਟਾਰੀਆ ਨੇ ਕਿਹਾ ਕਿ  ਮਾਨ ਸਰਕਾਰ ਦਾ ਇਹ ਫੈਸਲਾ ਕੇਵਲ ਵਿੱਤੀ ਸਹਾਇਤਾ ਨਹੀਂ, ਬਲਕਿ ਔਰਤਾਂ ਦੇ ਆਤਮ-ਸੰਮਾਨ ਅਤੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਦਾ ਵੱਡਾ ਉਪਰਾਲਾ ਹੈ। ਇਸ ਨਾਲ ‘ਮਹਿਲਾਵਾਂ ਦਾ ਸਨਮਾਨ, ਸਸ਼ਕਤ ਪਰਿਵਾਰ ਅਤੇ ਖੁਸ਼ਹਾਲ ਪੰਜਾਬ’ ਦਾ ਸੁਪਨਾ ਪੂਰੀ ਤਰ੍ਹਾਂ ਸਾਕਾਰ ਹੋ ਰਿਹਾ ਹੈ।ਵਿਧਾਇਕਾ ਸੰਤੋਸ਼ ਕਟਾਰੀਆ ਨੇ ਅੱਗੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਸੱਚੇ ਭਰਾ ਦਾ ਫਰਜ਼ ਨਿਭਾਉਂਦਿਆਂ ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਹੀ ਆਪਣੀਆਂ ਧੀਆਂ-ਭੈਣਾਂ ਦੀਆਂ ਝੋਲੀਆਂ ਖੁਸ਼ੀਆਂ ਨਾਲ ਭਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੀਤੇ ਹਰ ਵਾਅਦੇ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਹੀ ਹੈ। ਵਿਧਾਇਕਾ ਕਟਾਰੀਆ ਨੇ ਹਲਕਾ ਬਲਾਚੌਰ ਦੀਆਂ ਸਮੂਹ ਔਰਤਾਂ ਅਤੇ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਵੱਡੇ ਅਤੇ ਖਾਸ ਤੋਹਫ਼ੇ ਲਈ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *