ਮੋਤੀ ਬਾਗ ਵਿਖੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਤੀਆਂ ਦਾ ਤਿਉਹਾਰ

Spread the love
ਜਗਰਾਉਂ, 9 ਅਗਸਤ:( ਜਸਵਿੰਦਰ ਸਿੰਘ ਡਾਂਗੀਆ) ਮੋਤੀ ਬਾਗ ਵਿਖੇ ਫਰੈਂਡਸ ਰੈਸਟੋਰੈਂਟ ਵਿੱਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਸੁੱਖਪ੍ਰੀਤ ਕੌਰ, ਜੋਤੀ ਬੱਬਰ, ਅਮਨ ਬਤਰਾ, ਗੁਰਮੀਤ ਕੌਰ (ਰਾਜੂ) ਅਤੇ ਸਿਮਰਨ ਕੌਰ ਵੱਲੋਂ ਕੀਤਾ ਗਿਆ। ਸਮਾਗਮ ਦੌਰਾਨ ਮੋਤੀ ਬਾਗ ਦੇ ਐਮ.ਸੀ. ਦਵਿੰਦਰਜੀਤ ਸਿੰਘ ਸਿੱਧੂ ਦੀ ਧਰਮ ਪਤਨੀ ਰਣਜੀਤ ਕੌਰ ਨੂੰ ਮੁੱਖ ਮਹਿਮਾਨ ਵਜੋਂ ਸਨਮਾਨ ਸਹਿਤ ਜੀ ਆਇਆਂ ਆਖਿਆ ਗਿਆ। ਇਸ ਮੌਕੇ ਮੋਤੀ ਬਾਗ ਦੀਆਂ ਵੱਡੀ ਗਿਣਤੀ ਵਿੱਚ ਪੰਜਾਬਣਾਂ ਨੇ ਸ਼ਮੂਲੀਅਤ ਕਰਦਿਆਂ ਤੀਆਂ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ। ਤੀਆਂ ਦੇ ਸਮਾਗਮ ਦੌਰਾਨ ਵੱਖ-ਵੱਖ ਰਵਾਇਤੀ ਅਤੇ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਕਿਕਲੀ, ਗਿੱਧਾ ਅਤੇ ਤੰਬੋਲਾ ਦੀਆਂ ਖੇਡਾਂ ਵਿੱਚ ਵੀ ਮਹਿਲਾਵਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਰਵਾਇਤਾਂ ਦੀ ਝਲਕ ਵੀ ਦੇਖਣ ਨੂੰ ਮਿਲੀ। ਇਸ ਮੌਕੇ ਵੀਰਪਾਲ ਕੌਰ ਨੂੰ ‘ਤੀਆਂ ਦੀ ਰਾਣੀ’ ਚੁਣਿਆ ਗਿਆ। ਤੀਆਂ ਦੇ ਤਿਉਹਾਰ ਨੂੰ ਲੈ ਕੇ ਮਹਿਲਾਵਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਾਰਿਆਂ ਨੇ ਮਿਲਜੁਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਅਖੀਰ ਵਿੱਚ ਸਾਰਿਆਂ ਨੇ ਇਕੱਠੇ ਬੈਠ ਕੇ ਸ਼ਾਮ ਦਾ ਖਾਣਾ ਖਾਧਾ ਅਤੇ ਨੱਚ-ਗਿੱਧੇ ਸਮੇਤ ਖੁਸ਼ੀਆਂ ਭਰੇ ਮਾਹੌਲ ਵਿੱਚ ਤੀਆਂ ਦੇ ਤਿਉਹਾਰ ਦੀ ਸਮਾਪਤੀ ਕੀਤੀ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *