ਮੁਕਤੀਸਰ ਚੈਰੀਟੇਬਲ ਲੈਬੋਰਟਰੀ ਵਿੱਚ ਲੱਗੀ ਫੁੱਲੀ ਬਾਇਓ ਕੈਮਿਸਟਰੀ ਆਟੋਮੈਟਿਕ ਮਸ਼ੀਨ

Spread the love
ਸ਼੍ਰੀ ਮੁਕਤਸਰ ਸਾਹਿਬ, 20 ਅਪ੍ਰੈਲ ( ਮਨਪ੍ਰੀਤ ਮੋਨੂੰ  ) ਸਮਾਜ ਸੇਵਾ ਦੇ ਖੇਤਰ ਵਿੱਚ ਪਿਛਲੇ 20 ਸਾਲਾਂ ਤੋਂ ਲੋਕ ਭਲਾਈ ਲਈ ਕੰਮ ਕਰ ਰਹੀ ਨੈਸ਼ਨਲ ਅਵਾਰਡੀ ਸੰਸਥਾ ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਵੱਲੋਂ ਗਰੀਬ ਅਤੇ ਜਰੂਰਤਮੰਦ ਲੋਕਾਂ ਦੀ ਭਲਾਈ ਲਈ ਚਲਾਈ ਜਾ ਰਹੀ ਚੈਰੀਟੇਬਲ ਲੈਬੋਰਟਰੀ ਵਿੱਚ ਭਾਰਤ ਪੈਟਰੋਲੀਅਮ ਦੇ ਸਹਿਯੋਗ ਨਾਲ ਫੂਲੀ ਬਾਇਓ ਕਮਿਸਟਰੀ ਆਟੋਮੈਟਿਕ ਮਸ਼ੀਨ ਸੀ.ਐਸ.ਆਰ ਫੰਡ ਵਿੱਚੋਂ ਲਗਾਈ ਗਈ ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਅਤੇ ਸੀਨੀਅਰ ਮੈਂਬਰ ਡਾਕਟਰ ਵਿਜੇ ਬਜਾਜ ਨੇ ਕਿਹਾ ਕਿ ਇਸ ਮਸ਼ੀਨ ਲੱਗਣ ਨਾਲ ਲੈਬੋਰਟਰੀ ਟੈਸਟ ਕਰਾਉਣ ਵਾਲੇ ਲੋਕਾਂ ਨੂੰ ਬਹੁਤ ਜਿਆਦਾ ਲਾਭ ਮਿਲੇਗਾ ਅਤੇ ਲੋਕਾਂ ਨੂੰ ਜਲਦ ਟੈਸਟ ਰਿਪੋਰਟ ਮਿਲ ਸਕੂਗੀ ।  ਉਹਨਾਂ ਨੇ ਕਿਹਾ ਕਿ ਇਸ ਮਸ਼ੀਨ ਦੇ ਵਿੱਚ ਇਕੱਠੇ 40 ਵਿਅਕਤੀਆਂ ਦੇ ਟੈਸਟ ਲਗਾਏ ਜਾ ਸਕਦੇ ਹਨ ਅਤੇ ਜਿਸ ਦੀ ਰਿਪੋਰਟ ਕੁਝ ਹੀ ਮਿੰਟਾਂ ਬਾਅਦ ਪ੍ਰਾਪਤ ਕੀਤੀ ਜਾ ਸਕਦੀ ਹੈ । ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸਾਡੀ ਸੰਸਥਾ ਵੱਲੋਂ ਖੋਲੀ ਗਈ ਚੈਰੀਟੇਬਲ ਲੈਬੋਰਟਰੀ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਬਹੁਤ ਜਿਆਦਾ ਜਰੂਰਤਮੰਦ ਲੋਕਾਂ ਨੇ ਲਾਭ ਪ੍ਰਾਪਤ ਕੀਤਾ । ਇਸ ਦੌਰਾਨ ਉਹਨਾਂ ਨੇ ਕਿਹਾ ਕਿ ਇਸ ਲੈਬੋਰਟਰੀ ਦੌਰਾਨ ਲੋਕਾਂ ਤੋਂ 50% ਤੋਂ ਘੱਟ ਰੇਟਾਂ ਵਿੱਚ ਟੈਸਟ ਕੀਤੇ ਜਾਂਦੇ ਹਨ ਅਤੇ ਜਰੂਰਤਮੰਦ ਲੋਕਾਂ ਨੂੰ ਟੈਸਟਾਂ ਵਿੱਚ ਹੋਰ ਮਦਦ ਕੀਤੀ ਜਾਂਦੀ ਹੈ।  ਡਾਕਟਰ ਵਿਜੇ ਬਜਾਜ ਨੇ ਕਿਹਾ ਕਿ ਇਥੇ ਤਜਰਬੇਕਾਰ ਸਟਾਫ ਵੱਲੋਂ ਚੰਗੇ ਤਰੀਕੇ ਨਾਲ ਲੋਕਾਂ ਦੇ ਟੈਸਟ ਕਰਕੇ ਉਹਨਾਂ ਨੂੰ ਰਿਪੋਰਟਾਂ ਦਿੱਤੀਆਂ ਜਾਂਦੀਆਂ ਹਨ । ਇਸ ਦੌਰਾਨ ਜਸਪ੍ਰੀਤ ਸਿੰਘ ਛਾਬੜਾ ਅਤੇ ਡਾਕਟਰ ਵਿਜੇ ਬਜਾਜ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਭਾਰਤ ਪੈਟਰੋਲੀਅਮ ਦੇ ਜਿਨਾਂ ਨੇ ਸੰਸਥਾ ਦੀ ਅਪੀਲ ਤੇ ਇਹ ਮਸ਼ੀਨ ਦਿੱਤੀ ।  ਇਸ ਮਸ਼ੀਨ ਲੱਗਣ ਨਾਲ ਹਜ਼ਾਰਾਂ ਲੋਕ ਲਾਭ ਉਠਾ ਰਹੇ ਹਨ ।  ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਸਥਾ ਵੱਲੋਂ ਚਲਾਈ ਜਾ ਰਹੀ ਚੈਰੀਟੇਬਲ ਲੈਬੋਰਟਰੀ ਵਿੱਚ ਅੱਧੇ ਰੇਟਾਂ ਵਿੱਚ ਟੈਸਟ ਕਰਵਾ ਕੇ ਆਪਣੇ ਕੀਮਤੀ ਪੈਸਿਆਂ ਦੀ ਬਚਤ ਕਰੋ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *