ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਦੂਰ,ਮੁਲਾਜ਼ਮ ਵਿਰੋਧੀ ਚਿਹਰਾ ਮੁੜ ਹੋਇਆ ਬੇਨਕਾਬ-ਨਿੱਕਾ ਸਿੰਘ ਖੇੜਾ ਮਨਰੇਗਾ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਦੀ ਕੁੱਲ ਹਿੰਦ ਕਿਸਾਨ ਸਭਾ ਨੇ ਕੀਤੀ ਨਿਖੇਦੀ 

Spread the love
ਮਾਛੀਵਾੜਾ ਸਾਹਿਬ 17 ਜੁਲਾਈ (ਸੁੱਚਾ ਬੰਗੜ)=ਕੁੱਲ ਹਿੰਦ ਕਿਸਾਨ ਸਭਾ ਤਹਿ ਸਮਰਾਲਾ ਨੇ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ‘ਤੇ ਹੋਏ ਪੁਲਸ ਤਸ਼ੱਦਦ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਸਭਾ ਦੇ ਸੂਬਾਈ ਆਗੂ ਨਿੱਕਾ ਸਿੰਘ ਖੇੜਾ, ਕਾਮਰੇਡ ਪ੍ਰਕਾਸ਼ ਸਿੰਘ ਉਧੋਵਾਲ ਅਤੇ ਕਾਮਰੇਡ ਹਰਦੇਵ ਸਿੰਘ ਬਾਗ ਨੇ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਸਰਕਾਰ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਬੇਰਹਿਮੀ ਨਾਲ ਤਸ਼ੱਦਦ ਕੀਤਾ ਹੈ।  ਉਹਨਾਂ ਨੇ ਦੋਸ਼ ਲਾਇਆ ਕਿ ਖੰਨਾ ‘ਚ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਮਨਰੇਗਾ ਕਰਮਚਾਰੀਆਂ ‘ਤੇ ਸਰਕਾਰ ਨੇ ਲਾਠੀਚਾਰਜ ਕਰਵਾਇਆ। ਇਸ ਦੌਰਾਨ ਕਈ ਕਰਮਚਾਰੀਆਂ ਦੇ ਗੰਭੀਰ ਸੱਟਾਂ ਵੀ ਲੱਗੀਆਂ ਹਨ।ਉਨ੍ਹਾਂ ਕਿਹਾ ਕਿ ਮਹਿਲਾ ਕਰਮਚਾਰੀਆਂ ਨਾਲ ਥਦਸਲੁਕੀ ਵੀ ਕੀਤੀ ਗਈ ਹੈ। ਉਨ੍ਹਾਂ ਨੂੰ ਵਾਲਾਂ ਤੋਂ ਫੜ ਕੇ ਘਸੀਟਿਆ ਗਿਆ ਅਤੇ ਇਸ ਤੋਂ ਇਲਾਵਾ ਨੌਜਵਾਨਾਂ ਦੀਆਂ ਪੱਗਾਂ ਤੇ ਔਰਤਾਂ ਦੀਆਂ ਚੁੰਨੀਆਂ ਸੜਕਾਂ ‘ਤੇ ਰੋਲੀਆਂ ਗਈਆਂ। ਇਹ ਸਭ ਕੁਝ ਲੋਕਤੰਤਰ ‘ਚ ਬਹੁਤ ਸ਼ਰਮਨਾਕ ਹੈ। ਕਿਸਾਨ ਆਗੂ ਨੇ ਮਾਨ ਸਰਕਾਰ ਨੂੰ ਬਦਲਾਅ ਵਾਲੀ ਨਿਕੰਮੀ ਸਰਕਾਰ ਕਹਿੰਦਿਆਂ ਕਿਹਾ ਕਿ ਕਰਮਚਾਰੀ ਪਿਛਲੇ ਕਈ ਮਹੀਨਿਆਂ ਤੋਂ ਨਿਗੂਣੀ ਤਨਖਾਹ ਅਤੇ ਨੌਕਰੀ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਹਨ। ਪਰ ਸਰਕਾਰ ਮੰਗਾਂ ਦਾ ਹੱਲ ਕੱਢਣ ਦੀ ਬਜਾਏ ਦਮਨ ਦਾ ਰਸਤਾ ਅਪਣਾ ਰਹੀ ਹੈ।  ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀ ਰੋਟੀ-ਰੁਜ਼ੀ ਲਈ ਸੜਕਾਂ ‘ਤੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹੱਠ ਛੱਡੇ ਅਤੇ ਤੁਰੰਤ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢੇ। ਕਿਸਾਨ ਆਗੂ ਨਿੱਕਾ ਸਿੰਘ ਨੇ ਚਿਤਾਵਨੀ ਦਿੱਤੀ ਕਿ ਮਜ਼ਦੂਰਾਂ ਅਤੇ ਕਰਮਚਾਰੀਆਂ ‘ਤੇ ਢਾਹੇ ਗਏ ਇਸ ਜ਼ੁਲਮ ਦਾ ਖਮਿਆਜ਼ਾ ਭਗਵੰਤ ਮਾਨ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਭੁਗਤਣਾ ਪਵੇਗਾ।   ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਸਭਾ ਮਨਰੇਗਾ ਕਰਮਚਾਰੀਆਂ ਦੇ ਨਾਲ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਬਾਬੂ ਸਿੰਘ,ਚੱਤਰ ਸਿੰਘ, ਅਸ਼ੋਕ ਖੇੜਾ, ਸਰਪੰਚ ਰਜਿੰਦਰ ਸਿੰਘ, ਰਾਮਜੀ ਦਾਸ, ਮਲਕੀਤ ਸਿੰਘ, ਬਲਜੀਤ ਸਿੰਘ,ਚੰਦਨ ਮੋਹਨ ਅਤੇ ਹਰਜੀਤ ਸਿੰਘ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *