ਮੀਡੀਆ ‘ਤੇ ਪਾਬੰਦੀਆਂ ਅਤੇ ‘ਚੌਥੇ ਥੰਮ’ ਦਾ ਘੁੱਟਿਆ ਗਲਾ ਫਿਰੋਜ਼ਪੁਰ ‘ਚ 15 ਅਗਸਤ ਮੌਕੇ ਸਰਕਾਰ ਦਾ ਝੂਠਾ ਲੋਕਤੰਤਰ ਨੰਗਾ।

Spread the love
ਫਿਰੋਜ਼ਪੁਰ 16 ਅਗਸਤ (ਅਸ਼ੋਕ ਭਾਰਦਵਾਜ)ਆਜ਼ਾਦੀ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਜਿੱਥੇ ਪੂਰਾ ਦੇਸ਼ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਸੀ, ਉੱਥੇ ਹੀ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਲੋਕਤੰਤਰ ਦੇ ਚੌਥੇ ਥੰਮ—ਮੀਡੀਆ—ਨਾਲ ਕੀਤਾ ਗਿਆ ਦੁਰਵਿਵਹਾਰ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ। 15 ਅਗਸਤ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋਣਾ ਸੀ। ਇਸ ਦੌਰਾਨ ਲੋਕ ਸੰਪਰਕ ਵਿਭਾਗ ਫਿਰੋਜ਼ਪੁਰ ਵਲੋਂ ਸਾਰੇ ਪੱਤਰਕਾਰਾਂ ਨੂੰ ਸਰਕਾਰੀ ਬੱਸ ਵਿੱਚ ਬਿਠਾ ਕੇ ਹੁਸੈਨੀਵਾਲਾ ਤਾਂ ਲਿਜਾਇਆ ਗਿਆ, ਪਰ ਉੱਥੇ ਪਹੁੰਚ ਕੇ ਮੀਡੀਆ ਨਾਲ ਜੋ ਸਲੂਕ ਹੋਇਆ, ਉਸ ਨੇ ਸਰਕਾਰ ਦੇ “ਬਦਲਾਅ” ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ।ਹੁਸੈਨੀਵਾਲਾ ਵਿਖੇ ਪੱਤਰਕਾਰਾਂ ਨੂੰ ਕੋਈ ਵੀ ਕਵਰੇਜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਨੂੰ ਇੱਕ ਜਗ੍ਹਾ ‘ਤੇ ਹੀ ਬਿਠਾ ਕੇ ਰੱਖਿਆ ਗਿਆ। ਜੇਕਰ ਇਹ ਕਹਿ ਲਿਆ ਜਾਵੇ ਕਿ ਸੁਤੰਤਰ ਮੀਡੀਆ ਨੂੰ ਇੱਕ ਤਰ੍ਹਾਂ ਨਾਲ ਬੰਧਕ ਬਣਾ ਕੇ ਰੱਖਿਆ ਗਿਆ ਸੀ, ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਸ਼ਹੀਦਾਂ ਦੀ ਧਰਤੀ ‘ਤੇ ਮੀਡੀਆ ਦੀ ਜ਼ੁਬਾਨ ਅਤੇ ਕੈਮਰਿਆਂ ‘ਤੇ ਅਜਿਹੀ ਪਾਬੰਦੀ ਲਗਾਉਣਾ ਸਰਕਾਰੀ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ।ਸਰਕਾਰ ਦੀ ਇਸ ਘਿਨਾਉਣੀ ਹਰਕਤ ਤੋਂ ਗੁੱਸੇ ਵਿੱਚ ਆਏ ਫਿਰੋਜ਼ਪੁਰ ਦੇ ਮੀਡੀਆ ਕਰਮੀਆਂ ਨੇ ਇੱਕਜੁੱਟਤਾ ਦਿਖਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਪੂਰੀ ਫੇਰੀ ਦਾ ਪੂਰਨ ਤੌਰ ‘ਤੇ ਬਾਇਕਾਟ ਕੀਤਾ। 15 ਅਗਸਤ ਦੇ ਸਮਾਗਮਾਂ ਦੌਰਾਨ ਪੱਤਰਕਾਰਾਂ ਵਲੋਂ ਮੁੱਖ ਮੰਤਰੀ ਦੀ ਕਿਸੇ ਵੀ ਖ਼ਬਰ ਜਾਂ ਪ੍ਰੋਗਰਾਮ ਦੀ ਕਵਰੇਜ ਨਹੀਂ ਕੀਤੀ ਗਈ।’ਦਿ ਡਿਸਟ੍ਰਿਕਟ ਪ੍ਰੈਸ ਕਲੱਬ ਫਿਰੋਜ਼ਪੁਰ’ ਦੀ ਸਮੂਹ ਟੀਮ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਇਸ ਰਵੱਈਏ ‘ਤੇ ਸਖ਼ਤ ਲਾਹਣਤਾਂ ਪਾਈਆਂ ਹਨ। ਕਲੱਬ ਦੇ ਪ੍ਰਧਾਨ ਅਸ਼ੋਕ ਭਾਰਦਵਾਜ ਨੇ ਆਖਿਆ ਕਿ ਮੀਡੀਆ ਆਜ਼ਾਦ ਭਾਰਤ ਦੀ ਆਵਾਜ਼ ਹੈ, ਪਰ ਮੌਜੂਦਾ ਸਰਕਾਰ ਇਸ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਆਜ਼ਾਦੀ ਦਿਹਾੜੇ ‘ਤੇ ਹੀ ਮੀਡੀਆ ਦੀ ਆਜ਼ਾਦੀ ਦਾ ਘੁੱਟਿਆ ਗਿਆ ਗਲਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਸੱਚਾਈ ਤੋਂ ਡਰਦੀ ਹੈ। ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਪੱਤਰਕਾਰਾਂ ਨਾਲ ਅਜਿਹਾ ਧੱਕਾ ਬਰਦਾਸ਼ਤਯੋਗ ਨਹੀਂ ਹੈ। ਅਸੀਂ ਸਰਕਾਰ ਦੀ ਇਸ ਤਾਨਾਸ਼ਾਹੀ ਨੀਤੀ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਸ਼ਹੀਦਾਂ ਦੀਆਂ ਕੁਰਬਾਨੀਆਂ ਸਿਰਫ਼ ਭਾਸ਼ਣ ਦੇਣ ਲਈ ਨਹੀਂ ਸਨ, ਬਲਕਿ ਦੇਸ਼ ਵਿੱਚ ਬੋਲਣ ਅਤੇ ਲਿਖਣ ਦੀ ਆਜ਼ਾਦੀ ਕਾਇਮ ਕਰਨ ਲਈ ਸਨ। ਪਰ ਅਫ਼ਸੋਸ ਦੀ ਗੱਲ ਹੈ ਕਿ ਝੰਡਾ ਲਹਿਰਾਉਣ ਵਾਲੇ ਆਗੂ ਹੀ ਅੱਜ ਮੀਡੀਆ ਦੇ ਹੱਕਾਂ ‘ਤੇ ਡਾਕਾ ਮਾਰ ਰਹੇ ਹਨ। ਫਿਰੋਜ਼ਪੁਰ ਦੇ ਪੱਤਰਕਾਰਾਂ ਦਾ ਇਹ ਬਾਇਕਾਟ ਸਰਕਾਰ ਦੇ ਮੂੰਹ ‘ਤੇ ਇੱਕ ਕਰਾਰੀ ਚਪੇੜ ਹੈ, ਜੋ ਇਹ ਚੇਤਾਵਨੀ ਦਿੰਦਾ ਹੈ ਕਿ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਸਫਲ ਨਹੀਂ ਹੋਣਗੀਆਂ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *