ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਵਜੋਂ ਹਰਪ੍ਰੀਤ ਸਿੰਘ ਹੈਪੀ ਨੰਗਲ ਨੇ ਅਹੁਦਾ ਸੰਭਾਲਿਆ

Spread the love

ਅਮਰਗੜ੍ਹ/ਮਾਲੇਰਕੋਟਲਾ , 3 :ਅਪ੍ਰੈਲ (ਬੋਪਾਰਾਏ)  ਮਾਰਕੀਟ ਕਮੇਟੀ ਅਮਰਗੜ੍ਹ ਦੇ ਨਵ ਨਿਯੁਕਤ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਦੀ ਤਾਜਪੋਸ਼ੀ ਸਮੇਂ ਅਨਾਜ ਮੰਡੀ ਅਮਰਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ , ਜਿਸ ਦੌਰਾਨ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ।    ਇਸ ਸਮਾਗਮ ਵਿੱਚ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਹਸਤੀਆਂ ਨੇ ਸ਼ਿਰਕਤ ਕੀਤੀ ਜਿਸ ਵਿੱਚ ਆਮ ਪਾਰਟੀ ਦੇ ਵਰਕਰ ਅਤੇ ਆਗੂ , ਪੰਚ – ਸਰਪੰਚ , ਆੜਤੀ ਭਾਈਚਾਰਾ , ਟਰੱਕ ਆਪਰੇਟਰ ਯੂਨੀਅਨ ਦੇ ਮੈਂਬਰਾਨ , ਫੂਡ ਸਪਲਾਈ ਦੇ ਅਧਿਕਾਰੀ , ਮਾਰਕੀਟ ਕਮੇਟੀ ਦੇ ਨੁਮਾਇੰਦੇ , ਨਗਰ ਪੰਚਾਇਤ , ਸਹਿਕਾਰੀ ਸਭਾ ਅਮਰਗੜ੍ਹ ਦੇ ਡਾਇਰੈਕਟਰ , ਵਪਾਰ ਮੰਡਲ ਅਮਰਗੜ੍ਹ , ਦੁਕਾਨਦਾਰ ਭਾਈਚਾਰਾ ਆਦਿ ਉਚੇਚੇ ਤੌਰ ‘ਤੇ ਪਹੁੰਚਿਆ   ਸਮਾਗਮ ਦੌਰਾਨ ਸੰਗਤਾਂ ਨੂੰ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਨੇ ਜੀ ਆਇਆਂ ਨੂੰ ਆਖਿਆ ਅਤੇ ਪ੍ਰੋਫੈਸਰ ਵਿਧਾਇਕ ਪ੍ਰਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੇ ਸੰਬੋਧਨ ਕਰਦਿਆਂ ਪਾਰਟੀ ਪ੍ਰਤੀ ਨੰਗਲ ਪਰਿਵਾਰ ਦੇ ਪਾਏ ਯੋਗਦਾਨ ਤੋਂ ਇਲਾਵਾ ਚੱਲ ਰਹੇ ਵਿਕਾਸ ਕਾਰਜਾਂ ਬਾਬਤ ਵਿਸਥਾਰ ਪੂਰਵਕ ਦੱਸਿਆ ਗਿਆ । ਸੰਗਤਾਂ ਦਾ ਧੰਨਵਾਦ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਵੱਲੋਂ ਕੀਤਾ ਗਿਆ ਜਦਕਿ ਮੰਚ ਸੰਚਾਲਨ ਦੀ ਜਿੰਮੇਵਾਰੀ ਸਮਾਜ ਸੇਵੀ ਸੁਖਜਿੰਦਰ ਸਿੰਘ ਬਾਜਵਾ ਵੱਲੋਂ ਨਿਭਾਈ ਗਈ । ਇਸ ਮੌਕੇ ਜਿੱਥੇ ਨੰਗਲ ਪਰਿਵਾਰ ਵੱਲੋਂ ਵਿਧਾਇਕ ਗੱਜਣ ਮਾਜਰਾ , ਡੀ ਐਸ ਪੀ ਅਮਰਗੜ੍ਹ ਦਵਿੰਦਰ ਸਿੰਘ ਸੰਧੂ , ਪੀ ਏ ਰਾਜੀਵ ਕੁਮਾਰ ਤੋਗਾਹੇੜੀ ਨੂੰ ਸਨਮਾਨਿਤ ਕੀਤਾ ਗਿਆ ਉੱਥੇ ਹੀ ਵੱਖ-ਵੱਖ ਸੰਸਥਾਵਾਂ ਅਤੇ ਪਤਵੰਤਿਆਂ ਵੱਲੋਂ ਚੇਅਰਮੈਨ ਹੈਪੀ ਨੰਗਲ ਨੂੰ ਸਨਮਾਨਿਤ ਕੀਤਾ ਗਿਆ     ਇਸ ਮੌਕੇ ਸਾਬਕਾ ਸਰਪੰਚ ਕੁਲਵੰਤ ਸਿੰਘ ਗੱਜਣ ਮਾਜਰਾ , ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ , ਸਾਬਕਾ ਸਰਪੰਚ ਗੁਰਦੀਪ ਸਿੰਘ ਝੱਲ ਪ੍ਰਧਾਨ ਟਰੱਕ ਯੂਨੀਅਨ ਅਮਰਗੜ੍ਹ , ਚੈਅਰਮੈਨ ਕੇਵਲ ਸਿੰਘ ਜਾਗੋਵਾਲ , ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ , ਪ੍ਰਦੀਪ ਸ਼ਰਮਾ ਜੱਗੀ , ਸਰਪੰਚ ਨਰੇਸ਼ ਕੁਮਾਰ ਨਾਰੀਕੇ , ਸਰਪੰਚ ਅੰਮ੍ਰਿਤ ਸਿੰਘ ਚੌਂਦਾ , ਸਰਪੰਚ ਪ੍ਰਭਦੀਪ ਸਿੰਘ ਬੱਬਰ , ਪਰਮਜੀਤ ਸਿੰਘ ਸਿੱਧੂ ਯੂ.ਐਸ.ਏ , ਗੁਰਦਾਸ ਸਿੰਘ ਅਮਰਗਡ਼੍ਹ , ਸੁਖਵਿੰਦਰ ਸਿੰਘ ਸੁੱਖਾ , ਰਜਿੰਦਰ ਸਿੰਘ ਹੈਪੀ , ਗੁਰਵੀਰ ਸਿੰਘ ਸੋਹੀ , ਜਗਜੀਤ ਸਿੰਘ ਦੀਸ਼ਾ ਸੰਧੂ , ਗੁਰਮੀਤ ਸਿੰਘ ਸੰਧੂ , ਸਮਾਜ ਸੇਵੀ ਕਰਮਜੀਤ ਸਿੰਘ ਖੇੜੀ ਜੱਟਾਂ , ਜਰਨੈਲ ਸਿੰਘ ਲਸੋਈ , ਸਰਪੰਚ ਬਲਦੇਵ ਸਿੰਘ ਦੁਲਮਾਂ ਆਦਿ ਨੇ ਸ਼ਿਰਕਤ ਕੀਤੀ ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *