ਮਿਸ਼ਨ ਆਸਰਾ ਸੰਸਥਾ ਦੇ ਸੰਸਥਾਪਕ ਦੇ ਜਨਮਦਿਨ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Spread the love
ਕੁਰਾਲੀ 26ਸਤੰਬਰ (ਜਗਦੇਵ ਸਿੰਘ )ਮਿਸ਼ਨ ਆਸਰਾ ਸੰਸਥਾ ਦੇ ਸੰਸਥਾਪਕ ਸ. ਜਸਵਿੰਦਰ ਸਿੰਘ ਦੇ ਜਨਮਦਿਨ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਬੇਹਡਾਲੀ, ਬਲਾਕ ਮੋਰਿੰਡਾ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਕਿੱਟਾਂ, ਕਾਪੀਆਂ ਅਤੇ ਰਜਿਸਟਰ ਵੰਡੇ ਗਏ। ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ **12 ਲੱਖ ਬੱਚਿਆਂ ਤੱਕ ਸਟੇਸ਼ਨਰੀ ਪਹੁੰਚਾਉਣ ਦਾ ਟੀਚਾ** ਮਿੱਥਿਆ ਗਿਆ ਹੈ।ਪਿੰਡ ਬੇਹਡਾਲੀ ਦੇ ਸਰਪੰਚ ਸ. ਗੁਰਦੀਪ ਸਿੰਘ ਅਤੇ ਸਕੂਲ ਇੰਚਾਰਜ ਮੈਡਮ ਸੰਗੀਤਾ ਜੀ ਨੇ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਵਾਈਸ ਪ੍ਰੈਜ਼ੀਡੈਂਟ ਸ. ਗੁਰਿੰਦਰਪਾਲ ਸਿੰਘ ਨੇ ਕਿਹਾ ਕਿ ਜਲਦ ਹੀ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵੀ ਲਗਾਏ ਜਾਣਗੇ। ਇਸ ਮੌਕੇ **ਪਰਮਜੀਤ ਕੌਰ, ਬਾਬਾ ਮੰਗਾ ਸਿੰਘ ਖਾਲਸਾ, ਜਸਵਿੰਦਰ ਕੌਰ, ਹਰਦੀਪ ਸਿੰਘ ਅਤੇ ਬਲਵਿੰਦਰ ਸਿੰਘ** ਸਮੇਤ ਹੋਰ ਪਤਵੰਤੇ ਹਾਜ਼ਰ ਸਨ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *