ਮਾਰਕਿਟ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਦੀ ਅਗਵਾਈ ਹੇਠ ਮੀਟਿੰਗ

Spread the love
ਬੱਸੀ ਪਠਾਣਾ, 08 ਅਗਸਤ (ਉਦੇ ਧੀਮਾਨ): ਮਾਰਕਿਟ ਕਮੇਟੀ ਦੇ ਦਫ਼ਤਰ ਵਿਖੇ ਚੇਅਰਮੈਨ ਸ. ਮਨਪ੍ਰੀਤ ਸਿੰਘ ਸੋਮਲ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਨੂੰ ਐੱਲ.ਟੀ.ਸੀ. ਦੇਣ, ਮਾਰਕਿਟ ਕਮੇਟੀ ਦੇ ਡੀ.ਐੱਨ.ਟੀ. ਰਾਹੀਂ ਹੋਏ ਟੈਂਡਰਾਂ ਦੀ ਪੁਸ਼ਟੀ ਕਰਨ ਅਤੇ ਪੈਨਸ਼ਨਰਾਂ ਦੇ ਮੈਡੀਕਲ ਬਿੱਲ ਕਲੀਅਰ ਕਰਨ ਸਬੰਧੀ ਮਤੇ ਵਿਚਾਰੇ ਗਏ। ਚੇਅਰਮੈਨ ਸ. ਮਨਪ੍ਰੀਤ ਸਿੰਘ ਸੋਮਲ ਨੇ ਕਿਹਾ ਕਿ ਮਾਰਕਿਟ ਕਮੇਟੀ ਨਾਲ ਸਬੰਧਤ ਕੰਮਾਂ ਨੂੰ ਨਿਯਮਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਕਰਮਚਾਰੀਆਂ ਤੇ ਪੈਨਸ਼ਨਰਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਕੰਵਲਜੀਤ ਸਿੰਘ ਸਕੱਤਰ,ਸੁਖਦੇਵ ਸਿੰਘ ਲੇਖਾਕਾਰ, ਰਣਵੀਰ ਸਿੰਘ ਸੋਮਲ, ਹਰਕਮਲਪ੍ਰੀਤ ਸਿੰਘ ਸੋਮਲ ਹਾਜ਼ਰ ਸਨ
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *