ਮਿਡ-ਡੇ-ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿੰਗ ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤੀ ਚੈਕਿੰਗ

Spread the love
ਕਪੂਰਥਲਾ, 9 ਜੁਲਾਈ( ਕੌੜਾ )-  ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿੰਗ, ਕਪੂਰਥਲਾ, ਜਿਸ ਵਿੱਚ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ ਫੂਡ ਅਤੇ ਸ੍ਰੀਮਤੀ ਮਹਿਕ ਸੈਣੀ, ਫੂਡ ਸੇਫਟੀ ਅਫ਼ਸਰ ਸ਼ਾਮਲ ਸਨ, ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਇਸ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੈਕਿੰਗ ਕੀਤੀ ਗਈ।  ਇਸ ਤਹਿਤ ਸਰਕਾਰੀ ਹਾਈ ਸਕੂਲ ਧਾਲੀਵਾਲ ਦੋਨਾ ਦੇ ਮਿਡ ਡੇ ਮੀਲ ਕਿਚਨ ਦਾ ਅਚਨਚੇਤੀ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਪਾਇਆ ਗਿਆ ਕਿ ਚੌਲਾਂ ਨੂੰ ਸਟੋਰ ਕਰਨ ਵਾਲੇ ਡਰੱਮ ਵਿੱਚ ਜਾਲੇ ਲੱਗੇ ਹੋਏ ਸਨ ਅਤੇ ਚੌਲਾਂ ਤੇ ਕਣਕ ਵਿੱਚ ਭਾਰੀ ਮਾਤਰਾ ਵਿੱਚ ਸੁਸਰੀ ਪਾਏ ਗਏ। ਫੂਡ ਸੇਫਟੀ ਟੀਮ ਵੱਲੋਂ ਮਿਡ ਡੇ ਮੀਲ ਇੰਚਾਰਜ ਨੂੰ ਨਿਰੀਖਣ ਦੌਰਾਨ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਦਰੁਸਤ ਕਰਨ ਲਈ ਮੌਕੇ ’ਤੇ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ।  ਜ਼ਿਲ੍ਹੇ ਭਰ ਵਿੱਚ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਬੱਚਿਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਉੱਚ-ਮਿਆਰੀ ਮਿਡ ਡੇ ਮੀਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਇਹ ਵੀ ਹਦਾਇਤ ਕੀਤੀ ਗਈ ਕਿ ਮਿਡ ਡੇ ਮੀਲ ਤਿਆਰ ਕਰਨ ਲਈ ਵਰਤਿਆ ਜਾਣ ਵਾਲਾ ਸਮਾਨ ਸਾਫ਼-ਸੁਥਰਾ ਅਤੇ ਉੱਚ ਗੁਣਵੱਤਾ ਵਾਲਾ ਹੋਣਾ ਚਾਹੀਦਾ ਹੈ ਅਤੇ ਉਸ ਨੂੰ ਸਾਫ਼-ਸੁਥਰੇ ਢੰਗ ਨਾਲ ਸਟੋਰ ਕੀਤਾ ਜਾਣਾ ਚਾਹੀਦਾ ਹੈ।  ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਜਾਰੀ ਕੀਤੀ ਜਾਂਦੀ ਹੈ ਕਿ ਮਿਡ ਡੇ ਮੀਲ ਦੀ ਤਿਆਰੀ, ਭੰਡਾਰਨ ਅਤੇ ਪਰੋਸਣ ਦੌਰਾਨ ਖਾਧ ਸੁਰੱਖਿਆ ਅਤੇ ਸਫ਼ਾਈ ਸਬੰਧੀ ਸਾਰੇ ਮਾਪਦੰਡਾਂ (ਜਿਵੇਂ ਕਿ ਮਿਡ ਡੇ ਮੀਲ ਤਿਆਰ ਕਰਨ ਨਾਲ ਸਬੰਧਤ ਵਰਕਰਾਂ ਦੇ ਸਿਰ ਢੱਕੇ ਹੋਣੇ ਚਾਹੀਦੇ ਹਨ ਅਤੇ ਨਹੁੰ ਆਦਿ ਕੱਟੇ ਹੋਣੇ ਚਾਹੀਦੇ ਹਨ) ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਉੱਚ-ਮਿਆਰੀ ਭੋਜਨ ਉਪਲਬਧ ਕਰਵਾਇਆ ਜਾ ਸਕੇ।
  • Related Posts

    ਜ਼ਿਲ੍ਹਾ ਕੇਟਰਜ਼ (ਹਲਵਾਈ) ਵੈਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਦਾ ਕੀਤਾ ਆਯੋਜਨ

    Spread the love

    Spread the loveਬਰਨਾਲਾ, ਬਲਵੰਤ ਸਿੰਘ ਸਿੱਧੂ 9 ਜੁਲਾਈ 2026  (ਹਲਵਾਈ) ਵੈਲਫੇਅਰ ਐਸੋਸੀਏਸ਼ਨ ਬਰਨਾਲਾ ਵੱਲੋਂ ਕਪਿਲ ਪੈਲੇਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਪ੍ਰਧਾਨ ਗੁਰਪਿਆਰ ਸਿੰਘ, ਮੀਤ ਪ੍ਰਧਾਨ…

    ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ

    Spread the love

    Spread the loveਅੰਮ੍ਰਿਤਸਰ, 9 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ 018 ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ…

    Leave a Reply

    Your email address will not be published. Required fields are marked *