ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 2.91 ਲੱਖ ਮਰੀਜ਼ਾਂ ਨੂੰ 1044 ਕਰੋੜ ਦਾ ਮਿਲਿਆ ਕੈਸ਼ਲੈਸ ਇਲਾਜ : ਪ੍ਰਭਬੀਰ ਸਿੰਘ ਬਰਾੜ ਅੰਮ੍ਰਿਤਸਰ ਵਿੱਚ 16550 ਮਰੀਜ਼ਾਂ ਨੂੰ ਮਿਲਿਆ ਮੁਫ਼ਤ ਇਲਾਜ

Spread the love
ਅੰਮ੍ਰਿਤਸਰ, 8 ਅਗਸਤ  (ਮਨਜੀਤ ਸਿੰਘ ਸ਼ੇਰਗਿੱਲ =ਆਮ ਆਦਮੀ ਪਾਰਟੀ ਦੇ ਚੇਅਰਮੈਨ, ਪਨਸਪ (ਪੰਜਾਬ ਸਰਕਾਰ) ਪ੍ਰਭਬੀਰ ਸਿੰਘ ਬਰਾੜ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ਪੰਜਾਬ ਦੇ ਲੱਖਾਂ ਲੋਕਾਂ ਨੂੰ ਮਿਲ ਰਹੇ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆ ਕੇ ਇੱਕ ਵੱਡਾ ਬਦਲਾਅ ਕੀਤਾ ਹੈ।ਉਨ੍ਹਾਂ ਕਿਹਾ ਕਿ 8 ਜਨਵਰੀ 2026 ਤੋਂ ਹੁਣ ਤੱਕ 2,91,417 ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਮਿਲ ਚੁੱਕੀ ਹੈ, ਜਿਸ ਤਹਿਤ ਸਰਕਾਰ ਵੱਲੋਂ 1,044 ਕਰੋੜ ਰੁਪਏ ਤੋਂ ਵੱਧ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਹ ਅੰਕੜੇ ਸਾਬਤ ਕਰਦੇ ਹਨ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਲਈ ਇੱਕ ਵੱਡਾ ਸਹਾਰਾ ਬਣ ਰਹੀ ਹੈ।ਪ੍ਰਬਭੀਰ ਸਿੰਘ ਬਰਾੜ ਨੇ ਕਿਹਾ ਕਿ ਸਿਹਤ ਯੋਜਨਾ ਦਾ ਅਸਲ ਮਕਸਦ ਉਸ ਸਮੇਂ ਪੂਰਾ ਹੁੰਦਾ ਹੈ ਜਦੋਂ ਕਿਸੇ ਪਰਿਵਾਰ ਨੂੰ ਬਿਮਾਰੀ ਜਾਂ ਐਮਰਜੈਂਸੀ ਦੇ ਸਮੇਂ ਇਲਾਜ ਲਈ ਆਪਣੀ ਜੇਬ ਵਿੱਚੋਂ ਵੱਡੀ ਰਕਮ ਖਰਚ ਕਰਨ ਦੀ ਚਿੰਤਾ ਨਾ ਕਰਨੀ ਪਵੇ। ਮੁੱਖ ਮੰਤਰੀ ਸਿਹਤ ਯੋਜਨਾ ਨੇ ਅਜਿਹੇ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਬੋਝ ਤੋਂ ਰਾਹਤ ਦਿੱਤੀ ਹੈ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਯੋਜਨਾ ਦਾ ਲਾਭ ਲਿਆ ਹੈ। ਅੰਮ੍ਰਿਤਸਰ ਵਿੱਚ ਵੀ 16550 ਲਾਭਪਾਤਰੀਆਂ ਨੂੰ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀਆਂ ਸਿਹਤ ਸਹੂਲਤਾਂ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚ ਰਹੀਆਂ ਹਨ।ਪ੍ਰਬਭੀਰ ਸਿੰਘ ਬਰਾੜ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਰਕਾਰ ਨੇ ਲੋਕਾਂ ਨੂੰ ਇਹ ਭਰੋਸਾ ਦਿੱਤਾ ਹੈ ਕਿ ਮੁਸ਼ਕਲ ਸਮੇਂ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।”ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *