ਮਾਨ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰ ਚ ਮਿਥੇ ਟੀਚੇ ਵਰਦਾਨ ਸਾਬਿਤ ਹੋ ਰਹੇ ਹਨ: ਬੀਬੀ ਪਠਾਣਮਾਜਰਾ

Spread the love
ਸਨੌਰ, 21 ਅਪ੍ਰੈਲ :ਬੀਬੀ ਪਠਾਣਮਾਜਰਾ ਵੱਲੋਂ ਸਨੌਰ ਦੇ ਸਰਕਾਰੀ  ਸਕੂਲਾਂ ਵਿੱਚ ਚਾਰਦੀਵਾਰੀ  ਅਤੇ ਨਵੇਂ ਡਿਜ਼ੀਟਲ  ਅਤੇ ਏਸੀ ਕਲਾਸ ਰੂਮਾਂ ਤੇ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਡੀਜਿਟਲ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾ ਰਹੀ ਹੈ ਇਨ੍ਹਾਂ ਵਿਚਾਰਾਂ  ਦਾ ਪ੍ਰਗਟਾਵਾ ਹਲਕਾ ਸਨੌਰ ਦੇ  ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮਪਤਨੀ ਸਿਮਰਨਜੀਤ ਕੌਰ ਪਠਾਣਮਾਜਰਾ ਅਤੇ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸਨੌਰ ਵਿਖੇ ਕੰਪਿਊਟਰ ਲੈਬ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਨੂੰ ਲੈਕੇ ਪੰਜਾਬ ਵਿੱਚ ਰੋਜ਼ਾਨਾ ਹਰ ਹਲਕੇ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਸਕੂਲਾਂ ਦੇ ਵਿਕਾਸ ਕਾਰਜ ਕਰਵਾ ਰਹੀ ਹੈ ।ਮਾਨ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਮਿਥੇ ਟੀਚੇ ਵਰਦਾਨ ਸਾਬਿਤ ਹੋ ਰਹੇ ਹਨ।ਉੱਥੇ ਹੀ ਹਲਕਾ ਸਨੌਰ ਵਿੱਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਪੰਜਾਬ ਦਾ ਪਹਿਲਾ ਏ ਸੀ ਸਰਕਾਰੀ ਸਕੂਲ ਹੀ ਹੈ। ਇਸ ਮੌਕੇ ਬੀਬੀ ਸਿਮਰਨਜੀਤ ਕੌਰ ਪਠਾਣਮਾਜਰਾ, ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ, ਪ੍ਰਿੰਸੀਪਲ ਡਾਕਟਰ ਕਰਮਜੀਤ ਕੌਰ, ਡੀ ਓ ਪ੍ਰੈਮਰੀ ਮਨਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਸਨੌਰ ਨਰਿੰਦਰ ਤੱਖਰ, ਗੁਰਪ੍ਰੀਤ ਗੁਰੀ ਪੀ ਏ, ਮੂੰਨਾ ਸਨੌਰ,  ਕੈਂਪਸ ਮੈਨੇਜਰ  ਸੁਰਿੰਦਰਪਾਲ ਸਿੰਘ, ਐਮ ਸੀ  ਗੁਰਮੀਤ ਸਿੰਘ, ਬਲਜੀਤ ਸਿੰਘ, ਐਮ ਸੀ ਬ੍ਰੀਜਮੋਹਨ,  ਸਰਪੰਚ ਗੁਰਪ੍ਰੀਤ ਲਲੀਣਾ ਤੋਂ ਇਲਾਵਾ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ। ਕੰਪਿਊਟਰ ਲੈਬ ਦਾ ਉਦਘਾਟਨ ਕਰਦੇ ਹੋਏ ਸਿਮਰਨਜੀਤ ਕੌਰ ਪਠਾਣਮਾਜਰਾ ਅਤੇ ਪ੍ਰਧਾਨ ਪ੍ਰਦੀਪ ਜੋਸ਼ਨ
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *