ਮੋਟਰਸਾਈਕਲ ਨੂੰ ਟਰੈਕਟਰ-ਟਰਾਲੀ ਨੇ ਮਾਰੀ ਫੇਟ, ਭੈਣ ਦਾ ਇਕਲੌਤਾ ਭਰਾ ਤੁਰਿਆ ਜਹਾਨੋ 

Spread the love
ਮਾਛੀਵਾੜਾ ਸਾਹਿਬ, 16 ਅਗਸਤ (ਸੁੱਚਾ ਬੰਗੜ) ਇਲਾਕੇ ਵਿੱਚੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਭਮਾ ਕਲਾਂ ਦੇ ਵਸਨੀਕ ਸੁਰਜੀਤ ਸਿੰਘ ਦੇ 15 ਸਾਲਾ ਨਾਬਾਲਗ ਪੁੱਤਰ ਯੁਵਰਾਜ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਵਿਆਹ ਦੀਆਂ ਤਿਆਰੀਆਂ ਵਿੱਚ ਰੁੱਝੇ ਪਰਿਵਾਰ ਦੀਆਂ ਖੁਸ਼ੀਆਂ ਪਲਾਂ ਵਿੱਚ ਮਾਤਮ ਵਿੱਚ ਬਦਲ ਗਈਆਂ।ਜਾਣਕਾਰੀ ਮੁਤਾਬਕ ਯੁਵਰਾਜ ਸਿੰਘ ਆਪਣੇ ਚਚੇਰੇ ਭਰਾ ਗੁਰਮਨਪ੍ਰੀਤ ਸਿੰਘ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਵੱਡੀ ਭੈਣ ਦੇ ਵਿਆਹ ਦੇ ਸੱਦਾ-ਪੱਤਰ ਵੰਡਣ ਲਈ ਜਾ ਰਿਹਾ ਸੀ। ਜਿਵੇਂ ਹੀ ਉਹ ਪਿੰਡ ਗਹਿਲੇਵਾਲ ਨੇੜੇ ਪੁਲੀ ਕੋਲ ਪਹੁੰਚੇ, ਅੱਗੇ ਜਾ ਰਹੀ ਇੱਕ ਅਣਪਛਾਤੀ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਨ ਸਮੇਂ ਟਰਾਲੀ ਚਾਲਕ ਨੇ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਦੋਵਾਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ। ਪਰ ਡਾਕਟਰਾਂ ਨੇ ਯੁਵਰਾਜ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਸੱਟਾਂ ਕਾਰਨ ਜ਼ਿੰਦਗੀ ਦੀ ਜੰਗ ਹਾਰ ਗਿਆ। ਜਦਕਿ ਗੁਰਮਨਪ੍ਰੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ। ਘਰ ਵਿੱਚ ਕੁਝ ਦਿਨਾਂ ਬਾਅਦ ਵੱਡੀ ਭੈਣ ਦਾ ਵਿਆਹ ਹੋਣ ਵਾਲਾ ਸੀ। ਘਰ ਵਿੱਚ ਡੋਲੀ ਦੀ ਰਵਾਨਗੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਸਨ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਵਿਆਹ ਤੋਂ ਪਹਿਲਾਂ ਹੀ ਘਰ ਵਿੱਚੋਂ ਵਿਆਹ ਦੀ ਡੋਲੀ ਦੀ ਥਾਂ ਭਰਾ ਦੀ ਅਰਥੀ ਉੱਠੀ। ਯੁਵਰਾਜ ਸਿੰਘ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸਦੇ ਜਾਣ ਨਾਲ ਪੂਰੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਅੱਖ ਨਮ ਹੈ।  ਇਸ ਸਬੰਧ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਿਸ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਹਾਦਸੇ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਸਾਹਮਣੇ ਆਵੇ ਤਾਂ ਜੋ ਦੋਸ਼ੀ ਨੂੰ ਜਲਦ ਕਾਬੂ ਕੀਤਾ ਜਾ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *