ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 15 ਦੇ ਕੌਂਸਲਰ ਸੁਨੀਤਾ ਰਾਣੀ ਨੇ ਬੱਸ ਕੀਤੀ ਰਵਾਨਾ

Spread the love

ਤਪਾ ਮੰਡੀ 12 ਜੁਲਾਈ ( ਗੋਲਡੀ ਵਿਆਸ) ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਨਤਾ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੁੱਖ ਮੰਤਰੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ ਇਸੇ ਲੜੀ ਤਹਿਤ ਤਪਾ ਸ਼ਹਿਰ ਦੇ ਵਾਰਡ ਨੰਬਰ 15 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦਾ ਇੱਕ ਜੱਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਲਈ  ਨਗਰ ਕੌਂਸਲ ਦੇ 15 ਵਾਰਡ ਤੋਂ ਕੋਸਲਰ ਸੁਨੀਤਾ ਰਾਣੀ ਦੀ ਅਗਵਾਈ ਹੇਠ ਸ਼ਹਿਰ ਜੈਕਾਰਿਆਂ ਨਾਲ ਰਵਾਨਾ ਕੀਤਾ। ਉਹਨਾਂ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਤੀਰਥ  ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਬੱਸ ਦੀ ਸੇਵਾ ਤੋਂ ਇਲਾਵਾ ਰਹਿਣ ਖਾਣ ਪੀਣ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਜਿਸ ਤਹਿਤ ਸੰਗਤਾਂ ਦੀ ਸੁਖਦਾਇਕ, ਸੁਰੱਖਿਅਤ ਅਤੇ ਚੜ੍ਹਦੀ ਕਲਾਂ ਭਰੀ ਯਾਤਰਾ ਸਫ਼ਲ ਹੋਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ਕੁਝ ਸ਼ਰਧਾਲੂਆਂ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੰਗਤਾਂ ਲਈ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਜੋ ਕਿ ਯਾਤਰਾ ਬਿਲਕੁਲ ਮੁਫਤ ਹੈ। ਕੌਂਸਲਰ ਸਨੀਤਾ ਰਾਣੀ ਵੱਲੋਂ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦਾ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਅੰਕਿਤ ਸਿੰਗਲਾ ਅਤੁਲ ਸਿੰਗਲਾ , ਦਰਸ਼ਨ ਪਟਵਾਰੀ, ਹਰੀਸ਼ ਮਹੰਤ, ਦੀਪਕ ਗੱਗ,ਤੋਂ ਇਲਾਵਾ ਸ਼ਰਧਾਲੂ ਹਾਜਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *