ਮੱਸਿਆ ਦੇ ਪਾਵਨ ਦਿਹਾੜੇ ਮੌਕੇ ਪਿੰਡ ਲੇਹੀ ਵਾਲਾ ਝੱਲ ਦੀ ਸੰਗਤ ਵੱਲੋਂ ਚਾਹ-ਪਕੌੜਿਆਂ ਦਾ ਲੰਗਰ

Spread the love

ਸੁਲਤਾਨਪੁਰ ਲੋਧੀ, 14 ਜੁਲਾਈ (ਰਣਜੀਤ ਸਿੰਘ ਚੰਦੀ): ਮੱਸਿਆ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਪਿੰਡ ਲੇਹੀ ਵਾਲਾ ਝੱਲ ਦੀ ਸਮੂਹ ਸੰਗਤ ਵੱਲੋਂ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਚਾਹ-ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ, ਰਾਹਗੀਰਾਂ ਅਤੇ ਇਲਾਕੇ ਦੀ ਸੰਗਤ ਨੇ ਲੰਗਰ ਦਾ ਪ੍ਰਸਾਦ ਛਕਿਆ ਅਤੇ ਸੇਵਾਦਾਰਾਂ ਦੀ ਨਿਸ਼ਕਾਮ ਸੇਵਾ ਦੀ ਭਰਪੂਰ ਪ੍ਰਸ਼ੰਸਾ ਕੀਤੀ। ਲੰਗਰ ਦੌਰਾਨ ਸੇਵਾਦਾਰਾਂ ਨੇ ਪੂਰੇ ਉਤਸ਼ਾਹ ਅਤੇ ਸਮਰਪਣ ਨਾਲ ਆਉਣ ਵਾਲੀ ਹਰ ਸੰਗਤ ਦੀ ਸੇਵਾ ਕੀਤੀ। ਸੰਗਤ ਨੇ ਕਿਹਾ ਕਿ ਗੁਰੂ ਘਰ ਦੀ ਲੰਗਰ ਪਰੰਪਰਾ ਆਪਸੀ ਭਾਈਚਾਰੇ, ਬਰਾਬਰੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਉਪਰਾਲੇ ਸਮਾਜ ਵਿੱਚ ਪਿਆਰ, ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਹੋਰ ਸੇਵਾਦਾਰਾਂ ਨੇ ਵੱਧ-ਚੜ੍ਹ ਕੇ ਸੇਵਾ ਨਿਭਾਈ ਅਤੇ ਲੰਗਰ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਮੂਹ ਸੰਗਤ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ।

ਫੋਟੋ ਕੈਪਸ਼ਨ:

ਮੱਸਿਆ ਦੇ ਪਾਵਨ ਦਿਹਾੜੇ ਮੌਕੇ ਪਿੰਡ ਲੇਹੀ ਵਾਲਾ ਝੱਲ ਵਿਖੇ ਚਾਹ-ਪਕੌੜਿਆਂ ਦੇ ਲੰਗਰ ਦੌਰਾਨ ਸੇਵਾ ਨਿਭਾਉਂਦੇ ਸੇਵਾਦਾਰ ਅਤੇ ਲੰਗਰ ਛਕਦੀ ਸੰਗਤ।

  • Related Posts

    ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਵਾਸਤੇ ਸੀ-ਪਾਈਟ ਕੈਂਪ ਵਿੱਚ ਦਾਖਲੇ ਸ਼ੁਰੂ

    Spread the love

    Spread the love ਰਹਿਣ, ਖਾਣ ਅਤੇ ਟ੍ਰੇਨਿੰਗ ਦੀ ਪੂਰੀ ਸਹੂਲਤ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਫ਼ਰੀਦਕੋਟ, 14 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ…

    ਕਿਸਾਨ ਨਰਮੇ ਦੀ ਫ਼ਸਲ ਨੂੰ ਹਾਨੀਕਾਰਕ ਕੀੜਿਆਂ ਤੋਂ ਬਚਾਉਣ ਲਈ ਸੁਚੇਤ ਰਹਿਣ – ਡਾ. ਗੁਰਪ੍ਰੀਤ ਸਿੰਘ

    Spread the love

    Spread the loveਜ਼ਿਲ੍ਹੇ ਵਿੱਚ ਨਰਮੇ ਦੀ ਨਿਗਰਾਨੀ ਲਈ 15 ਸਰਵੇਖਣ ਟੀਮਾਂ ਸਰਗਰਮ ਫ਼ਰੀਦਕੋਟ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ…

    Leave a Reply

    Your email address will not be published. Required fields are marked *