ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ ਦਾ ਗਿਆਰ੍ਹਵੀਂ ਜਮਾਤ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

Spread the love

ਭਦੌੜ, 12 ਅਪ੍ਰੈਲ (ਬਲਵਿੰਦਰ ਆਜ਼ਾਦ):-ਇਲਾਕੇ ਦੀ ਨਾਮਵਰ ਸੰਸਥਾ, ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਕਾਰਜ ਕਰ ਰਹੀ ਹੈ। ਸੰਸਥਾ ਡਾਇਰੈਕਟਰ ਆਫ਼ ਐਜੂਕੇਸ਼ਨ ਦੇ ਵਿੱਦਿਆ ਸਕੱਤਰ ਇੰਜੀ. ਸੁਖਮਿੰਦਰ ਸਿੰਘ ਦੀ ਯੋਗ  ਅਗਵਾਈ ਹੇਠ ਕਾਰਜ ਕਰ ਰਹੀ ਹੈ। ਇਹ ਸੰਸਥਾ ਜਿੱਥੇ ਵਿਦਿਆਰਥੀਆਂ ਨੂੰ ਵਿੱਦਿਆ ਪ੍ਰਦਾਨ ਕਰ ਰਹੀ ਹੈ ਉੱਥੇ ਹੀ ਵਿਦਿਆਰਥੀਆਂ ਦੀ ਸ਼ਖਸ਼ੀਅਤ ਦੇ ਵਿਕਾਸ ਲਈ ਵੀ ਲਗਾਤਾਰ ਉਪਰਾਲੇ ਕਰਦੀ ਰਹਿੰਦੀ ਹੈ। ਪਿਛਲੇ ਦਿਨੀਂ  ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ ਭਦੌੜ ਵੱਲੋਂ ਗਿਆਰ੍ਹਵੀਂ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ ਗਏ । ਗਿਆਰਵੀਂ ਆਰਟਸ ਦੇ ਇੰਚਾਰਜ ਪ੍ਰੋ. ਸੁਖਵੀਰ ਕੌਰ ਨੇ ਦੱਸਿਆ ਕਿ ਹਰ ਵਾਰ ਦੀ ਤਰਾਂ ਇਸ ਵਾਰ ਵੀ ਨਤੀਜੇ ਸ਼ਾਨਦਾਰ ਰਹੇ। ਗਿਆਰਵੀਂ ਆਰਟਸ ਵਿੱਚੋਂ ਜਸ਼ਨਦੀਪ ਕੌਰ ਨੇ 81% ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਮੀਤ ਸਿੰਘ ਨੇ 80% ਨੰਬਰ ਪ੍ਰਾਪਤ ਕਰਕੇ ਦੂਜਾ ਅਤੇ ਅਰਸ਼ਦ ਖਾਨ ਨੇ 76% ਨੰਬਰ ਪ੍ਰਾਪਤ ਕਰਕੇ  ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰੋ ਸ਼ਾਲੂ ਜ਼ਿੰਦਲ ਅਤੇ ਪ੍ਰੋ ਗੁਰਮੀਤ ਕੌਰ ਨੇ ਦੱਸਿਆ ਕਿ  ਗਿਆਰਵੀਂ ਕਾਮਰਸ ਵਿੱਚੋਂ ਦੋ ਵਿਦਿਆਰਥੀ ਸੁਖਜੋਤ ਸਿੰਘ ਅਤੇ ਬਿਸ਼ਨ ਸਿੰਘ 80%  ਨਾਲ ਪਹਿਲੇ ਸਥਾਨ ‘ਤੇ ਰਹੇ, ਰਾਜਦੀਪ ਕੌਰ ਨੇ  76% ਨੰਬਰ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਤੀਜਾ ਸਥਾਨ 73.8% ਨਾਲ  ਦੋ ਵਿਦਿਆਰਥੀਆਂ  ਵਰਿੰਦਰ ਸਿੰਘ ਅਤੇ ਕੋਹਿਨੂਰ ਸਿੰਘ ਨੇ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਜੀ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ   ਬਾਰ੍ਹਵੀਂ ਜਮਾਤ ਵਿੱਚ ਇਸਤੋਂ ਵੀ ਵੱਧ ਮਿਹਨਤ ਕਰਨ ਲਈ ਪ੍ਰੇਰਿਆ। ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *