ਮੇਰਾ ਯੁਵਾ ਭਾਰਤ’ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ

Spread the love

ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ, ਸਮਾਜ ਸੇਵਾ ਅਤੇ ਹੁਨਰ ਵਿਕਾਸ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਸਾਂਝੇ ਉਪਰਾਲਿਆਂ ‘ਤੇ ਦਿੱਤਾ ਜ਼ੋਰ

ਫ਼ਰੀਦਕੋਟ, 24 ਜੁਲਾਈ:(ਗੁਰਦੀਪ ਸਿੰਘ ਢਿੱਲੋਂ )‘ਮੇਰਾ ਯੁਵਾ ਭਾਰਤ’ (ਐਮ.ਵਾਈ. ਭਾਰਤ) ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਰੀਦਕੋਟ ਵਿਖੇ ਐਸ.ਡੀ.ਐੱਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ‘ਮੇਰਾ ਯੁਵਾ ਭਾਰਤ’ ਨਾਲ ਜੋੜਨ, ਉਨ੍ਹਾਂ ਨੂੰ ਸਮਾਜ ਸੇਵਾ, ਰਾਸ਼ਟਰ ਨਿਰਮਾਣ, ਹੁਨਰ ਵਿਕਾਸ, ਸਵੈ-ਸੇਵਾ, ਵਾਤਾਵਰਨ ਸੰਭਾਲ, ਖੇਡਾਂ ਅਤੇ ਜਨ ਭਲਾਈ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਤਨਵੀ ਵੱਲੋਂ ‘ਮੇਰਾ ਯੁਵਾ ਭਾਰਤ’ ਦੇ ਉਦੇਸ਼ਾਂ, ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਭਵਿੱਖ ਦੀ ਕਾਰਜ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਊਰਜਾ ਅਤੇ ਯੋਗਤਾਵਾਂ ਨੂੰ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਸਕਾਰਾਤਮਕ ਦਿਸ਼ਾ ਵਿੱਚ ਵਰਤਣਾ ਹੈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਡੀ.ਐੱਮ. ਸ੍ਰੀ ਪੁਨੀਤ ਸ਼ਰਮਾ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਮਾਜ ਵਿੱਚ ਸਾਰਥਕ ਬਦਲਾਅ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਵੱਧ ਤੋਂ ਵੱਧ ਨੌਜਵਾਨਾਂ ਨੂੰ ‘ਮੇਰਾ ਯੁਵਾ ਭਾਰਤ’ ਪੋਰਟਲ ਨਾਲ ਜੋੜਨ ਅਤੇ ਵਲੰਟੀਅਰ ਵਜੋਂ ਰਜਿਸਟਰ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨ।ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਨਹਿਰੂ ਯੁਵਾ ਕੇਂਦਰ, ਐਨ.ਐੱਸ.ਐੱਸ., ਐਨ.ਸੀ.ਸੀ. ਅਤੇ ਹੋਰ ਯੁਵਾ ਸੰਸਥਾਵਾਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਤਾਂ ਜੋ ਨੌਜਵਾਨਾਂ ਨੂੰ ਖੂਨਦਾਨ ਕੈਂਪਾਂ, ਰੁੱਖ ਲਗਾਉਣ, ਸਫ਼ਾਈ ਮੁਹਿੰਮਾਂ, ਨਸ਼ਾ ਮੁਕਤੀ, ਵੋਟਰ ਜਾਗਰੂਕਤਾ, ਸਿਹਤ ਜਾਗਰੂਕਤਾ, ਆਫ਼ਤ ਪ੍ਰਬੰਧਨ, ਖੇਡਾਂ ਅਤੇ ਹੋਰ ਸਮਾਜ ਸੇਵਾ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਤੌਰ ‘ਤੇ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਾਂਝੇ ਤੌਰ ‘ਤੇ ਵਿਸ਼ੇਸ਼ ਮੁਹਿੰਮਾਂ ਚਲਾਉਣ ਅਤੇ ਹਰ ਵਿਭਾਗ ਨੂੰ ਆਪਣੀ ਕਾਰਜ ਯੋਜਨਾ ਅਨੁਸਾਰ ਨੌਜਵਾਨਾਂ ਨੂੰ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਦੀ ਹਦਾਇਤ ਕੀਤੀ।ਮੀਟਿੰਗ ਦੇ ਅੰਤ ਵਿੱਚ ਐਸ.ਡੀ.ਐੱਮ. ਸ੍ਰੀ ਪੁਨੀਤ ਸ਼ਰਮਾ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ‘ਮੇਰਾ ਯੁਵਾ ਭਾਰਤ’ ਤਹਿਤ ਉਲੀਕੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।ਇਸ ਮੌਕੇ  ਸ. ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ, ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਸ਼ਲ, ਜਿਲਾ ਖੇਡ ਅਫਸਰ ਬਲਜਿੰਦਰ ਸਿੰਘ ਅਤੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *