ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਹਰ ਵਰਗ ਸੰਤੁਸ਼ਟ :- ਡਾ ਕੁਲਵੰਤ 

Spread the love
ਸਰਾਏ ਅਮਾਨਤ ਖਾਂ, 6 ਅਗਸਤ (ਗੁਰਸ਼ਰਨ ਸਿੰਘ ਔਲਖ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਹਰ ਵਰਗ  ਸੰਤੁਸ਼ਟ ਹੈ। ਇਨ੍ਹਾਂ ਸ਼ਬਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਗੰਡੀਵਿੰਡ ਦੇ ਕੋਆਰਡੀਨੇਟਰ ਡਾ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਵਿਕਾਸ ਲਈ ਕਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹਰ ਵਰਗ ਆਪਣੇ ਆਪ ਨੂੰ ਸਰਕਾਰ ਨਾਲ ਜੁੜਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਹਲਕੇ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਵਿਕਾਸ ਅਤੇ ਜਨ-ਭਲਾਈ ਦੇ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਏਗੀ ਅਤੇ 2027’ ‘ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
ਫੋਟੋ ਨੰ. 6/1-
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *