ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਮੁੜ ਸੁਰੂ ਹੋਣ ਨਾਲ ਗਰੀਬ ਤੇ ਧਾਰਮਿਕ ਆਸਥਾ ਰੱਖਣ ਵਾਲੇ ਲੋਕਾਂ ‘ਚ ਖੁਸ਼ੀ ਦੀ ਲਹਿਰ : ਚੇਅਰਮੈਨ ਜਸਪ੍ਰੀਤ ਸਿੰਘ

Spread the love

ਅੰਮ੍ਰਿਤਸਰ, 5ਅਪ੍ਰੈਲ (ਦਿਨੇਸ਼ ਸੋਨੀ ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 16 ਮਹੀਨਿਆ ਦੇ ਬਾਅਦ ਮੁੜ ਸੁਰੂ ਹੋਣ ਨਾਲ ਗਰੀਬ ਤੇ ਆਮ ਵਰਗ ਦੇ ਧਾਰਮਿਕ ਆਸਥਾ ਰੱਖਣ ਵਾਲੇ ਲੋਕਾ ਨੂੰ ਵੱਡਾ ਲਾਹਾ ਮਿਲੇਗਾ ਤੇ ਇਸ ਯੋਜਨਾ ਤਾਹਿਤ ਸਰਕਾਰ 100 ਕਰੋੜ ਦਾ ਫੰਡ ਵੀ ਰੱਖਿਆ ਹੈ ਤੇ ਇਸ ਯਾਤਰਾ ਦੀ ਰਜਿਸਟ੍ਰੇਸਨ ਦਾ ਕੰਮ ਅਪ੍ਰੈਲ ਮਹੀਨੇ ਦੇ ਆਖਰੀ ਹਫਤੇ ਸੁਰੂ ਹੋਵੇਗਾ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਅੱਤ ਦੀ ਮਹਿੰਗਾਈ ਵਿੱਚ ਗਰੀਬ ਵਰਗ ਦਾ ਧਾਰਮਿਕ ਯਾਤਰਾ ਕਰਨ ਦਾ ਸੁਪਨਾ ਅਧੂਰਾ ਰਹਿ ਜਾਂਦਾ ਸੀ ਪਰ ਇਸ ਸਕੀਮ ਨਾਲ ਉਹ ਧਾਰਮਿਕ ਯਾਤਰਾ ਅਸਾਨੀ ਨਾਲ ਕਰ ਸਕਦਾ ਹੈ ਤੇ ਇਸ ਯੋਜਨਾ ਦਾ ਹੋਰਨਾ ਲੋੜਵੰਦਾ ਨੂੰ ਵੀ ਵੱਡਾ ਲਾਹਾ ਮਿਲੇਗਾ । ਉਨਾ ਕਿਹਾ ਕਿ ਇਸ ਤੋਂ ਪਹਿਲਾ ਕਿਸੇ ਵੀ ਸਰਕਾਰਾਂ ਨੇ ਇਹੋ ਜਿਹਾ ਉਪਰਾਲਾ ਨਹੀ ਕੀਤਾ ਪਰ ਇਹ ਸਭ ਲੋਕਾ ਦੀ ਆਪਣੀ ਚੁਣੀ ਆਪ ਸਰਕਾਰ ਦੇ ਰਾਜਭਾਗ ਵਿੱਚ ਹੀ ਸੰਭਵ ਹੋ ਸਕਿਆ ਹੈ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੀ ਨੁਹਾਰ ਬਦਣ ਲਈ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਲੋਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਰਾਜ ਦੇ ਵਸਨੀਕ ਸਮਝ ਰਹੇ ਹਨ । ਉਨਾਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਅਥਾਹ ਵਿਕਾਸ ਕਾਰਜ ਹੋ ਰਹੇ ਹਨ, ਗਰੰਟੀਆਂ ਨੂੰ ਹਰ ਹੀਲੇ ਪੂਰਾ ਕੀਤਾ ਜਾ ਰਿਹਾ ਹੈ ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *